ਚਣੌਤੀਆਂ ਨਾਲ ਨਜਿੱਠਣ ਲਈ ਖੇਤੀਬਾੜੀ ਦੇ ਚਿਰਸਥਾਈ ਢੰਗ ਤਰੀਕੇ ਅਪਣਾਏ ਜਾਣ-ਪਾਟਿਲ

Tuesday, November 27, 20120 comments


ਲੁਧਿਆਣਾ, 27 ਨਵੰਬਰ ( ਕਪੂਰ/ਸਤਪਾਲ ਸੋਨ ) ਪੰਜਾਬ ਦੇ ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ ਨੇ ਅੱਜ ਭਾਰਤ ਸਰਕਾਰ ਨੂੰ ਜ਼ੋਰ ਦੇ ਕੇ ਆਖਿਆ ਕਿ ਸੂਬੇ ਵਿੱਚ ਫ਼ਸਲੀ ਵੰਨ-ਸੁਵੰਨਤਾ ਲਈ ਮੱਕੀ ਦੀ ਫ਼ਸਲ ਨੂੰ ਬਦਲਵੀਂ ਫ਼ਸਲ ਵਜੋਂ ਉਤਸ਼ਾਹਿਤ ਕਰਨ ਲਈ ਮੱਕੀ ਦਾ ਲਾਹੇਵੰਦ ਭਾਅ ਅਤੇ ਬੇਹਤਰ ਮੰਡੀਕਰਨ ਯਕੀਨੀ ਬਣਾਇਆ ਜਾਵੇ। ਅੱਜ ਇੱਥੇ ਮਾਣਮੱਤੀ ਪੰਜਾਬ ਖੇਤੀਬਾੜੀ ਯੂਨੀਵਰਸਿਟੀ (ਪੀ.ਏ.ਯੂ) ਦੀ ਗੋਲਡਨ ਜੁਬਲੀ ਸਮਾਰੋਹ ਮੌਕੇ ਆਪਣੇ ਸੰਬੋਧਨ ਵਿੱਚ ਮੁੱਖ ਮੰਤਰੀ ਨੇ ਭਾਰਤ ਦੇ ਰਾਸ਼ਟਰਪਤੀ ਸ੍ਰੀ ਪ੍ਰਣਬ ਮੁਖਰਜ਼ੀ ਨੂੰ ਅਪੀਲ ਕੀਤੀ ਕਿ ਉਹ ਆਪਣੇ ਅਹੁਦੇ ਦੀ ਵਰਤੋਂ ਕਰਕੇ ਭਾਰਤ ਸਰਕਾਰ ’ਤੇ ਜ਼ੋਰ ਪਾਉਣ ਕਿ ਮੱਕੀ ਲਈ ਸੂਬੇ ਵਿੱਚ ਫੂਡ ਪ੍ਰੋਸੈਸਿੰਗ ਸਨਅੱਤ ਨੂੰ ਪ੍ਰਵਾਨਗੀ ਦੇਣ ਦੇ ਨਾਲ-ਨਾਲ ਇਸ ਫ਼ਸਲ ਦਾ ਲਾਹੇਵੰਦ ਘੱਟੋ-ਘੱਟ ਸਮੱਰਥਨ ਮੁੱਲ ਵੀ ਦਿੱਤਾ ਜਾਵੇ। ਨਾਲ ਹੀ ਉਹਨਾਂ ਕਿਹਾ ਕਿ ਇਸ ਉ¤ਦਮ ਨਾਲ ਜਿੱਥੇ ਪੰਜਾਬ ਵਿੱਚ ਕਿਸਾਨਾਂ ਨੂੰ ਮੱਕੀ ਦੀ ਪੈਦਾਵਾਰ ਲਈ ਵੱਡੇ ਪੱਧਰ ਤੇ ਉਤਸ਼ਾਹਿਤ ਕੀਤਾ ਜਾ ਸਕੇਗਾ, ਉ¤ਥੇ ਹੀ ਕਿਸਾਨੀ ਨੂੰ ਕਣਕ-ਝੋਨੇ ਦੀ ਰਿਵਾਇਤੀ ਫ਼ਸਲੀ ਚੱਕਰ ਵਿੱਚੋ ਬਦਲਵੀਂਆਂ ਫ਼ਸਲਾਂ ਵੱਲ ਮੋੜਿਆ ਜਾ ਸਕੇਗਾ ਜੋ ਉਨ•ਾਂ ਲਈ ਆਰਥਿਕ ਤੌਰ ਬਹੁਤ ਲਾਹੇਵੰਦ ਹੋਵੇਗਾ। ਸ. ਬਾਦਲ ਨੇ ਦੇਸ਼ ਨੂੰ ਅਨਾਜ਼ ਦੀ ਪੈਦਾਵਾਰ ਪੱਖੋ ਸਵੈ-ਨਿਰਭਰ ਬਨਾਉਣ ਦੇ ਮੰਤਵ ਨੂੰ ਹਾਸਲ ਕਰਨ ਲਈ ਵੱਧ ਝਾੜ ਵਾਲੀਆ ਕਿਸਮਾਂ ਵਿਕਸਤ ਕਰਨ ਵਿੱਚ ਪੀ.ਏ.ਯੂ ਦੇ ਵਿਗਆਨੀਆਂ ਵੱਲੋਂ ਕੀਤੀ ਡੂੰਘੀ ਖੋਜ਼ ਲਈ ਉਹਨਾਂ ਦੀ ਭਰਵੀਂ ਸ਼ਲਾਘਾ ਕੀਤੀ ਅਤੇ ਰਾਸ਼ਟਰਪਤੀ ਨੂੰ ਆਖਿਆ ਕਿ ਉਹ ਭਾਰਤ ਸਰਕਾਰ ਨੂੰ ਕਹਿਣ ਕੇ ‘ਹਰੀ ਕ੍ਰਾਂਤੀ ਦੀ ਜਨਮਦਾਤੀ’ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਨੂੰ ਖੁੱਲ•ਂੇ ਦਿਲ ਨਾਲ ਵਿੱਤੀ ਗ੍ਰਾਂਟਾਂ ਮੁਹੱਈਆ ਕਰਵਾਈਆ ਜਾਣ ਤਾਂ ਜੋ ਖੇਤੀਬਾੜੀ ਖੇਤਰ ਵਿੱਚ ਖਾਸ ਤੌਰ ਤੇ ਖੇਤੀ ਵੰਨ-ਸੁਵੰਨਤਾ ਦੇ ਰੂਪ ਵਿੱਚ ਦੂਜੀ ਹਰੀ ਕ੍ਰਾਂਤੀ ਲਿਆਉਣ ਲਈ ਵੱਖ-ਵੱਖ ਖੋਕਾਰਜਾਂ ਨੂੰ ਹੋਰ ਅੱਗੇ ਲਿਜਾਇਆ ਜਾ ਸਕੇ। ਮੁੱਖ ਮੰਤਰੀ ਨੇ ਆਖਿਆ ਕਿ ਸੂਬੇ ਦੇ ਕਿਸਾਨਾਂ ਨੇ ਦੇਸ਼ ਦੀ ਸ਼ਾਨ ਤੇ ਸੁਰੱਖਿਆ ਲਈ ਹਮੇਸ਼ਾਂ ਹੀ ਵੱਧ ਚੜ• ਕੇ ਯੋਗਦਾਨ ਪਾਇਆ ਹੈ। ਸੂਬੇ ਦੀ ਕਿਸਾਨੀ ਨੇ ਸਾਲ 1960 ਵਿੱਚ ਹਰੀ ਕ੍ਰਾਂਤੀ ਰਾਹੀਂ ਦੇਸ਼ ਨੂੰ ਅਨਾਜ਼ ਪੱਖੋ ਸਵੈ-ਨਿਰਭਰ ਬਨਾਉਣ ਦਾ ਬੀੜਾ ਚੁੱਕਿਆ ਸੀ।ਉਹਨਾਂ ਅੱਗੇ ਕਿਹਾ ਕਿ ਪੰਜਾਬ ਦੇ ਮਿਹਨਤਕਸ਼ ਕਿਸਾਨ ਦੇਸ਼ ਦੇ ਅੰਨ-ਭੰਡਾਰ ਵਿੱਚ ਇਸ ਵੇਲੇ ਕਣਕ ਦਾ ਤਕਰੀਬਨ 38 ਤੋਂ 75 ਫੀਸਦੀ ਅਤੇ ਝੋਨੇ ਦਾ 25 ਤੋਂ 45 ਫ਼ੀਸਦੀ ਯੋਗਦਾਨ ਪਾ ਰਹੇ ਹਨ। ਇਸ ਸਭ ਕੁਝ ਨੂੰ ਹਾਸਲ ਕਰਨ ਲਈ ਸੂਬੇ ਦੇ ਕਿਸਾਨਾਂ ਨੂੰ ਵੱਡੀ ਕੀਮਤ ਵੀ ਚੁਕਾਉਣੀ ਪਈ ਹੈ। ਸ. ਬਾਦਲ ਨੇ ਦੁੱਖ ਜ਼ਾਹਰ ਕਰਦਿਆਂ ਆਖਿਆ ਕਿ ਸੂਬੇ ਦੇ ਕਿਸਾਨ ਦੇਸ਼ ਦੀ ਖਾਤਰ ਜ਼ਮੀਨ ਦੀ ਉਪਜਾਊ ਸ਼ਕਤੀ ਅਤੇ ਪਾਣੀ ਜਿਹੇ ਕੀਮਤੀ ਕੁਦਰਤੀ ਸਰੋਤ ਵੀ ਕੁਰਬਾਨ ਕਰ ਚੁੱਕੇ ਹਨ, ਜਿਸ ਕਾਰਨ ਸੂਬਾ ਇਸ ਵੇਲੇ ਬੁਰੀ ਤਰਾਂ ਖੇਤੀ ਸੰਕਟ ਵਿੱਚ ਜਕੜਿਆ ਹੋਇਆ ਹੈ। ਮੁੱਖ ਮੰਤਰੀ ਨੇ ਅੱਗੇ ਆਖਿਆ ਕਿ ਖੇਤੀਬਾੜੀ ਹੁਣ ਲਾਹੇਵੰਦ ਪੇਸ਼ਾ ਨਹੀ ਰਿਹਾ ਜਿਸ ਕਰਕੇ ਸੂਬੇ ਦੀ ਖੇਤੀ ਆਰਥਿਕਤਾਂ ਦੇ ਵਿਕਾਸ ਦੀ ਰਫ਼ਤਾਰ ਨੂੰ ਤੇਜ਼ਕਰਨ, ਕਿਸਾਨਾਂ ਦੀ ਆਮਦਨ ਵਧਾਉਣ ਅਤੇ ਬਰਬਾਦ ਹੋ ਰਹੇ ਕੀਮਤੀ ਸਰੋਤਾਂ ਨੂੰ ਬਚਾਉਣ ਲਈ ਵੱਡੀ ਮੱਦਦ ਦੀ ਲੋੜ ਹੈ।ਫਸਲੀ ਵੰਨ-ਸੁਵੰਨਤਾ ਦੀ ਲੋੜ ਦੇ ਤਰਕ ਨੂੰ ਜਾਠਹਿਰਾਉਦਿਆਂ ਸ. ਬਾਦਲ ਨੇ ਆਖਿਆ ਕਿ ਪੰਜਾਬ ਵਿੱਚ ਇਸ ਵੇਲੇ ਕਣਕ-ਝੋਨੇ ਹੇਠ ਤਕਰੀਬਨ 80 ਫੀਸਦੀ ਰਕਬਾ ਹੈ, ਜਿਸ ਕਰਕੇ ਝੋਨੇ ਹੇਠਲੇ ਰਕਬੇ ਨੂੰ ਮੱਕੀ ਅਤੇ ਹੋਰ ਪਾਣੀ ਦੀ ਘੱਟ ਖਪਤ ਕਰਨ ਵਾਲੀਆ ਫਸਲਾਂ ਵਿੱਚ ਤਬਦੀਲ ਕੀਤੇ ਜਾਣਾ ਸਮੇ ਦੀ ਮੁੱਖ ਲੋੜ ਬਣ ਗਈ ਹੈ।ਇਸ ਨਾਲ ਪਾਣੀ ਤੇ ਮਿੱਟੀ ਜਿਹੇ ਕੀਮਤੀ ਸਰੋਤਾਂ ਦੀ ਬਰਬਾਦੀ ਰੁਕ ਜਾਵੇਗੀ। ਫ਼ਸਲੀ ਵਿਭਿੰਨਤਾਂ ਨੂੰ ਉਤਸ਼ਾਹਿਤ ਕਰਨ ਲਈ ਖੇਤੀ ਵਸਤੂਆਂ ਦੀ ਬਰਾਮਦ ਦੀ ਲੋੜ ’ਤੇ ਜ਼ੋਰ ਦਿੰਦਿਆ ਮੁੱਖ ਮੰਤਰੀ ਨੇ ਸ੍ਰੀ ਮੁਖਰਜ਼ੀ ਨੂੰ ਅਪੀਲ ਕੀਤੀ ਕਿ ਉਹ ਭਾਰਤ ਸਰਕਾਰ ਨੂੰ ਆਖਣ ਕਿ ਅਟਾਰੀ ਸੰਯੁਕਤ ਜਾਂਚ ਚੌਕੀ ਰਾਹੀਂ ਖੁੱਲ•ੇ ਵਪਾਰ ਦੀ ਆਗਿਆ ਦਿੱਤੀ ਜਾਵੇ। ਸ. ਬਾਦਲ ਨੇ ਆਖਿਆ ਕਿ ਸੂਬੇ ਦੇ ਸਾਰੇ ਕਿਸਾਨ ਇਸ ਵੇਲੇ ਭਾਰੀ ਕਰਜ਼ੇ ਹੇਠ ਫਸੇ ਹੋਏ ਹਨ ਅਤੇ ਖੇਤੀਬਾੜੀ ਵਿੱਚ ਆਰਥਿਕ ਸੰਕਟ ਕਾਰਨ ਕਿਸਾਨਾਂ ਨੇ ਖੁਦਕੁਸ਼ੀ ਦਾ ਰਾਹ ਫੜ ਲਿਆ ਹੈ। ਨਾਲ ਹੀ ਉਹਨਾਂ ਆਖਿਆ ਕਿ ਇਹ ਬੜੀ ਮੰਦ-ਭਾਗੀ ਗੱਲ ਹੈ ਕਿ ਭਾਰਤ ਸਰਕਾਰ ਵੱਲੋਂ ਐਲਾਨੇ ਗਏ ਕੇਂਦਰੀ ਕਰਜ਼ਾ ਰਾਹਿਤ ਪੈਕਜ਼ ਤੋਂ ਵੀ ਪੰਜਾਬ ਨੂੰ ਬਹੁਤਾ ਲਾਭ ਨਹੀਂ ਮਿਲਿਆ, ਜਿਸ ਨਾਲ ਵੱਡੀ ਗਿਣਤੀ ਵਿੱਚ ਛੋਟੇ ਤੇ ਦਰਮਿਆਨੇ ਕਿਸਾਨਾਂ ਨੇ ਖੇਤੀਬਾੜੀ ਦਾ ਧੰਦਾ ਛੱਡ ਦਿੱਤਾ ਜਿਸ ਕਰਕੇ ਪੰਜਾਬ ਵਿੱਚ ਵਾਹੀਯੋਗ ਕਿਸਾਨਾਂ ਦੀ ਗਿਣਤੀ 5 ਲੱਖ ਤੋਂ ਘੱਟ ਕੇ 3 ਲੱਖ ਰਹਿ ਗਈ ਹੈ। ਪੰਜਾਬ ਦੇ ਰਾਜਪਾਲ ਸ੍ਰੀ ਸ਼ਿਵਰਾਜ ਵੀ ਪਾਟਿਲ ਨੇ ਖੇਤੀਬਾੜੀ ਦੇ ਚਿਰਸਥਾਈ ਢੰਗ ਤਰੀਕਿਆ ਨੂੰ ਅਪਨਾਉਣ ਦੀ ਲੋੜ ’ਤੇ ਜੋਦਿੱਤਾ ਤਾਂ ਜੋ ਫੌਰੀ ਅਤੇ ਭਵਿੱਖ ਦੀਆਂ ਚਣੌਤੀਆਂ ਦਾ ਸਾਹਮਣਾ ਕੀਤਾ ਜਾਣ ਦੇ ਇਲਾਵਾ ਲੋਕਾਂ ਦੀਆਂ ਅਨਾਜ਼ ਪ੍ਰਤੀ ਜਰੂਰਤਾਂ ਦੀ ਚਣੌਤੀ ਨਾਲ ਵੀ ਨਜਿਠਿਆ ਜਾ ਸਕੇ। ਉਹਨਾਂ ਕਿਹਾ ਕਿ ਇਹ ਬੜੇ ਦੁੱਖ ਦੀ ਗੱਲ ਹੈ ਕਿ ਯੂਨੀਵਰਸਿਟੀਆਂ ਅਤੇ ਕੌਮੀ ਪ੍ਰਯੋਗਸ਼ਾਲਾਵਾਂ ਵੱਲੋਂ ਖੇਤੀਬਾੜੀ ਦੇ ਖੇਤਰ ਵਿੱਚ ਕੀਤੇ ਜਾਂਦੇ ਖੋਜ਼ ਕਾਰਜਾਂ ਦਾ ਮੰਤਵ ਥੋੜ ਚਿਰੀ ਚਣੌਤੀਆਂ ਨਾਲ ਨਜਿੱਠਣ ਵੱਲ ਹੀ ਹੁੰਦਾ ਹੈ, ਪਰ ਵਧੇਰੇ ਧਿਆਨ ਭਵਿੱਖ ਦੀਆਂ ਚਣੌਤੀਆਂ ਦਾ ਸਾਹਮਣਾ ਕਰਨ ਵੱਲ ਹੋਣਾ ਚਾਹੀਦਾ ਹੈ। ਸ੍ਰੀ ਪਾਟਿਲ ਨੇ ਆਖਿਆ ਕਿ ਸਮੇ ਦੀ ਨਜ਼ਾਕਤ ਅਨੁਸਾਰ ਜ਼ਮੀਨ ਹੇਠਲੇ ਪਾਣੀ ਦੇ ਤੇਜ਼ੀ ਨਾਲ ਡਿੱਗ ਰਹੇ ਪੱਧਰ ਨੂੰ ਬਚਾਉਣ ਦੇ ਨਾਲ-ਨਾਲ ਇਸ ਦੀ ਢੁਕਵੀਂ ਵਰਤੋਂ ਕੀਤੀ ਜਾਵੇ ਤਾਂ ਜੋ ਸਾਡੀਆ ਆਉਣ ਵਾਲੀਆਂ ਪੀੜੀਆਂ ਨੂੰ ਕਿਸੇ ਕਿਸਮ ਦੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ। ਖੇਤੀਬਾੜੀ ਖੇਤਰ ਵਿੱਚ ਖੋਜ ਤੇ ਵਿਕਾਸ ਲਈ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵੱਲੋ ਪਾਏ ਯੋਗਦਾਨ ਦੀ ਭਰਵੀਂ ਸਰਾਹਨਾ ਕਰਦਿਆਂ ਰਾਜਪਾਲ ਨੇ ਆਖਿਆ ਕਿ ਬੜੀ ਮਾਣ ਵਾਲੀ ਗੱਲ ਹੈ ਕਿ ਇਸ ਯੂਨੀਵਰਸਿਟੀ ਨੂੰ ‘ਹਰੀ ਕ੍ਰਾਂਤੀ’ ਦੇ ਸਮਾਨਰਥ ਮੰਨਿਆ ਜਾਂਦਾ ਹੈ, ਜਿਸ ਨੇ ਸੂਬੇ ਦੇ ਵਿਕਾਸ ਤੇ ਖੁਸ਼ਹਾਲੀ ਵਿੱਚ ਲਾ-ਮਿਸਾਲ ਰੋਲ ਨਿਭਾਇਆ ਹੈ। ਉਹਨਾਂ ਕਿਹਾ ਕਿ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵੱਲੋਂ ਦੇਸ਼ ਨੂੰ ਅਨਾਜ਼ ਉਤਪਾਦਨ ਵਿੱਚ ਸਵੈ ਨਿਰਭਰ ਬਨਾਉਣ ਲਈ ਪਾਏ ਅਸੀਮ ਯੋਗਦਾਨ ਨੂੰ ਕਦੇ ਵੀ ਅੱਖੋ ਪਰੋਖੇ ਨਹੀਂ ਕੀਤਾ ਜਾ ਸਕਦਾ। ਖੇਤੀਬਾੜੀ ਖੇਤਰ ਵਿੱਚ ਖੋਜ਼ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੀ ਲੋੜ ’ਤੇ ਜ਼ੋਰ ਦਿੰਦਿਆਂ ਸ੍ਰੀ ਪਾਟਿਲ ਨੇ ਆਖਿਆ ਕਿ ਯੂਨੀਵਰਸਿਟੀਆਂ ਅਤੇ ਕੌਮੀ ਪ੍ਰਯੋਗਸ਼ਾਲਾਵਾਂ ਨੂੰ ਆਪਣੀਆਂ ਸੇਵਾਵਾਂ ਹੋਰ ਜ਼ੋਰਦਾਰ ਢੰਗ ਨਾਲ ਨਿਭਾਉਣੀਆ ਚਾਹੀਦੀਆਂ ਹਨ, ਤਾਂ ਜੋ ਕਿਸਾਨਾਂ ਨੂੰ ਖੇਤੀ ਦੇ ਬੇਹਤਰ ਢੰਗ ਤਰੀਕਿਆਂ ਨੂੰ ਅਪਨਾਉਣ ਦਾ ਲਾਭ ਮਿਲ ਸਕੇ। ਉਹਨਾਂ ਨੇ ਕਿਸਾਨਾਂ ਦੇ ਵਧੇਰੇ ਹਿੱਤਾਂ ਲਈ ਖੋਜ਼ ਅਤੇ ਵਿਕਾਸ ਕਾਰਜਾਂ ਨੂੰ ਉਤਸ਼ਾਹਿਤ ਕਰਨ ਵਾਸਤੇ ਯੂਨੀਵਰਸਿਟੀਆਂ ’ਤੇ ਖੋਜ਼ ਸੰਸਥਾਵਾਂ ਲਈ ਹੋਰ ਫੰਡਾਂ ਦੀ ਮੰਗ ਕੀਤੀ। ਰਾਜਪਾਲ ਨੇ ਆਸ ਪ੍ਰਗਟਾਈ ਕਿ ਅੱਜ ਦੀ ਇਹ ਕੌਮਤਰੀ ਕਾਨਫਰੰਸ ਖੇਤੀਬਾੜੀ ਖੇਤਰ ਨੂੰ ਨਵਾ ਰੂਪ ਦੇਵੇਗੀ, ਜਿਸ ਨਾਲ ਕਿਸਾਨਾਂ ਨੂੰ ਅਧੁਨਿਕ ਖੇਤੀ ਤਕਨੀਕਾਂ ਅਪਨਾਉਣ ਲਈ ਉਤਸ਼ਾਹਿਤ ਕੀਤਾ ਜਾ ਸਕੇਗਾ ਜੋ ਉਹਨਾਂ ਦੀ ਫ਼ਸਲ ਨੂੰ ਗੁਣਾਤਮਿਕ ਅਤੇ ਗਿਣਾਤਮਿਕ ਪੱਖੋਂ ਵਧਾਉਣ ਵਿੱਚ ਵੀ ਸਹਾਈ ਹੋਏਗੀ। ਸ੍ਰੀ ਪਾਟਿਲ ਨੇ ਪੁਰਾਣੇ ਗਿਆਨ ਦੀ ਥਾਂ ਨਵੇ ਗਿਆਨ ਦੀ ਲੋੜ ’ਤੇ ਜ਼ੋਰ ਦਿੱਤਾ ਤਾਂ ਜੋ ਸਾਡੀਆਂ ਆਉਣ ਵਾਲੀਆਂ ਪੀੜੀਆ ਇਸ ਦਾ ਚੋਖਾ ਲਾਭ ਉਠਾ ਸਕਣ। ਇਸ ਮੌਕੇ ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਸ੍ਰੀ ਐਸ.ਕੇ.ਸੰਧੂ, ਮੁੱਖ ਮੰਤਰੀ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ ਸ੍ਰੀ ਕੇ.ਜੇ.ਐਸ ਚੀਮਾ, ਪੰਜਾਬ ਕਿਸਾਨ ਕਮਿਸ਼ਨ ਦੇ ਚੇਅਰਮੈਨ ਡਾ. ਜੀ.ਐਸ.ਕਾਲਕਟ ਅਤੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਉਪ ਕੁਲਪਤੀ ਡਾ.ਬੀ.ਐਸ.ਢਿੱਲੋਂ ਹਾਜ਼ਰ ਸਨ। 

 


Share this article :

Post a Comment

 
Support : Creating Website | Johny Template | Mas Template
Copyright © 2011. SAFALSOCHNEWS - All Rights Reserved
Template Created by Creating Website Published by Mas Template
Proudly powered by Blogger