ਪਿੰਡ ਕੋਟਲਾ ਸੂਰਜ ਮੱਲ ‘ਚ ਸਜਾਇਆ ਵਿਸ਼ਾਲ ਨਗਰ ਕੀਰਤਨ

Wednesday, November 28, 20120 comments


ਸ਼ਾਹਕੋਟ, 28 ਨਵੰਬਰ (ਸਚਦੇਵਾ) ਪਹਿਲੀ ਪਾਤਸ਼ਾਹੀ ਸਾਹਿਬ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੂਰਵ ਦੇ ਸੰਬੰਧ ‘ਚ ਨਜ਼ਦੀਕੀ ਪਿੰਡ ਕੋਟਲਾ ਸੂਰਜ ਮੱਲ (ਸ਼ਾਹਕੋਟ) ਦੇ ਗੁਰਦੁਆਰਾ ਬਾਬਾ ਮੁਨਸ਼ਾ ਸਿੰਘ ਤੋਂ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛੱਤਰ ਛਾਇਆ ਹੇਠ ਪੰਜ ਪਿਆਰਿਆਂ ਦੀ ਅਗਵਾਈ ‘ਚ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ । ਇਹ ਵਿਸ਼ਾਲ ਨਗਰ ਕੀਰਤਨ ਗੁਰਦੁਆਰਾ ਵੱਖ-ਵੱਖ ਪਿੰਡਾਂ ਵਿੱਚੋਂ ਦੀ ਹੁੰਦਾ ਹੋਇਆ ਵਾਪਸ ਗੁਰਦੁਆਰਾ ਸਾਹਿਬ ਵਿਖੇ ਸੰਪੂਰਨ ਹੋਇਆ । ਨਗਰ ਕੀਰਤਨ ਲੰਘਣ ਵਾਲੇ ਸਾਰੇ ਹੀ ਰਸਤਿਆ ਨੂੰ ਸੁੰਦਰ ਢੰਗ ਨਾਲ ਸਜਾਇਆ ਗਿਆ ਅਤੇ ਵੱਖ-ਵੱਖ ਸਮਾਜਿਕ ਅਤੇ ਧਾਰਮਿਕ ਸੰਸਥਾਵਾਂ ਵੱਲੋਂ ਨਗਰ ਕੀਰਤਨ ਦਾ ਭਰਵਾ ਸਵਾਗਤ ਕੀਤਾ ਗਿਆ ‘ਤੇ ਨਗਰ ਕੀਰਤਨ ‘ਚ ਸ਼ਾਮਲ ਸੰਗਤਾਂ ਲਈ ਅਨੇਕਾ ਪ੍ਰਕਾਰ ਦੇ ਲੰਗਰ ਲਗਾਏ ਗਏ । ਨਗਰ ਕੀਰਤਨ ‘ਚ ਫੁੱਲਾ ਨਾਲ ਸਜੀ ਸੁੰਦਰ ਪਾਲਕੀ ਨਗਰ ਕੀਰਤਨ ਦੀ ਸ਼ੌਭਾ ਨੂੰ ਹੋਰ ਵਧਾ ਰਹੀ ਸੀ । ਵੱਡੀ ਗਿਣਤੀ ‘ਚ ਸੰਗਤਾਂ ਪਾਲਕੀ ਦੇ ਪਿੱਛੇ ਕੀਰਤਨ ਸਰਵਨ ਕਰ ਰਹੀਆਂ ਸਨ । ਇਸ ਮੌਕੇ ਹੋਰਨਾਂ ਤੋਂ ਇਲਾਵਾ ਮਾਸਟਰ ਸ਼ੀਤਲ ਸਿੰਘ, ਬਾਬਾ ਜਸਵੰਤ ਸਿੰਘ, ਜਗਤਾਰ ਸਿੰਘ ਖਾਲਸਾ ਜਨਰਲ ਸਕੱਤਰ ਸ਼੍ਰੌਮਣੀ ਅਕਾਲੀ ਦਲ (ਬ) ਯੂਥ ਵਿੰਗ, ਦਵਿੰਦਰ ਸਿੰਘ ਰਹੇਲੂ ਬਲਾਕ ਪ੍ਰਧਾਨ, ਗੁਰਮੁੱਖ ਸਿੰਘ ਕੋਟਲਾ, ਗਿਆਨ ਸਿੰਘ, ਸੋਹਣ ਸਿੰਘ ਖਾਲਸਾ, ਅੱਛਰ ਸਿੰਘ ਖਾਲਸਾ, ਸੋਹਣ ਸਿੰਘ ਮਿਸਤ੍ਰੀ, ਵੀਰੂ, ਸਰਬਜੀਤ ਸਿੰਘ ਸਾਬੀ ਆਦਿ ਹਾਜ਼ਰ ਸਨ । 


ਪਿੰਡ ਕੋਟਲਾ ਸੂਰਜ ਮੱਲ (ਸ਼ਾਹਕੋਟ) ਵਿਖੇ ਸਜਾਏ ਗਏ ਨਗਰ ਕੀਰਤਨ ਦੀ ਅਗਵਾਈ ਕਰਦੇ ਪੰਜ ਪਿਆਰੇ । ਨਾਲ ਪਾਲਕੀ ਦੇ ਪਿੱਛੇ ਕੀਰਤਨ ਸਰਵਨ ਕਰਦੀਆਂ ਸੰਗਤਾਂ ।
 

Share this article :

Post a Comment

 
Support : Creating Website | Johny Template | Mas Template
Copyright © 2011. SAFALSOCHNEWS - All Rights Reserved
Template Created by Creating Website Published by Mas Template
Proudly powered by Blogger