ਲੁਧਿਆਣਾ (ਸਤਪਾਲ ਸੋਨੀ)ਕਿਸੇ ਬੱਚੇ ਦੀ ਸਖਸ਼ੀਅਤ ਉਭਾਰਨ ਵਿੱਚ ਮੁੱਢਲੀ ਵਿੱਦਿਆ ਅਤੀ ਮਹੱਤਤਾ ਰੱਖਦੀ ਹੈ, ਇਸ ਲਈ ਪ੍ਰਾਇਮਰੀ ਸਿੱਖਿਆ ਦੀ ਮਜ਼ਬੂਤੀ ਲਈ ਪ੍ਰਵਾਸੀ ਪੰਜਾਬੀਆਂ ਨੂੰ ਆਪਣੇ ਪਿੰਡਾਂ ਦੇ ਸਕੂਲਾਂ ਨੂੰ ਅਪਣਾ ਕੇ ਸਰਕਾਰ ਨੂੰ ਸਹਿਯੋਗ ਦੇਣਾ ਚਾਹੀਦਾ ਹੈ ਤਾਂ ਜੋ ਪੰਜਾਬ ਸਿੱਖਿਆ ਪੱਖੋਂ ਵਿਸ਼ਵ ਦਾ ਮੋਹਰੀ ਸੂਬਾ ਬਣ ਸਕੇ। ਇਹ ਪ੍ਰਗਟਾਵਾ ਸ. ਚਰਨਜੀਤ ਸਿੰਘ ਅਟਵਾਲ ਸਪੀਕਰ ਪੰਜਾਬ ਵਿਧਾਨ ਸਭਾ ਨੇ ਅੱਜ ਹਲਕਾ ਪਾਇਲ ਦੇ ਪਿੰਡ ਧੌਲ ਖੁਰਦ ਵਿਖੇ ਆਯੋਜਿਤ ਸਨਮਾਨ ਸਮਾਰੋਹ ਨੂੰ ਸੰਬੋਧਨ ਕਰਦਿਆਂ ਕੀਤਾ।ਉਹਨਾਂ ਦੇ ਨਾਲ ਪਿੰਡ ਦੀ ਪੰਚਾਇਤ ਅਤੇ ਇਲਾਕੇ ਦੇ ਸਰਪੰਚਾਂ-ਪੰਚਾਂ ਵੱਲੋਂ ਸ੍ਰੀਮਤੀ ਵਨਿੰਦਰ ਕੌਰ ਲੂੰਬਾ ਐਮ.ਐਲ.ਏ ਸ਼ੁਤਰਾਣਾ ਨੂੰ ਵੀ ਸਨਮਾਨਿਤ ਕੀਤਾ ਗਿਆ। ਸ੍ਰ. ਅਟਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਰਾਜ ਦੇ ਪਿੰਡਾਂ ਦੇ ਮੁੱਢਲੇ ਬੁਨਿਆਦੀ ਢਾਂਚੇ ਬਿਜਲੀ, ਸੜਕਾਂ, ਜਲ-ਸਪਲਾਈ ਆਦਿ ਲਈ ਕਰੋੜਾਂ ਰੁਪਏ ਖਰਚ ਕੀਤੇ ਜਾ ਰਹੇ ਹਨ। ਉਹਨਾਂ ਕਿਹਾ ਕਿ ਸਰਕਾਰ ਸੂਬੇ ਦੇ ਸਰਬ-ਪੱਖੀ ਵਿਕਾਸ ਲਈ ਵਚਨਬੱਧ ਹੈ ਅਤੇ ਆਉਣ ਵਾਲੇ ਸਾਲਾਂ ਦੌਰਾਨ ਰਾਜ ਦੇ ਪਿੰਡਾਂ ਦੀ ਕਾਇਆ-ਕਲਪ ਹੋ ਜਾਵੇਗੀ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਨੇ ਹਰ ਵਰਗ ਦੇ ਲੋਕਾਂ ਦੀ ਭਲਾਈ ਲਈ ਨਵੀਆਂ ਪਹਿਲ-ਕਦਮੀਆਂ ਕਰਕੇ ਯੋਜਨਾਵਾਂ ਉਲੀਕੀਆਂ ਹਨ। ਉਹਨਾਂ ਕਿਹਾ ਕਿ ਪਿਛਲੇ ਪੰਜ ਸਾਲਾਂ ਦੌਰਾਨ ਸਰਕਾਰ ਵੱਲੋਂ ਰਾਜ ਦੇ ਸਕੂਲਾਂ ਵਿੱਚ ਲਗਭੱਗ 75 ਹਜ਼ਾਰ ਅਧਿਆਪਕ ਭਰਤੀ ਕੀਤੇ ਗਏ ਹਨ, ਜਿਸ ਸਦਕਾ ਬੱਚਿਆਂ ਦੇ ਸਕੂਲ ਛੱਡਣ ਦੀ ਦਰ ਅਤੇ ਦਾਖਲਾ ਅਨੁਪਾਤ ਵਿੱਚ ਵਿਸ਼ਾਲ ਪ੍ਰਗਤੀ ਹੋਈ ਹੈ। ਉਹਨਾਂ ਕਿਹਾ ਕਿ ਰਾਜ ਸਰਕਾਰ ਪੇਂਡੂ ਖੇਤਰਾਂ ਦੇ ਵਿਦਿਆਰਥੀਆਂ ਨੂੰ ਗੁਣਵਤਾ ਵਾਲੀ ਸਿੱਖਿਆ ਮਹੁੱਈਆ ਕਰਵਾਉਣ ਲਈ ਯਤਨਸ਼ੀਲ ਹੈ। ਇਸ ਮੌਕੇ ਤੇ ਪਿੰਡ ਦੀ ਪੰਚਾਇਤ ਵੱਲੋਂ ਇਲਾਕੇ ਦੇ ਲੋਕਾਂ ਦੇ ਸਹਿਯੋਗ ਨਾਲ ਸ੍ਰੋਮਣੀ ਅਕਾਲੀ ਦਲ-ਭਾਜਪਾ ਸਰਕਾਰ ਦੇ ਦੋਬਾਰਾ ਸੱਤਾ ਵਿੱਚ ਆਉਣ ਦੀ ਖਸ਼ੀ ‘ਚ ਸ੍ਰੀ ਆਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਸ੍ਰ. ਅਟਵਾਲ ਨੇ ਪ੍ਰਮਾਤਮਾ ਦਾ ਸ਼ੁਕਰਾਨਾ ਕਰਦਿਆਂ ਸ੍ਰੋਮਣੀ ਅਕਾਲੀ ਦਲ ਦੀ ਚੜ•ਦੀ ਕਲਾ ਲਈ ਅਰਦਾਸ ਕੀਤੀ ਤਾਂ ਜੋ ਸ੍ਰੋਮਣੀ ਅਕਾਲੀ ਦਲ-ਭਾਜਪਾ ਸਰਕਾਰ ਲੋਕਾਂ ਦੀ ਹੋਰ ਬਿਹਤਰ ਢੰਗ ਨਾਲ ਸੇਵਾ ਕਰ ਸਕੇ। ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਸਾਬਕਾ ਮੰਤਰੀ ਸ੍ਰ. ਜਗਦੀਸ਼ ਸਿੰਘ ਗਰਚਾ, ਸ. ਰਘਵੀਰ ਸਿੰਘ ਸਹਾਰਨ ਮਾਜਰਾ ਮੈਐਸ.ਜੀ.ਪੀ.ਸੀ, ਸਰਪੰਚ ਧੌਲ ਖੁਰਦ ਰਾਜਵੰਤ ਸਿੰਘ, ਸਾਬਕਾ ਸਰਪੰਚ ਸੁਰਜਨ ਸਿੰਘ, ਸਰਪੰਚ ਪਰਮਜੀਤ ਸਿੰਘ ਪੰਧੇਰ ਖੇੜੀ, ਸਰਪੰਚ ਬਲਵਿੰਦਰ ਸਿੰਘ ਸਿਆੜ, ਸ. ਹਰਬੰਸ ਸਿੰਘ ਜ਼ਿਲਾ ਸਕੱਤਰ, ਸਰਪੰਚ ਦਵਿੰਦਰ ਸਿੰਘ ਟਿੰਬਰਵਾਲ, ਸਰਪੰਚ ਵਰਿੰਦਰਜੀਤ ਬਿੱਟੂ ਜ਼ੀਰਖ਼, ਸਰਪੰਚ ਜੀਤ ਸਿੰਘ ਭੀਖੀ, ਬਲਵੰਤ ਸਿੰਘ ਸਮਰਾ ਜਨਰਲ ਸਕੱਤਰ, ਬਲਬੀਰ ਸਿੰਘ ਡਾਇਰੈਕਟਰ ਪੀ.ਏ.ਡੀ.ਬੀ, ਸਾਬਕਾ ਸਰਪੰਚ ਹਰਪਾਲ ਸਿੰਘ ਲਹਿਲ, ਜਗਦੀਪ ਸਿੰਘ ਲਹਿਲ ਜਨਰਲ ਸਕੱਤਰ ਯੂਥ ਵਿੰਗ, ਕਰਨੈਲ ਸਿੰਘ ਧੌਲ ਕਲਾਂ, ਮਾਸਟਰ ਮਲਕੀਤ ਸਿੰਘ, ਦਵਿੰਦਰ ਸਿੰਘ ਧੌਲ ਕਲਾਂ, ਸਾਬਕਾ ਸਰਪੰਚ ਗਰੀਬ ਸਿੰਘ ਲਹਿਲ, ਪ੍ਰਿੰਸੀਪਲ ਰੌਣਕ ਸਿੰਘ, ਰਣਜੀਤ ਸਿੰਘ ਅਤੇ ਇਲਾਕੇ ਦੇ ਪੰਚ-ਸਰਪੰਚ ਤੇ ਲੋਕ ਹਾਜ਼ਰ ਸਨ।
ਸ. ਚਰਨਜੀਤ ਸਿੰਘ ਅਟਵਾਲ ਸਪੀਕਰ ਪੰਜਾਬ ਵਿਧਾਨ ਸਭਾ ਨੂੰ ਪਿੰਡ ਧੌਲ ਖੁਰਦ ਵਿਖੇ ਆਯੋਜਿਤ ਸਨਮਾਨ ਸਮਾਰੋਹ ਦੌਰਾਨ ਸਨਮਾਨਿਤ ਕਰਦੇ ਹੋਏ।

Post a Comment