ਸ੍ਰੀ ਮੁਕਤਸਰ ਸਾਹਿਬ, ਨਵੰਬਰ ( ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਡਿਪਟੀ ਕਮਿਸ਼ਨਰ ਸ੍ਰੀ ਪਰਮਜੀਤ ਸਿੰਘ ਨੂੰ ਉਸ ਸਮੇਂ ਭਾਰੀ ਸਦਮਾ ਪੁੱਜਾ ਜਦ ਬੀਤੀ ਰਾਤ ਉਨ੍ਹਾਂ ਦੇ ਪਿਤਾ ਸ੍ਰੀ ਰਾਮ ਸ਼ਰਨ ਜੀ ਅਚਾਨਕ ਅਕਾਲ ਚਲਾਣਾ ਕਰ ਗਏ। ਉਹ 83 ਵਰਿਆਂ ਦੇ ਸਨ। ਉਹ ਆਪਣੇ ਪਿੱਛੇ ਦੋ ਪੁੱਤਰ ਅਤੇ ਚਾਰ ਧੀਆਂ ਛੱਡ ਗਏ ਹਨ। ਉਹ ਪਿਛਲੇ ਕੁਝ ਦਿਨਾਂ ਤੋਂ ਬਿਮਾਰ ਚੱਲ ਰਹੇ ਸਨ ਅਤੇ ਹੁਸ਼ਿਆਰਪੁਰ ਦੇ ਇਕ ਹਸਪਤਾਲ ਵਿਚ ਉਨ੍ਹਾਂ ਦਾ ਇਲਾਜ ਚੱਲ ਰਿਹਾ ਸੀ। ਅੱਜ ਬਾਅਦ ਦੁਪਹਿਰ ਉਨ੍ਹਾਂ ਦੇ ਜੱਦੀ ਪਿੰਡ ਕਾਲਾ ਬਕਰਾ ਜ਼ਿਲ੍ਹਾ ਜਲੰਧਰ ਵਿਖੇ ਉਨ੍ਹਾਂ ਦਾ ਅੰਤਮ ਸਸਕਾਰ ਕਰ ਦਿੱਤਾ ਗਿਆ।
ਓਧਰ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਸ੍ਰੀ ਮੁਕਤਸਰ ਸਾਹਿਬ ਵਿਖੇ ਸਮੂਹ ਸਰਕਾਰੀ ਅਧਿਕਾਰੀਆਂ ਅਤੇ ਕਰਮਚਾਰੀਆਂ ਜ਼ਿਨ੍ਹਾਂ ਵਿਚ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਐਨ.ਐਸ.ਬਾਠ. ਸਿਵਲ ਸਰਜਨ ਡਾ: ਚਰਨਜੀਤ ਸਿੰਘ, ਡੀ.ਡੀ.ਪੀ.ਓ. ਸ੍ਰੀ ਨਵਲ ਕੁਮਾਰ ਅਤੇ ਹੋਰ ਵਿਭਾਗਾਂ ਦੇ ਮੁੱਖੀ, ਅਤੇ ਕਲੈਰੀਕਲ ਸਟਾਫ ਯੂਨੀਅਨ ਦੇ ਆਗੂ ਪੀ.ਏ. ਗੁਰਮੀਤ ਸਿੰਘ ਸਰਪ੍ਰਸਤ, ਸ: ਨੱਛਤਰ ਸਿੰਘ ਪ੍ਰਧਾਨ, ਸ੍ਰੀ ਵਰਿੰਦਰ ਕੁਮਾਰ ਜਨਰਲ ਸਕੱਤਰ, ਸੁਰਿੰਦਰ ਕੁਮਾਰ ਸਟੈਨੋ ਆਦਿ ਸ਼ਾਮਿਲ ਸਨ ਨੇ ਦੋ ਮਿੰਟ ਦਾ ਮੌਨ ਰੱਖ ਕੇ ਵਿਛੜੀ ਆਤਮਾ ਨੂੰ ਸਰਧਾਂਜਲੀ ਭੇਂਟ ਕੀਤੀ।
ਸ੍ਰੀ ਮੁਕਤਸਰ ਸਾਹਿਬ ਦੇ ਜ਼ਿਲਾ ਪ੍ਰਬੰਧਕੀ ਕੰਪਲੈਕਸ ਵਿਖੇ ਸ੍ਰੀ ਰਾਮ ਸਰਨ ਜੀ ਨੂੰ ਸਰਧਾਂਜਲੀ ਭੇਂਟ ਕਰਦੇ ਅਧਿਕਾਰੀ ਅਤੇ ਕਰਮਚਾਰੀ।


Post a Comment