ਰਾਜਪੁਰਾ (ਪਟਿਆਲਾ), ਨਵੰਬਰ : (ਪਟਵਾਰੀ)ਜ਼ਿਲ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਕੌਮੀ ਕਾਨੂੰਨੀ ਸੇਵਾਵਾਂ ਦਿਵਸ ਦੇ ਮੌਕੇ ’ਤੇ ਪਟੇਲ ਮੈਮੋਰੀਅਲ ਨੈਸ਼ਨਲ ਕਾਲਜ ਰਾਜਪੁਰਾ ਵਿਖੇ ਕਾਨੂੰਨੀ ਸਾਖ਼ਰਤਾ ਕਲੱਬ ਦੇ ਸਹਿਯੋਗ ਨਾਲ ਸੈਮੀਨਾਰ ਕਰਵਾਇਆ ਗਿਆ ਜਿਸ ਵਿੱਚ ਮਾਣਯੋਗ ਜ਼ਿਲ ਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ ਕਾਨੂੰਨੀ ਸੇਵਾਵਾਂ ਅਥਾਰਟੀ ਸ਼੍ਰੀ ਰਾਜ ਸ਼ੇਖਰ ਅੱਤਰੀ ਨੇ ਬਤੌਰ ਮੁੱਖ ਮਹਿਮਾਨ ਸ਼ਿਰਕਤ ਕੀਤੀ । ਇਸ ਮੌਕੇ ਵਿਦਿਆਰਥੀਆਂ ਤੇ ਵਕੀਲਾਂ ਦੇ ਭਰਵੇਂ ਇਕੱਠ ਨੂੰ ਸੰਬੋਧਨ ਕਰਦਿਆਂ ਸ਼੍ਰੀ ਅੱਤਰੀ ਨੇ ਕਿਹਾ ਕਿ ਹਰੇਕ ਨੌਜਵਾਨ ਨੂੰ ਲੋੜ ਮੁਤਾਬਕ ਕਾਨੂੰਨ ਦੀ ਜਾਣਕਾਰੀ ਹੋਣ ਚਾਹੀਦੀ ਹੈ ਤਾਂ ਜੋ ਉਹ ਆਪਣੇ ਅਤੇ ਦੂਜਿਆਂ ਦੇ ਅਧਿਕਾਰਾਂ ਬਾਰੇ ਜਾਣਕਾਰੀ ਰੱਖਣ ਦੇ ਨਾਲ-ਨਾਲ ਜ਼ਰੂਰਤ ਦੇ ਸਮਿਆਂ ਵਿੱਚ ਹੋਰਨਾਂ ਦੀ ਵੀ ਮਦਦ ਕਰ ਸਕਣ । ਉਨ ਕਿਹਾ ਕਿ ਸਮਾਜ ਦੇ ਗਰੀਬ ਅਤੇ ਕਮਜੋਰ ਵਰਗਾਂ ਦੇ ਲੋਕਾਂ ਨੂੰ ਸੌਖੇ ਢੰਗ ਨਾਲ ਨਿਆਂ-ਪ੍ਰਣਾਲੀ ਤੱਕ ਪਹੁੰਚਾਉਣ ਦੇ ਯਤਨ ਕੀਤੇ ਜਾਂਦੇ ਹਨ ਤਾਂ ਜੋ ਸਭ ਨੂੰ ਨਿਆਂ ਮਿਲ ਸਕੇ । ਸ਼੍ਰੀ ਅੱਤਰੀ ਨੇ ਵਿਦਿਆਰਥੀਆਂ ਨੂੰ ਸੱਦਾ ਦਿੱਤਾ ਕਿ ਉਹ ਵੱਧ ਤੋਂ ਵੱਧ ਲੋਕਾਂ ਨੂੰ ਕਾਨੂੰਨੀ ਸੇਵਾਵਾਂ ਬਾਰੇ ਜਾਣਕਾਰੀ ਪ੍ਰਦਾਨ ਕਰਨ ਤਾਂ ਜੋ ਸਮਾਜ ਦੇ ਪਛੜੇ, ਅਨਪੜ• ਅਤੇ ਗਰੀਬ ਲੋਕਾਂ ਨੂੰ ਮੁਫ਼ਤ ਕਾਨੂੰਨੀ ਸੇਵਾਵਾਂ ਪ੍ਰਾਪਤ ਕਰਨ ਸਬੰਧੀ ਜਾਣਕਾਰੀ ਮਿਲ ਸਕੇ ।
ਇਸ ਮੌਕੇ ਸ਼੍ਰੀ ਸ਼ਤਿਨ ਗੋਇਲ, ਸ਼੍ਰੀ ਬਲਬੀਰ ਸਿੰਘ, ਅਰਸ਼ਦੀਪ ਖੰਨਾ, ਕਰਨਲ ਟੀ.ਐਸ. ਰੰਧਾਵਾ, ਸ਼੍ਰੀ ਤਜਿੰਦਰ ਸਿੰਘ ਬੱਲ ਤੇ ਹੋਰ ਬੁਲਾਰਿਆਂ ਨੇ ਵੀ ਵੱਖ-ਵੱਖ ਕਾਨੂੰਨੀ ਸੇਵਾਵਾਂ ਬਾਰੇ ਜਾਣਕਾਰੀ ਦਿੱਤੀ । ਇਸ ਦੌਰਾਨ ਸ਼੍ਰੀ ਅੱਤਰੀ ਨੇ ਹਾਲ ਹੀ ਵਿੱਚ ਪੰਜਾਬੀ ਯੂਨੀਵਰਸਿਟੀ ਦੇ ਕਲਾ ਭਵਨ ਵਿੱਚ ਕਰਵਾਏ ਗਏ ਕਾਨੂੰਨੀ ਸਾਖਰਤਾ ਯੁਵਕ ਮੇਲੇ ਦੌਰਾਨ ਜਿੱਤ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਇਨਾਮਾਂ ਦੀ ਵੰਡ ਵੀ ਕੀਤੀ । ਸੈਮੀਨਾਰ ਦੌਰਾਨ ਕਾਲਜ ਦੇ ਪ੍ਰਿੰਸੀਪਲ ਡਾ. ਐਮ.ਐਮ. ਗੁਪਤਾ, ਪਟੇਲ ਮੈਮੋਰੀਅਲ ਸੁਸਾਇਟੀ ਦੇ ਪ੍ਰਧਾਨ ਸ਼੍ਰੀ ਦੇਵਕੀ ਨੰਦਨ, ਸ਼੍ਰੀ ਮਹਿੰਦਰ ਸਹਿਗਲ, ਸ਼੍ਰੀ ਰਜੇਸ਼ ਸਿੰਗਲਾ, ਸ਼੍ਰੀ ਰਾਜੇਸ਼ ਆਨੰਦ, ਸ਼੍ਰੀ ਸੁਰਿੰਦਰ ਕੌਸ਼ਲ ਵੱਲੋਂ ਮੁੱਖ ਮਹਿਮਾਨ ਨੂੰ ਸਨਮਾਨਤ ਕੀਤਾ ਗਿਆ । ਇਸ ਮੌਕੇ ਵੱਡੀ ਗਿਣਤੀ ਵਿੱਚ ਕਾਲਜ ਦੇ ਵਿਦਿਆਰਥੀ ਅਤੇ ਵਕੀਲ ਵੀ ਹਾਜ਼ਰ ਸਨ ।

Post a Comment