ਝੋਨੇ ਦੀ ਪਰਾਲੀ ਨੂੰ ਅੱਗ ਨਾ ਲਾਉਣ ਲਈ ਵਿੱਢੀ ਮੁਹਿੰਮ ਦਾ ਪ੍ਰਿੰਸੀਪਲ ਸੈਕਟਰੀ ਵੱਲੋਂ ਜਾਇਜ਼ਾ

Friday, November 30, 20120 comments


ਮਾਨਸਾ, 30 ਨਵੰਬਰ ( ) : ਜ਼ਿਲ੍ਹੇ 'ਚ ਝੋਨੇ ਦੀ ਪਰਾਲੀ ਨੂੰ ਅੱਗ ਲਾਉਣ ਦੀ ਬਜਾਏ ਜ਼ਮੀਨ ਵਿੱਚ ਹੀ ਦਬਾਉਣ ਲਈ ਵਿੱਢੀ ਵਿਸ਼ੇਸ਼ ਮੁਹਿੰਮ ਦਾ ਅੱਜ ਪ੍ਰਿੰਸੀਪਲ ਸੈਕਟਰੀ, ਪੰਜਾਬ ਸਰਕਾਰ ਸ਼੍ਰੀ ਕਰਨ ਅਵਤਾਰ ਸਿੰਘ ਨੇ ਜਾਇਜ਼ਾ ਲਿਆ ਅਤੇ ਕਿਸਾਨਾਂ ਨਾਲ ਵਿਚਾਰ-ਵਟਾਂਦਰਾ ਕਰਨ ਤੋਂ ਇਲਾਵਾ ਮੁਹਿੰਮ ਦੌਰਾਨ ਕੀਤੀ ਗਈ ਕਣਕ ਦੀ ਬਿਜਾਈ ਦਾ ਨਿਰੀਖਣ ਵੀ ਕੀਤਾ। ਇਸ ਮੌਕੇ ਉਨ੍ਹਾਂ ਦੇ ਨਾਲ ਵਧੀਕ ਡਿਪਟੀ ਕਮਿਸ਼ਨਰ (ਜ) ਸ਼੍ਰੀ ਅਮਿਤ ਕੁਮਾਰ, ਮੁੱਖ ਖੇਤੀਬਾੜੀ ਅਫ਼ਸਰ ਡਾ. ਪਰਮਜੀਤ ਸਿੰਘ ਢੱਟ ਅਤੇ ਸਹਾਇਕ ਪੌਦਾ ਸੁਰੱਖਿਆ ਅਫ਼ਸਰ ਡਾ. ਜਗਤਾਰ ਸਿੰਘ ਬਰਾੜ ਵੀ ਸ਼ਾਮਿਲ ਸਨ। ਸ਼੍ਰੀ ਕਰਨ ਅਵਤਾਰ ਸਿੰਘ ਨੇ ਜਿਥੇ ਕਿਸਾਨਾਂ ਦਾ ਕੀਤੇ ਗਏ ਵਿਸ਼ੇਸ਼ ਉਪਰਾਲੇ ਦਾ ਧੰਨਵਾਦ ਕੀਤਾ, ਉਥੇ ਉਨ੍ਹਾਂ ਕਿਸਾਨਾਂ ਨੂੰ ਭਰੋਸਾ ਦਿਵਾਇਆ ਕਿ ਉਹ ਮੁੱਖ ਮੰਤਰੀ, ਪੰਜਾਬ ਕੋਲ ਭਾਈ ਦੇਸਾ ਪਿੰਡ ਨੂੰ ਸਨਮਾਨਿਤ ਕਰਨ ਲਈ ਸਿਫਾਰਸ਼ ਕਰਨਗੇ। ਉਨ੍ਹਾਂ ਕਿਹਾ ਕਿ ਮੁੱਖ ਖੇਤੀਬਾੜੀ ਅਫ਼ਸਰ ਮਾਨਸਾ ਵੱਲੋਂ ਜੋ 150 ਹੋਰ ਰੋਟਾਵੇਟਰਾਂ ਦੀ ਮੰਗ ਕੀਤੀ ਗਈ ਹੈ, ਉਸ ਨੂੰ ਪੂਰਾ ਕਰਨ ਲਈ ਪੰਜਾਬ ਸਰਕਾਰ ਦੇ ਧਿਆਨ ਵਿਚ ਲਿਆਂਦਾ ਜਾਵੇਗਾ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਖੇਤੀਬਾੜੀ ਵਿਭਾਗ ਵੱਲੋਂ ਚਲਾਈ ਗਈ ਇਸ ਮੁਹਿੰਮ ਵਿੱਚ ਵੱਧ ਚੜ੍ਹ ਕੇ ਹਿੱਸਾ ਲੈ ਕੇ ਆਪਣੀ ਜ਼ਮੀਨ ਦੀ ਸਿਹਤ ਸੁਧਾਰਨ ਅਤੇ ਵਾਤਾਵਰਨ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਉਣ। ਉਨ੍ਹਾਂ ਜ਼ਿਲ੍ਹਾ ਪ੍ਰਸ਼ਾਸ਼ਨ ਅਤੇ ਖੇਤੀਬਾੜੀ ਵਿਭਾਗ ਦੇ ਕੰਮ ਦੀ ਸ਼ਲਾਘਾ ਕਰਦੇ ਹੋਏ ਅਪੀਲ ਕੀਤੀ ਕਿ ਉਹ ਇਸ ਮੁਹਿੰਮ ਨੂੰ ਭਵਿੱਖ ਵਿੱਚ ਵੀ ਸਫ਼ਲ ਬਣਾਉਣ ਲਈ ਉਪਰਾਲੇ ਕਰਦੇ ਰਹਿਣ। ਉਨ੍ਹਾਂ ਇਸ ਮੁਹਿੰਮ ਅਧੀਨ ਕੀਤੀ ਗਈ ਕਣਕ ਦੀ ਬਿਜਾਈ ਦੇ ਪ੍ਰਦਰਸ਼ਨੀ ਪਲਾਟ ਵੀ ਦੇਖੇ। ਇਸ ਮੌਕੇ ਕਿਸਾਨਾਂ ਨੇ ਪ੍ਰਿੰਸੀਪਲ ਸੈਕਟਰੀ ਨੂੰ ਆਪਣੀਆਂ ਮੰਗਾਂ ਅਤੇ ਸਮੱਸਿਆਵਾਂ ਵੀ ਦੱਸੀਆਂ, ਜਿਨ੍ਹਾਂ ਨੂੰ ਉਨ੍ਹਾਂ ਨੇ ਜਲਦੀ ਹੀ ਪੂਰਿਆਂ ਕਰਨ ਦਾ ਭਰੋਸਾ ਦਿੱਤਾ। ਜ਼ਿਕਰਯੋਗ ਹੈ ਕਿ ਡਿਪਟੀ ਕਮਿਸ਼ਨਰ ਸ਼੍ਰੀ ਅਮਿਤ ਢਾਕਾ ਦੇ ਆਦੇਸ਼ਾਂ 'ਤੇ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਲਈ ਚਲਾਈ ਮੁਹਿੰਮ ਤਹਿਤ 6 ਪਿੰਡ ਭਾਈ ਦੇਸਾ, ਨੰਦਗੜ੍ਹ, ਸਮਾਓ, ਬੀਰੋਕੇ ਖੁਰਦ, ਰੱਲੀ ਅਤੇ ਪਿੰਡ ਝੰਡਾ ਖੁਰਦ ਨਮੂਨੇ ਦੇ ਤੌਰ 'ਤੇ ਚੁਣੇ ਗਏ ਸਨ। ਇਨ੍ਹਾਂ ਪਿੰਡਾਂ ਵਿੱਚੋਂ ਸਹਾਇਕ ਪੌਦਾ ਸੁਰੱਖਿਆ ਅਫ਼ਸਰ ਡਾ. ਜਗਤਾਰ ਸਿੰਘ ਬਰਾੜ ਦੀ ਦੇਖ-ਰੇਖ ਹੇਠ ਬਲਾਕ ਮਾਨਸਾ ਦੇ ਪਿੰਡ ਭਾਈਦੇਸਾ ਵਿਖੇ ਝੋਨੇ ਹੇਠਲੇ 700 ਏਕੜ ਰਕਬੇ ਵਿਚ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਜ਼ਮੀਨ ਵਿੱਚ ਦਬਾਉਣ ਸਬੰਧੀ 3 ਤਕਨੀਕੀ ਕੈਂਪ ਲਗਾਕੇ ਜਾਣਕਾਰੀ ਦਿੱਤੀ ਗਈ। ਜ਼ਿਲ੍ਹਾ ਖੇਤੀਬਾੜੀ ਵਿਭਾਗ ਵੱਲੋਂ ਝੋਨੇ ਦੀ ਪਰਾਲੀ ਦੇ ਪ੍ਰਬੰਧ ਲਈ ਆਤਮਾ ਸਕੀਮ ਅਧੀਨ ਰੋਟਾਵੇਟਰ, ਜ਼ੀਰੋ ਟਿਲ ਡਰਿੱਲ ਆਦਿ ਨਾਲ ਕਣਕ ਦੀ ਬਿਜਾਈ ਕਰਨ ਸਬੰਧੀ ਪ੍ਰਦਰਸ਼ਨੀਆਂ ਵੀ ਲਗਾਈਆਂ ਗਈਆਂ। ਇਸ ਤੋਂ ਇਲਾਵਾ ਝੋਨੇ ਦੀ ਪਰਾਲੀ ਦੇ ਪ੍ਰਬੰਧ ਲਈ ਭਾਈ ਘਨ੍ਹੱਈਆ ਕਿਸਾਨ ਕਲੱਬ ਪਿੰਡ ਭਾਈਦੇਸਾ ਦੇ ਪ੍ਰਧਾਨ ਨਿਰਮਲ ਸਿੰਘ ਦੀ ਦੇਖ-ਰੇਖ 'ਚ ਪਰਾਲੀ ਦੀਆਂ ਗੰਢਾਂ ਬਣਾਉਣ ਲਈ ਬੇਲਰ ਚਲਾਇਆ ਗਿਆ ਅਤੇ ਤਿਆਰ ਕੀਤੀਆਂ ਗਈਆਂ ਗੰਢਾਂ ਨੂੰ ਮਾਣੂੰਕੇ ਗਿੱਲ ਜ਼ਿਲ੍ਹਾ ਮੋਗਾ ਵਿਖੇ ਲੱਗੇ ਬਾਇਓਮਾਸ ਪਲਾਂਟ ਵਿਖੇ ਲਿਜਾਕੇ ਵਿਕਰੀ ਕੀਤਾ ਗਿਆ। ਖੇਤੀਬਾੜੀ ਵਿਭਾਗ ਨੇ ਇਸ ਬੇਲਰ ਨਾਲ ਤਕਰੀਬਨ 190 ਏਕੜ ਰਕਬਾ ਕਵਰ ਕਰਕੇ ਵਾਤਾਵਰਣ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਇਆ ।

Share this article :

Post a Comment

 
Support : Creating Website | Johny Template | Mas Template
Copyright © 2011. SAFALSOCHNEWS - All Rights Reserved
Template Created by Creating Website Published by Mas Template
Proudly powered by Blogger