ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ

Wednesday, November 28, 20120 comments


ਨਾਭਾ, 28 ਨਵੰਬਰ ( ਜਸਬੀਰ ਸਿੰਘ ਸੇਠੀ )-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਨਾਭਾ ਵਿਖੇ ਸ੍ਰੀ ਗੁਰੂ ਗੰ੍ਰਥ ਸਾਹਿਬ ਜੀ ਦੀ ਰਹਿਨੁਮਾਈ ਅਤੇ ਪੰਜ ਪਿਆਰਿਆ ਦੀ ਅਗਾਵਈ ਵਿੱਚ ਇੱਕ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ ਜੋ ਕਿ ਗੁਰੂਦੁਆਰਾ ਸ੍ਰੀ ਅਕਾਲਗੜ ਗੁਰੂਦੁਆਰਾ ਸਾਹਿਬ ਤੋਂ ਸੁਰੂ ਹੋਕੇ ਸ਼ਹਿਰ ਦੇ ਵੱਖ ਵੱਖ ਬਾਜਾਰਾਂ ਵਿਚੋਂ ਹੁੰਦਾ ਹੋਇਆ ਵਾਪਿਸ ਗੁਰੂਦੁਆਰਾ ਸਾਹਿਬ ਵਿਖੇ ਸਮਾਪਤ ਹੋਇਆ। ਨਗਰ ਕੀਰਤਨ ਦੇ ਸਾਰੇ ਰਸਤੇ ਨੂੰ ਸੁੰਦਰ ਗੇਟਾਂ ਨਾਲ ਸਜਾਇਆ ਹੋਇਆ ਸੀ ਅਤੇ ਵੱਡੀ ਗਿਣਤੀ ਵਿੱਚ ਲੋਕਾਂ ਨੇ ਨਗਰ ਕੀਰਤਨ ਵਿੱਚ ਹਿੱਸਾ ਲਿਆ। ਸ੍ਰੀ ਗੁਰੂ ਗੰ੍ਰਥ ਸਾਹਿਬ ਜੀ ਸੁੰਦਰ ਫੁੱਲਾ ਨਾਲ ਸਜੀ ਪਾਲਕੀ ਵਿੱਚ ਸੁਸ਼ੋਭਿਤ ਸਨ ਅਤੇ ਪਾਲਕੀ ਦੇ ਅੱਗੇ ਬੈਂਡ ਪਾਰਟੀਆਂ, ਸ਼ਬਦੀ ਜੱਥੇ ਅਤੇ ਗੱਤਕਾ ਪਾਰਟੀਆਂ ਆਪਣੇ ਕਲਾਂ ਦੇ ਜੌਹਰ ਵਿਖਾ ਰਹੇ ਸਨ। ਨਗਰ ਕੀਰਤਨ ਮੌਕੇ ਸ਼ਹਿਰ ਅੰਦਰ ਵੱਖ ਵੱਖ ਤਰ•ਾਂ ਦੇ ¦ਗਰ ਲਗਾਏ ਗਏ ਸਨ।ਨਗਰ ਕੀਰਤਨ ਵਿੱਚ ਮਾਨਇੰਦਰ ਸਿੰਘ ਮਾਨੀ, ਸ.ਗੁਰਦਿਆਲਇੰਦਰ ਸਿੰਘ ਬਿੱਲੂ, ਨਗਰ ਕੌਂਸਲ ਪ੍ਰਧਾਨ ਗੁਰਬਖਸ਼ੀਸ ਸਿੰਘ ਭੱਟੀ, ਚੇਅਰਮੈਨ ਗੁਰਚਰਨ ਸਿੰਘ ਘਮਰੌਦਾ, ਐਸ.ਜੀ.ਪੀ.ਸੀ ਮੈਂਬਰ ਸਤਵਿੰਦਰ ਸਿੰਘ ਟੌਹੜਾ, ਸ.ਮੱਖਣ ਸਿੰਘ ਲਾਲਕਾ , ਸ.ਬਲਤੇਜ ਸਿੰਘ ਖੋਖ, ਬੀਬੀ ਹਰਦੀਪ ਕੌਰ ਖੋਖ ਤੋਂ ਇਲਾਵਾ ਭਾਰੀ ਗਿਣਤੀ ਵਿੱਚ ਸਿੱਖ ਸੰਗਤਾਂ ਨੇ ਗੁਰੂ ਚਰਨਾਂ ਵਿੱਚ ਹਾਜਰੀ ਸਨ

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਨਾਭਾ ਵਿਖੇ ਸਜਾਏ ਗਏ ਨਗਰ ਕੀਰਤਨ ਦੀ ਅਗਵਾਈ ਕਰਦੇ ਹੋਏ ਪੰਜ ਪਿਆਰੇ।

Share this article :

Post a Comment

 
Support : Creating Website | Johny Template | Mas Template
Copyright © 2011. SAFALSOCHNEWS - All Rights Reserved
Template Created by Creating Website Published by Mas Template
Proudly powered by Blogger