ਚੰਡੀਗੜ੍ਹ 2' ਨਵੰਬਰ (ਰਣਜੀਤ ਸਿੰਘ ਧਾਲੀਵਾਲ) - ਟਰਾਂਸਪੋਰਟ ਵਿਭਾਗ ਨੇ ਸਕਿਊਰਟੀ ਰਜਿਸਟ੍ਰੇਸ਼ਨ ਪਲੇਟਾਂ ਲਵਾਉਣ ਲਈ ਫੀਸ ਜਮ੍ਹਾ ਕਰਵਾ ਕੇ ਦਰਖਾਸਤਾਂ ਦੇਣ ਵਾਲਿਆਂ ਨੂੰ ਆਪਣੀਆਂ ਰਜਿਸਟ੍ਰਸ਼ਨ ਪਲੇਟਾਂ ਇੱਕ ਹਫਤੇ ਵਿੱਚ ਲਵਾਉਣ ਦੀ ਅਪੀਲ ਕੀਤੀ ਹੈ। ਇਸ ਦੀ ਜਾਣਕਾਰੀ ਦਿੰਦੇ ਹੋਏ ਅੱਜ ਏਥੇ ਪੰਜਾਬ ਦੇ ਟਰਾਂਸਪੋਰਟ ਵਿਭਾਗ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਸੁਪਰੀਮ ਕੋਰਟ ਦੇ ਨਿਰਦੇਸ਼ਾਂ ਦੇ ਹੇਠ 3' ਅਪ੍ਰੈਲ 2'12 ਤੋਂ ਗੱਡੀਆਂ ’ਤੇ ਸਕਿਊਰਟੀ ਰਜਿਸਟ੍ਰੇਸ਼ਨ ਪਲੇਟਾਂ ਲਵਾਉਣ ਦਾ ਕੰਮ ਸ਼ੁਰੂ ਕੀਤਾ ਗਿਆ ਹੈ। ਜਿਨ੍ਹਾਂ ਗੱਡੀਆਂ ਦੇ ਮਾਲਕਾਂ ਨੇ ਅਜਿੀਆਂ ਸਕਿਊਰਟੀ ਰਜਿਸਟ੍ਰੇਸ਼ਨ ਪਲੇਟਾਂ ਲਗਵਾਉਣ ਲਈ ਫੀਸ ਜਮ੍ਹਾ ਕਰਵਾ ਕੇ ਆਪਣੀਆਂ ਦਗਖਾਸਤਾਂ ਦਿੱਤੀਆਂ ਹਨ, ਉਨ੍ਹਾਂ ਦੀਆਂ ਰਜਿਸਟ੍ਰੇਸ਼ਨ ਪਲੇਟਾਂ ਤਿਆਰ ਹੋ ਕੇ ਸਬੰਧਿਤ ਜਿਲ੍ਹਾ ਟਰਾਂਸਪੋਰਟ ਅਫਸਰ ਦੇ ਦਫਤਰ ਵਿੱਚ ਪਹੁੰਚ ਚੁੱਕੀਆਂ ਹਨ। ਇਸ ਕਰਕੇ ਜਿਨ੍ਹਾਂ ਗੱਡੀਆਂ ਦੇ ਮਾਲਕਾਂ ਦੀਆਂ ਰਜਿਸਟ੍ਰੇਸ਼ਨ ਪਲੇਟਾਂ ਤਿਆਰ ਹੋ ਚੁੱਕੀਆਂ ਹਨ, ਉਹ ਇੱਕ ਹਫਤੇ ਦੇ ਅੰਦਰ ਅੰਦਰ ਆਪਣੀਆਂ ਗੱਡੀਆਂ ’ਤੇ ਨੰਬਰ ਪਲੇਟਾਂ ਲਗਵਾ ਲੈਣ। ਬੁਲਾਰੇ ਅਨੁਸਾਰ ਅਜਿਹਾ ਨਾ ਕਰਨ ਦੀ ਸੂਰਤ ਵਿੱਚ ਸਕਿਊਰਟੀ ਰਜਿਸਟ੍ਰੇਸ਼ਨ ਪਲੇਟਾਂ ਦੀ ਫੀਸ ਦੁਵਾਰਾ ਜਮ੍ਹਾ ਕਰਵਾਉਣੀ ਪਵੇਗੀ। ਬੁਲਾਰੇ ਨੇ ਅੱਗੇ ਦੱਸਿਆ ਕਿ ਜੇ 3' ਜੂਨ 2'12 ਤੋਂ ਬਾਅਦ ਨਵੀਂਆਂ ਰਜਿਸਟਰਡ ਹੋਈਆਂ ਗੱਡੀਆਂ ’ਤੇ ਸਕਿਊਰਟੀ ਰਜਿਸਟ੍ਰੇਸ਼ਨ ਪਲੇਟਾਂ ਨਹੀਂ ਲੱਗੀਆਂ ਹੋਣਗੀਆਂ ਤਾਂ ਉਨ੍ਹਾਂ ਦੇ ਸੜਕਾਂ ’ਤੇ ਚੱਲਣ ਦੀ ਮਨਾਹੀ ਹੋਵੇਗੀ ਅਤੇ ਅਜਿਹੀਆਂ ਗੱਡੀਆਂ ਦੇ ਚਲਾਨ ਕੀਤੇ ਜਾਣਗੇ ਅਤੇ ਗੱਡੀ ਥਾਣੇ ਵੀ ਬੰਦ ਕੀਤੀ ਜਾ ਸਕਦੀ ਹੈ।

Post a Comment