ਸੰਗਰੂਰ, 27 ਨਵੰਬਰ (ਸੂਰਜ ਭਾਨ ਗੋਇਲ)-ਜ਼ਿਲ•ਾ ਕਾਨੂੰਨੀ ਸੇਵਾਵਾਂ ਅਥਾਰਟੀ ਸੰਗਰੂਰ ਵੱਲੋਂ ਮਾਣਯੋਗ ਜ਼ਿਲ•ਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ•ਾ ਕਾਨੂੰਨੀ ਸੇਵਾਵਾਂ ਅਥਾਰਟੀ ਸ੍ਰੀ ਐ¤ਮ. ਐ¤ਸ. ਚੌਹਾਨ ਦੇ ਦਿਸ਼ਾ ਨਿਰਦੇਸ਼ਾਂ ਹੇਠ ਸ੍ਰੀ ਵਿਜੈ ਕੁਮਾਰ ਸਕੱਤਰ, ਜ਼ਿਲ•ਾ ਕਾਨੂੰਨੀ ਸੇਵਾਵਾਂ ਕਮ ਸੀ.ਜੇ.ਐਮ ਸਿਵਲ ਜੱਜ ਸੰਗਰੂਰ ਦੀ ਪ੍ਰਧਾਨਗੀ ਹੇਠ ਸਥਾਨਕ ਰਣਬੀਰ ਕਾਲਜ ਵਿਖੇ ਕਾਨੂੰਨੀ ਦਿਵਸ ਮੌਕੇ ਕਾਨੂੰਨੀ ਸੇਵਾਵਾਂ ਸੰਬੰਧੀ ਕੈਂਪ ਲਗਾਇਆ ਗਿਆ। ਕੈਂਪ ਦੌਰਾਨ ਸ੍ਰੀ ਵਿਜੈ ਕੁਮਾਰ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ 26 ਨਵੰਬਰ, 1949 ਨੂੰ ਸੰਵਿਧਾਨਿਕ ਅਸੰਬਲੀ ਵੱਲੋਂ ਭਾਰਤੀ ਸੰਵਿਧਾਨ ਨੂੰ ਬਣਾਇਆ ਗਿਆ, ਜਿਸ ਨੂੰ 26 ਜਨਵਰੀ 1950 ਨੂੰ ਲਾਗੂ ਕੀਤਾ ਗਿਆ। ਉਨ•ਾਂ ਕਿਹਾ ਪੂਰੇ ਭਾਰਤ ਵਿੱਚ 26 ਨਵੰਬਰ ਦੇ ਦਿਨ ਨੂੰ ਕਾਨੂੰਨ ਦਿਵਸ ਦੇ ਤੌਰ ’ਤੇ ਮਨਾਇਆ ਜਾਂਦਾ ਹੈ। ਉਹਨਾਂ ਇਸ ਮੌਕੇ ਹਾਜ਼ਰ ਵਿਦਿਆਰਥੀਆਂ ਨੂੰ ਲੋਕ ਅਦਾਲਤਾਂ ਅਤੇ ਮਹਿਲਾਵਾਂ ਦੇ ਕਾਨੂੰਨੀ ਹੱਕਾਂ ਦੀ ਰਾਖੀ ਲਈ ਅਤੇ ਬਣੇ ਹੋਰ ਨਵੇਂ ਕਾਨੂੰਨਾਂ ਬਾਰੇ ਵਿਸਤਾਰ ਪੂਰਵਕ ਜਾਣਕਾਰੀ ਦਿੱਤੀ। ਸੈਮੀਨਾਰ ’ਚ 150 ਦੇ ਕਰੀਬ ਵਿਦਿਆਰਥੀਆਂ ਅਤੇ ਸਮੂਹ ਸਟਾਫ਼ ਨੇ ਸਮੂਲੀਅਤ ਕੀਤੀ। ਇਸ ਮੌਕੇ ਸ੍ਰੀ ਅਰਵਿੰਦ ਮੜਕਨ, ਵਾਈਸ ਪ੍ਰਿਸੀਪਲ ਸ੍ਰੀ ਸੁਖਬੀਰ ਸਿੰਘ, ਰਾਜਾ ਬਾਲਾ ਸੇਖੋ ਤੇ ਰਾਜਵਿੰਦਰ ਸਿੰਘ ਅਤੇ ਹੋਰਨਾਂ ਨੇ ਵਿਦਿਆਰਥੀਆਂ ਨੂੰ ਸੰਬੋਧਨ ਕੀਤਾ। ਸਮੂਹ ਕਾਲਜ ਵਿਦਿਆਰਥੀਆਂ ਨੂੰ ਕਾਨੂੰਨੀ ਸੇਵਾਵਾਂ ਸੰਬੰਧੀ ਫੋਲਡਰ ਵੀ ਵੰਡੇ ਗਏ।
ਜ਼ਿਲ•ਾ ਕਾਨੂੰਨੀ ਸੇਵਾਵਾਂ ਅਥਾਰਟੀ ਸੰਗਰੂਰ ਵੱਲੋਂ ਸਥਾਨਕ ਰਣਬੀਰ ਕਾਲਜ ਵਿਖੇ ਕਾਨੂੰਨੀ ਦਿਵਸ ਮੌਕੇ ਲਗਾਏ ਗਏ ਕਾਨੂੰਨੀ ਸੇਵਾਵਾਂ ਕੈਂਪ ਦੀਆਂ ਝਲਕਾਂ।


Post a Comment