ਨਾਭਾ, 3 ਨਵੰਬਰ (ਜਸਬੀਰ ਸਿੰਘ ਸੇਠੀ) 2014 ਵਿੱਚ ਹੋਣ ਜਾ ਰਹੀਆਂ ਲੋਕ ਸਭਾ ਚੋਣਾਂ ਲਈ ਸ੍ਰੋਮਣੀ ਅਕਾਲੀ ਦਲ ਬਾਦਲ ਨੇ ਹੁਣੇ ਤੋਂ ਤਿਆਰੀਆਂ ਆਰੰਭ ਦਿੱਤੀਆਂ ਹਨ ਅਤੇ ਵੋਟਰਾਂ ਨਾਲ ਤਾਲਮੇਲ ਕਰਨਾ ਸ਼ੁਰੂ ਕਰ ਦਿੱਤਾ ਹੈ, ਜਿਸ ਤਹਿਤ ਐਸ.ਓ.ਆਈ. ਨਾਭਾ ਦੇ ਵਰਕਰਾਂ ਦੀ ਇਕ ਵਿਸ਼ੇਸ਼ ਇਕੱਤਰਤਾ ਸਥਾਨਕ ਐਸ.ਓ.ਆਈ. ਦੇ ਦਫਤਰ ਵਿਖੇ ਜਿਲ੍ਹਾ ਪ੍ਰਧਾਨ ਗੁਰਸੇਵਕ ਸਿੰਘ ਗੋਲੂ ਦੀ ਅਗਵਾਈ ਹੇਠ ਹੋਈ, ਜਿਸ ਵਿੱਚ ਯੂਥ ਵਿਕਾਸ ਬੋਰਡ ਦੇ ਚੇਅਰਮੈਨ ਸ. ਗੁਰਪ੍ਰੀਤ ਸਿੰਘ ਰਾਜੂ ਖੰਨਾ ਨੇ ਵਿਸ਼ੇਸ਼ ਤੌਰ ਤੇ ਸਿਰਕਤ ਕਰਦਿਆਂ ਪੱਤਰਕਾਰਾਂ ਨਾਲ ਗੱਲ ਕਰਦਿਆਂ ਸ. ਰਾਜੂ ਖੰਨਾ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਦਾ ਕਾਂਗਰਸ ਪਾਰਟੀ ਤੋਂ ਮੋਹ ਭੰਗ ਹੋ ਚੁੱਕਿਆ ਹੈ ਇਸ ਲਈ 2014 ਦੀਆਂ ਲੋਕ ਸਭਾ ਚੋਣਾਂ ਵਿੱਚ ਸ੍ਰੋਮਣੀ ਅਕਾਲੀ ਬਾਦਲ ਅਤੇ ਭਾਜਪਾ ਗੱਠਜੋੜ ਹੂੰਝਾ ਫੇਰ ਜਿੱਤ ਪ੍ਰਾਪਤ ਕਰਕੇ 13 ਦੀਆਂ 13 ਸੀਟਾਂ ਤੇ ਕਬਜਾ ਕਰੇਗਾ। ਉਨ੍ਹਾਂ ਕਿਹਾ ਕਿ ਅੱਜ ਸੂਬੇ ਦਾ ਨੌਜਵਾਨ ਵਰਗ ਪੰਜਾਬ ਸਰਕਾਰ ਦੀਆਂ ਲੋਕ ਪੱਖੀ ਨੀਤੀਆਂ ਸਦਕਾ ਰੌਜਾਨਾ ਸ੍ਰੋਮਣੀ ਅਕਾਲੀ ਦਲ ਨਾਲ ਜੁੜ ਰਿਹਾ ਹੈ ਜਿਸ ਨੂੰ ਲੈ ਕੇ ਵਿਰੋਧੀ ਧਿਰ ਫੋਕੀ ਤੇ ਹੋਸੀ ਬਿਆਨਬਾਜੀ ਕਰ ਰਿਹਾ ਹੈ, ਜਿਸਨੂੰ ਲੋਕ ਪਸੰਦ ਨਹੀਂ ਕਰਦੇ। ਉਨ੍ਹਾਂ ਨੌਜਵਾਨਾਂ ਨੂੰ ਸੱਦਾ ਦਿੰਦਿਆਂ ਕਿਹਾ ਕਿ ਉਹ ਲੋਕ ਸਭਾ ਦੀ ਤਿਆਰੀ ਵਿੱਚ ਹੁਣੇ ਤੋਂ ਜੁਟ ਜਾਣ ਅਤੇ ਸੂਬਾ ਸਰਕਾਰ ਦੀਆਂ ਨੀਤੀਆਂ ਨੂੰ ਘਰ ਘਰ ਪਹੁੰਚਾਉਣ ਵਿੱਚ ਕੋਈ ਕਸਰ ਨਾ ਛੱਡਣ। ਇਸ ਮੌਕੇ ਹੋਰਨਾਂ ਤੋਂ ਇਲਾਵਾ ਗੁਰਸੇਵਕ ਸਿੰਘ ਗੋਲੂ, ਸੁਖਜੀਤ ਸਿੰਘ ਚੌਧਰੀਮਾਜਰਾ, ਗੁਰਤੇਜ ਸਿੰਘ ਤੇਜੀ, ਧਰਮਪਾਲ ਭੜੀ ਤੋਂ ਇਲਾਵਾ ਹੋਰ ਵੀ ਐਸ.ਓ.ਆਈ. ਦੇ ਵਰਕਰ ਹਾਜਰ ਸਨ।
ਯੂਥ ਵਿਕਾਸ ਬੋਰਡ ਦੇ ਚੇਅਰਮੈਨ ਗੁਰਪ੍ਰੀਤ ਸਿੰਘ ਰਾਜੂ ਖੰਨਾ ਨਾਭਾ ਵਿਖੇ ਪੱਤਰਕਾਰਾਂ ਨਾਲ ਗੱਲ ਕਰਦੇ ਹੋਏ, ਨਾਲ ਬੈਠੇ ਹਨ ਜਿਲ੍ਹਾ ਪ੍ਰਧਾਨ ਗੁਰਸੇਵਕ ਸਿੰਘ ਗੋਲੂ। ਫੋਟੋ: ਜਸਬੀਰ ਸਿੰਘ ਸੇਠੀ

Post a Comment