ਸ੍ਰੀ ਮੁਕਤਸਰ ਸਾਹਿਬ, 19 ਨਵੰਬਰ ( )ਅੱਜ ਇੱਥੇ ਦੋ ਦਿਨਾਂ ਜ਼ਿਲ੍ਹਾ ਪੱਧਰੀ ਪਸ਼ੂਧਨ ਅਤੇ ਦੁੱਧ ਚੁਆਈ ਮੁਕਾਬਲੇ ਸ਼ੁਰੂ ਹੋ ਗਏ। ਉਦਘਾਟਨੀ ਸਮਾਗਮ ਮੌਕੇ ਮੁੱਖ ਮਹਿਮਾਨ ਹਲਕਾ ਮਲੋਟ ਦੇ ਵਿਧਾਇਕ ਸ: ਹਰਪ੍ਰੀਤ ਸਿੰਘ ਸਨ ਜਦ ਕਿ ਸਮਾਗਮ ਦੀ ਪ੍ਰਧਾਨਗੀ ਸ: ਮਿੱਤ ਸਿੰਘ ਬਰਾੜ ਪ੍ਰਧਾਨ ਨਗਰ ਕੌਂਸ਼ਲ ਸ੍ਰੀ ਮੁਕਤਸਰ ਸਾਹਿਬ ਨੇ ਕੀਤੀ। ਸ: ਬਸੰਤ ਸਿੰਘ ਕੰਗ ਚੇਅਰਮੈਨ ਮਾਰਕਿਟ ਕਮੇਟੀ ਮਲੋਟ ਇਸ ਮੌਕੇ ਵਿਸੇਸ਼ ਮਹਿਮਾਨ ਵਜੋਂ ਸ਼ਾਮਿਲ ਹੋਏ।ਇਸ ਮੌਕੇ ਜੁੜੇ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਮੁੱਖ ਮਹਿਮਾਨ ਸ: ਹਰਪ੍ਰੀਤ ਸਿੰਘ ਵਿਧਾਇਕ ਮਲੋਟ ਨੇ ਕਿਹਾ ਕਿ ਪੰਜਾਬ ਸਰਕਾਰ ਰਾਜ ਵਿਚ ਪਸ਼ੂ ਪਾਲਣ ਦੇ ਕਿੱਤੇ ਨੂੰ ਉਤਸਾਹਿਤ ਕਰਨ ਲਈ ਵਿਸੇਸ਼ ਯਤਨ ਕਰ ਰਹੀ ਹੈ ਅਤੇ ਇਸ ਕਿੱਤੇ ਨਾਲ ਸਬੰਧਤ ਅਨੇਕਾਂ ਪ੍ਰਕਾਰ ਦੀਆਂ ਸਬਸਿਡੀਆਂ ਪਸ਼ੂ ਪਾਲਕਾਂ ਨੂੰ ਸਰਕਾਰ ਵੱਲੋਂ ਦਿੱਤੀ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਖੇਤੀ ਵੰਨ-ਸੁਵੰਨਤਾ ਦੇ ਆਪਣੇ ਪ੍ਰਮੁੱਖ ਪ੍ਰੋਗਰਾਮ ਦੇ ਹਿੱਸੇ ਵਜੋਂ ਡੇਅਰੀ ਸੈਕਟਰ ਦਾ ਬਹੁਤ ਵੱਡੇ ਪੱਧਰ 'ਤੇ ਵਿਸਥਾਰ ਕਰਨ ਜਾ ਰਹੀ ਹੈ। ਸੂਬੇ ਦੀ ਖੇਤੀ ਆਰਥਿਕਤਾ ਨੂੰ ਕਣਕ-ਝੋਨੇ ਦੇ ਚੱਕਰ 'ਚੋਂ ਬਾਹਰ ਕੱਢਣ ਦੀ ਲੋੜ ਤੇ ਜੋਰ ਦਿੰਦਿਆਂ ਉਨ੍ਹਾਂ ਨੇ ਕਿਹਾ ਕਿ ਡੇਅਰੀ, ਮੱਛੀ ਪਾਲਣ ਅਤੇ ਪਸ਼ੂ ਪਾਲਣ ਦੇ ਧੰਦਿਆਂ ਨੂੰ ਉਤਸਾਹਿਤ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪਸ਼ੂ ਪਾਲਣ ਰਾਹੀਂ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਸੰਭਵ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪਸ਼ੂ ਮਾਲਕਾਂ ਵਿਚ ਮੁਕਾਬਲੇ ਦੀ ਭਾਵਨਾ ਪੈਦਾ ਕਰਨ ਲਈ ਹੀ ਇਸ ਪ੍ਰਕਾਰ ਦੇ ਮੁਕਾਬਲੇ ਆਯੋਜਿਤ ਕਰਨ ਦਾ ਫੈਸਲਾ ਕੀਤਾ ਗਿਆ ਹੈ ਤਾਂ ਜੋ ਨਵੀਂਆਂ ਤਕਨੀਕਾਂ ਅਪਨਾ ਕੇ ਦੁਸਰਿਆਂ ਦੇ ਰਾਹ ਦਸੇਰੇ ਬਣਨ ਵਾਲੇ ਕਿਸਾਨਾਂ ਨੂੰ ਸਨਮਾਨਿਤ ਕੀਤਾ ਜਾ ਸਕੇ ਅਤੇ ਇਸ ਤੋਂ ਸੇਧ ਲੈ ਕੇ ਹੋਰ ਕਿਸਾਨ ਵੀ ਇਸ ਧੰਦੇ ਨਾਲ ਜੁੜਨ।
ਇਸ ਤੋਂ ਪਹਿਲਾਂ ਸ: ਮਿੱਤ ਸਿੰਘ ਬਰਾੜ ਪ੍ਰਧਾਨ ਨਗਰ ਕੌਂਸਲ ਸ੍ਰੀ ਮੁਕਤਸਰ ਸਾਹਿਬ ਨੇ ਆਪਣੇ ਸੰਬੋਧਨ ਵਿਚ ਵਿਭਾਗ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਬਾਰੇ ਜਾਣਕਾਰੀ ਦਿੰਦਿਆਂ ਕਿਸਾਨਾਂ ਨੂੰ ਨਸਲ ਸੁਧਾਰ ਤੇ ਵਿਸੇਸ਼ ਜੋਰ ਦੇਣ ਲਈ ਕਿਹਾ। ਉਨ੍ਹਾਂ ਕਿਹਾ ਕਿ ਚੰਗੀ ਨਸਲ ਦੇ ਘੱਟ ਪਸ਼ੂ ਪਾਲਕੇ ਵੀ ਕਿਸਾਨਂ ਵੱਧ ਮੁਨਾਫਾ ਲੈ ਸਕਦੇ ਹਨ। ਉਨ੍ਹਾਂ ਕਿਹਾ ਕਿ ਗਾਂਵਾਂ ਅਤੇ ਮੱਝਾਂ ਦੀਆਂ ਭਾਰਤੀ ਨਸਲਾਂ ਨੂੰ ਵੀ ਪੰਜਾਬ ਸਰਕਾਰ ਉਤਸਾਹਿਤ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਸ: ਪਰਕਾਸ਼ ਸਿੰਘ ਬਾਦਲ ਅਤੇ ਉਪਮੁੱਖ ਮੰਤਰੀ ਸ: ਸੁਖਬੀਰ ਸਿੰਘ ਬਾਦਲ ਦੀ ਸੋਚ ਹੈ ਕਿ ਪੰਜਾਬ ਦੀ ਜਵਾਨੀ ਨੂੰ ਵੱਧ ਤੋਂ ਵੱਧ ਕਿੱਤਾ ਚੋਣ ਦੇ ਮੌਕੇ ਉਪਲਬੱਧ ਕਰਵਾਏ ਜਾਣ ਅਤੇ ਉਸਾਰੂ ਕੰਮ ਕਾਜ ਤੇ ਲਗਾਇਆ ਜਾਵੇ।ਡਿਪਟੀ ਡਾਇਰੈਕਟਰ ਪਸ਼ੂ ਪਾਲਣ ਡਾ: ਨਰੇਸ਼ ਸਚਦੇਵਾ ਨੇ ਦੱਸਿਆ ਕਿ ਮੁਕਾਬਲਿਆਂ ਦੇ ਪਹਿਲੇ ਦਿਨ ਅੱਜ 500 ਤੋਂ ਵਧੇਰੇ ਪ੍ਰਤਿਭਾਗੀ ਆਪਣੇ ਜਾਨਵਰਾਂ ਨੂੰ ਲੈ ਕੇ ਆਏ ਅਤੇ ਕਿਸਾਨਾਂ ਵਿਚ ਵਿਚ ਇਸ ਮੇਲੇ ਪ੍ਰਤੀ ਭਾਰੀ ਉਤਸਾਹ ਵੇਖਣ ਨੂੰ ਮਿਲਿਆ ਹੈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਐਸ.ਡੀ.ਐਮ. ਸ: ਵਰਿੰਦਰਪਾਲ ਸਿੰਘ ਬਾਜਵਾ, ਸ੍ਰੀ ਦਿਨੇਸ਼ ਗਰਗ ਟੋਨੀ, ਸ੍ਰੀਮਤੀ ਪਾਲ ਕੌਰ ਚੇਅਰਪਰਸ਼ਨ, ਸ: ਕੁਲਬੀਰ ਸਿੰਘ ਕੋਟਭਾਈ, ਸ: ਜਸਵਿੰਦਰ ਸਿੰਘ ਕੰਗ, ਸ: ਗੁਰਤੇਜ ਸਿੰਘ ਸਰਪੰਚ, ਸ: ਗੁਰਜੀਤ ਸਿੰਘ ਨਿੱਪੀ, ਸ: ਚਰਨਜੀਤ ਸਿੰਘ ਸਰਪੰਚ, ਸ: ਮੱਖਣ ਸਿੰਘ ਔਲਖ ਸਰਪੰਚ, ਸ: ਗੁਰਚਰਨ ਸਿੰਘ ਗੰਧੜ, ਸ: ਜਸਪਾਲ ਸਿੰਘ ਤਰਖਾਣਵਾਲਾ, ਸ: ਹਰਪਾਲ ਸਿੰਘ ਖੁਨੰਨ, ਸ: ਅਜਾਇਬ ਸਿੰਘ ਆਦਿ ਵੀ ਹਾਜਰ ਸਨ।
ਜ਼ਿਲ੍ਹਾ ਪੱਧਰੀ ਪਸ਼ੂਧਨ ਅਤੇ ਦੁੱਧ ਚੁਆਈ ਮੁਕਾਬਲਿਆਂ ਦੇ ਉਦਘਾਟਨ ਦੇ ਸਮਾਗਮ ਦੇ ਵੱਖ ਵੱਖ ਦ੍ਰਿਸ਼।
Post a Comment