ਅੰਮ੍ਰਿਤਸਰ27 ਨਵੰਬਰ( ) ਡਾ. ਚਰਨਜੀਤ ਸਿੰਘ ਗੁਮਟਾਲਾ ,ਸਰਪ੍ਰਸਤ ਅੰਮ੍ਰਿਤਸਰ ਵਿਕਾਸ ਮੰਚ ਨੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੀ ਬਠਿੰਡਾ ਵਿਖੇ ਖੇਤੀ ਖੋਜਾਂ ਲਈ ਰਖੀ 230 ਏਕੜ ਜਮੀਨ ਪ੍ਰਾਈਵੇਟ ਕੰਪਨੀਆਂ ਨੂੰ ਐਜੂਸਿਟੀ ਬਨਾਉਣ ਲਈ ਦੇਣ ਤੋਂ ਰੋਕਣ ਲਈ ਰਾਸ਼ਟਰਪਤੀ ਸ਼੍ਰੀ ਪ੍ਰਨਾਬ ਮੁਖਰਜੀ, ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ, ਮਾਨਯੋਗ ਸੁਪਰੀਮ ਕੋਰਟ ਦੇ ਚੀਫ ਜਸਟਿਸ ਅਤੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਚੀਫ ਜਸਟਿਸ, ਮੁ¤ਖ ਮੰਤਰੀ ਸ. ਪ੍ਰਕਾਸ਼ ਸਿੰਘ ਬਾਦਲ ਨੂੰ ਇਕ ਈ-ਮੇਲ ਭੇਜ ਕੇ ਮੰਗ ਕੀਤੀ ਹੈ ਕਿ ਅਰਬਾਂ ਰੁਪਏ ਦੀ ਇਸ ਜ਼ਮੀਨ ਨੂੰ ਪ੍ਰਾਈਵੇਟ ਕੰਪਨੀਆਂ ਨੂੰ ਦੇਣ ਦੀ ਥਾਂ ਤੇ ਐਜੂਸਿਟੀ ਲਈ ਨਵੀਂ ਜ਼ਮੀਨ ਖ੍ਰੀਦੀ ਜਾਵੇ। ਈ-ਮੇਲ ਵਿਚ ਡਾ. ਗੁਮਟਾਲਾ ਨੇ ਕਿਹਾ ਕਿ ਖੋਜ ਕਾਰਜਾਂ ਵਾਲੀ ਇਸ ਜਮੀਨ ਵਿਚ ਬਹੁਤ ਸਾਰੇਮਹ¤ਤਵਪੂਰਨ ਖੋਜ ਕਾਰਜ ਚ¤ਲ ਰਹੇ ਹਨ, ਜਿਨ੍ਹਾਂ ਵਿਚੋਂ ਕਈ ਵਿਦੇਸ਼ੀਆਂ ਦੀ ਸਾਂਝ ਨਾਲ ਚ¤ਲ ਰਹੇ ਹਨ,ਜੋ ਇਸ ਦੀ ਵਿਕਰੀ ਨਾਲ ਪ੍ਰਭਾਵਿਤ ਹੋਣਗੇ। ਇਸ ਤੋਂ ਪਹਿਲਾਂ ਵੀ ਪੰਜਾਬ ਸਰਕਾਰ ਨੇ ਇਸ ਜ਼ਮੀਨ ਵਿਚੋਂ 25 ਏਕੜ 9 ਕਨਾਲ 9 ਮਰਲੇ ਜ਼ਮੀਨ ਕੌਮਾਂਤਰੀ ਕ੍ਰਿਕੇਟ ਸਟੇਡੀਅਮ ਬਣਾਉਣ ਲਈ ਖੇਡ ਵਿਭਾਗ ਪੰਜਾਬ ਹਵਾਲੇ ਕਰ ਦਿ¤ਤੀ ਸੀ।
Post a Comment