ਸ੍ਰੀ ਮੁਕਤਸਰ ਸਾਹਿਬ, 19 ਨਵੰਬਰ ( )ਪੰਜਾਬ ਸਰਕਾਰ ਦੇ ਸਿਹਤ ਵਿਭਾਗ ਵੱਲੋਂ 1 ਦਸੰਬਰ ਤੋਂ 31 ਦਸੰਬਰ 2012 ਤੱਕ ਰਾਜ ਭਰ ਵਿਚ ਕੈਂਸਰ ਚੇਤਨਾ ਅਤੇ ਲੱਛਣ ਅਧਾਰਿਤ ਸਰਵੇ ਮੁਹਿੰਮ ਸ਼ੁਰੂ ਕੀਤੀ ਜਾ ਰਹੀ ਹੈ। ਇਸ ਸਬੰਧੀ ਅੱਜ ਇੱਥੇ ਵਧੀਕ ਡਿਪਟੀ ਕਮਿਸ਼ਨਰ ਸ: ਐਨ.ਐਸ. ਬਾਠ ਦੀ ਅਗਵਾਈ ਵਿਚ ਤਿਆਰੀਆਂ ਦੇ ਜਾਇਜ਼ੇ ਲਈ ਇਕ ਬੈਠਕ ਆਯੋਜਿਤ ਕੀਤੀ ਗਈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਸ: ਬਾਠ ਨੇ ਦੱਸਿਆ ਕਿ ਇਸ ਵਿਸੇਸ ਸਰਵੇ ਮੁਹਿੰਮ ਦੌਰਾਨ ਹੈਲਥ ਵਰਕਰਾਂ, ਆਸ਼ਾ ਵਰਕਰਾਂ, ਆਸ਼ਾ ਫੈਸਲੀਟੇਟਰਾਂਂ ਅਤੇ ਨਰਸਿੰਗ ਇੰਸਟੀਚਿਊਟ ਦੇ ਵਿਦਿਆਰਥੀਆਂ ਵੱਲੋਂ ਘਰ-ਘਰ ਜਾ ਕੇ ਸਾਰੀ ਜਾਣਕਾਰੀ ਇੱਕਤਰ ਕੀਤੀ ਜਾਵੇਗੀ। ਉਨ੍ਹਾਂ ਲੋਕਾਂ ਨੂੰ ਵੀ ਅਪੀਲ ਕਰਦਿਆਂ ਕਿਹਾ ਕਿ ਜਦ ਸਰਵੇਖਣਕਰਤਾ ਉਨ੍ਹਾਂ ਦੇ ਘਰ ਆਉਣ ਤਾਂ ਉਨ੍ਹਾਂ ਨੂੰ ਸਾਰੀ ਜਾਣਕਾਰੀ ਦਿੱਤੀ ਜਾਵੇ ਤਾਂ ਜੋ ਸਹੀ ਸਹੀ ਆਂਕੜੇ ਇੱਕਤਰ ਹੋ ਸਕਣ। ਉਨ੍ਹਾਂ ਸਾਰੇ ਵਿਭਾਗਾਂ ਨੂੰ ਹਦਾਇਤ ਕੀਤੀ ਕਿ ਇਸ ਮੁਹਿੰਮ ਨੂੰ ਸਫਲਤਾ ਪੂਰਵਕ ਨੇਪਰੇ ਚਾੜਨ ਵਿਚ ਸਿਹਤ ਵਿਭਾਗ ਦੀ ਮਦਦ ਕੀਤੀ ਜਾਵੇ।ਸਿਵਲ ਸਰਜਨ ਡਾ: ਚਰਨਜੀਤ ਸਿੰਘ ਨੇ ਦੱਸਿਆ ਕਿ ਸਰਵੇ ਦੌਰਾਨ ਪਰਿਵਾਰ ਦੇ ਸਾਰੇ ਮੈਬਰਾਂ ਪਾਸੋਂ ਉਨ੍ਹਾਂ ਦੀ ਉਮਰ, ਲਿੰਗ, ਮੈਰਿਜ ਸਟੇਟਸ ਅਤੇ ਕਿਸੇ ਵੀ ਬਿਮਾਰੀ ਦੇ ਲੱਛਣਾਂ ਬਾਰੇ ਜਾਣਕਾਰੀ ਹਾਸਲ ਕੀਤੀ ਜਾਵੇਗੀ ਅਤੇ ਉਨ੍ਹਾਂ ਨੂੰ ਕੈਂਸਰ ਦੇ ਮੁੱਢਲੇ 12 ਲੱਛਣਾਂ ਬਾਰੇ ਜਾਣਕਾਰੀ ਦਿੱਤੀ ਜਾਵੇਗੀ । ਸਾਰੇ ਘਰਾਂ ਵਿੱਚ ਕਂੈਸਰ ਨਾਲ ਪਿਛਲੇ ਪੰਜ ਸਾਲਾਂ ਦੌਰਾਨ ਹੋਈਆਂ ਮੌਤਾਂ, ਕੈਂਸਰ ਦੇ ਮਰੀਜਾਂ ਅਤੇ ਕੈਂਸਰ ਦੇ ਲੱਛਣਾਂ ਵਾਲੇ ਮਰੀਜਾਂ ਦਾ ਰਿਕਾਰਡ ਤਿਆਰ ਕਰਕੇ ਉਨ੍ਹਾਂ ਦੀਆਂ ਸੂਚੀਆਂ ਬਣਾਈਆਂ ਜਾਣਗੀਆਂ।ਜ਼ਿਲ੍ਹਾ ਸਿਹਤ ਅਫ਼ਸਰ ਡਾ: ਏ.ਕੇ. ਝਾਂਜੀ ਨੇ ਕਿਹਾ ਕਿ ਕੈਂਸਰ ਦੇ ਲੱਛਣਾਂ ਵਾਲੇ ਮਰੀਜਾਂ ਦੀ ਹਸਪਤਾਲਾਂ ਵਿਚ ਲਿਆ ਕੇ ਉਨ੍ਹਾਂ ਦੀ ਜਾਂਚ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਹੈ ਕਿ ਕੈਂਸਰ ਦਾ ਇਲਾਜ ਸੰਭਵ ਹੈ ਜੇਕਰ ਇਸ ਦਾ ਸਮੇਂ ਸਿਰ ਪਤਾ ਲੱਗਾਕੇ ਇਲਾਜ ਕਰਵਾਇਆ ਜਾਵ ਅਤੇ ਸਮੇਂ ਸਿਰ ਇਸ ਬਿਮਾਰੀ ਦਾ ਪਤਾ ਲਗਾਉਣਾ ਹੀ ਇਸ ਮੁਹਿੰਮ ਦਾ ਮੁੱਖ ਉਦੇਸ਼ ਹੈ।ਬੈਠਕ ਵਿਚ ਹੋਰਨਾਂ ਤੋਂ ਇਲਾਵਾ ਏ.ਸੀ.ਯੂ.ਟੀ. ਸ੍ਰੀ ਕੇ.ਐਸ.ਰਾਜ, ਐਸ.ਡੀ.ਐਮ. ਸ: ਵਰਿੰਦਰਪਾਲ ਸਿੰਘ ਬਾਜਵਾ, ਪੁਲਿਸ ਉਪ ਕਪਤਾਨ ਸ: ਗੁਰਦੀਪ ਸਿੰਘ, ਤਹਸੀਲਦਾਰ ਸ੍ਰੀ ਰਵਿੰਦਰ ਬਾਂਸਲ, ਡਿਪਟੀ ਜ਼ਿਲ੍ਹਾ ਸਿੱਖਿਆ ਅਫ਼ਸਰ ਸ੍ਰੀ ਦਵਿੰਦਰ ਰਾਜੌਰੀਆਂ, ਜ਼ਿਲ੍ਹਾ ਭਲਾਈ ਅਫ਼ਸਰ ਸ: ਗੁਰਮੀਤ ਸਿੰਘ, ਐਨ.ਜੀ.ਓ. ਕੋਆਰਡੀਨੇਟਰ ਡਾ: ਨਰੇਸ਼ ਪਰੂਥੀ ਅਤੇ ਸ: ਜਸਪ੍ਰੀਤ ਸਿੰਘ ਛਾਬੜਾ ਆਦਿ ਵੀ ਹਾਜਰ ਸਨ।
ਬੈਠਕ ਦੀ ਪ੍ਰਧਾਨਗੀ ਕਰਦੇ ਹੋਏ ਵਧੀਕ ਡਿਪਟੀ ਕਮਿਸ਼ਨਰ ਸ: ਐਨ.ਐਸ.ਬਾਠ।
Post a Comment