ਸੰਗਰੂਰ, 5 ਨਵੰਬਰ (ਸੂਰਜ ਭਾਨ ਗੋਇਲ)-ਮੈਂਬਰ ਰਾਜ ਸਭਾ ਸ. ਸੁਖਦੇਵ ਸਿੰਘ ਢੀਂਡਸਾ ਦੀ ਸੁਪਤਨੀ ਬੀਬੀ ਹਰਜੀਤ ਕੌਰ ਢੀਂਡਸਾ ਨੇ ਕਿਹਾ ਕਿ ਝੋਨੇ ਦੀ ਕਟਾਈ ਉਪਰੰਤ ਕਿਸਾਨਾਂ ਵਲੋਂ ਝੋਨੇ ਦੇ ਨਾੜ ਨੂੰ ਅਗ ਲਗਾ ਕੇ ਜਿੱਥੇ ਵਾਤਾਵਰਨ ਨੂੰ ਪ੍ਰਦੂਸ਼ਿਤ ਕੀਤਾ ਜਾ ਰਿਹਾ ਹੈ, ਉਥੇ ਜ਼ਮੀਨ ਦੀ ਉਪਜਾਊ ਸ਼ਕਤੀ ਘਟਣ ਦੇ ਨਾਲ-ਨਾਲ ਮਿਤਰ ਕੀੜਿਆਂ ਦਾ ਵੀ ਸਫਾਇਆ ਹੋ ਰਿਹਾ ਹੈ। ਇਹ ਵਧਦਾ ਪ੍ਰਦੂਸ਼ਣ ਕਈ ਤਰ ਦੀਆਂ ਬੀਮਾਰੀਆਂ ਨੂੰ ਵੀ ਸਦਾ ਦੇ ਰਿਹਾ ਹੈ। ਇਸ ਦੇ ਉਲਟ ਜੇਕਰ ਨਵੀਂ ਈਜਾਦ ਮਸ਼ੀਨਰੀ ਹੈਪੀ ਸੀਡਰ ਨਾਲ ਝੋਨੇ ਦੀ ਕਟਾਈ ਉਪਰੰਤ ਕਣਕ ਦੀ ਸਿਧੀ ਬਿਜਾਈ ਕਰ ਦਿਤੀ ਜਾਵੇ ਤਾਂ ਇਸ ਸਮਸਿਆਂ ਤੋਂ ਛੁਟਕਾਰਾ ਮਿਲ ਸਕਦਾ ਹੈ।
ਇਸ ਸਮੇਂ ਡਾ. ਰਾਜਿੰਦਰ ਸਿੰਘ ਸੋਹੀ, ਮੁਖ ਖੇਤੀਬਾੜੀ ਅਫਸਰ, ਸੰਗਰੂਰ ਨੇ ਉਘੇ ਕਿਸਾਨ ਸ੍ਰ. ਜਗਦੀਪ ਸਿੰਘ ਪੁਤਰ ਮੁਖਤਿਆਰ ਸਿੰਘ ਪਿੰਡ ਕਨੋਈ ਦੇ ਖੇਤ ਵਿਚ ਹੈਪੀ ਸੀਡਰ ਨਾਲ ਕਣਕ ਦੀ ਬਿਜਾਈ ਸਮੇਂ ਕਿਸਾਨ ਦੀ ਸਰਾਹਨਾ ਕੀਤੀ, ਜੋ ਕਿ ਪਿਛਲੇ 7 ਸਾਲਾਂ ਤੋਂ ਆਪਣੇ ਖੇਤ ਵਿਚ ਹੈਪੀ ਸੀਡਰ ਨਾਲ ਕਣਕ ਦੀ ਬਿਜਾਈ ਦੇ ਨਾਲ-ਨਾਲ ਲਗਭਗ 200 ਏਕੜ ਰਕਬੇ ਵਿਚ ਕਿਰਾਏ ’ਤੇ ਹੋਰ ਕਿਸਾਨਾਂ ਦੇ ਖੇਤਾਂ ਵਿਚ ਕਣਕ ਦੀ ਬਿਜਾਈ ਕਰਦਾ ਹੈ। ਇਸ ਸਮੇਂ ਉਨ ਕਿਸਾਨਾਂ ਨੰ ਅਪੀਲ ਕੀਤੀ ਕਿ ਝੋਨੇ ਦੀ ਪਰਾਲੀ ਨੂੰ ਅਗ ਨਾ ਲਗਾ ਕੇ ਅਜਿਹੀਆਂ ਤਕਨੀਕਾਂ ਅਪਣਾਈਆ ਜਾਣ ਅਤੇ ਵਿਭਾਗ ਦੀ ਸਲਾਹ ਅਨੁਸਾਰ ਖੇਤੀ ਕਰਕੇ ਵਾਤਾਵਰਨ ਨੂੰ ਪ੍ਰਦੂਸਣ ਮੁਕਤ ਕਰਨ ਵਿਚ ਆਪਣਾ ਵਡਮੁਲਾ ਯੋਗਦਾਨ ਪਾਇਆ ਜਾਵੇ। ਇਸ ਮੌਕੇ ’ਤੇ ਡਾ: ਅਮਰਜੀਤ ਸਿੰਘ ਖੇਤੀਬਾੜੀ ਵਿਕਾਸ ਅਫਸਰ ਅਤੇ ਸ੍ਰ.ਗੁਰਮੇਲ ਸਿੰਘ ਟੀ.ਏ. ਸੰਗਰੂਰ ਵੀ ਹਾਜ਼ਰ ਸਨ।
ਬੀਬੀ ਹਰਜੀਤ ਕੌਰ ਢੀਂਡਸਾ ਹੈਪੀ ਸੀਡਰ ਨਾਲ ਝੋਨੇ ਦੀ ਕਟਾਈ ਉਪਰੰਤ ਕਣਕ ਦੀ ਸਿ¤ਧੀ ਬਿਜਾਈ ਨੂੰ ਦੇਖਦੇ ਹੋਏ


Post a Comment