ਸੰਗਰੂਰ, 10 ਨਵੰਬਰ (ਸੂਰਜ ਭਾਨ ਗੋਇਲ)-ਕਾਨੂੰਨੀ ਸੇਵਾਵਾਂ ਅਥਾਰਟੀ ਦਾ ਮੁੱਖ ਮਨੋਰਥ ਹੈ ਕਿ ਭਾਰਤੀ ਸੰਵਿਧਾਨ ਦੇ ਅਨੁਸਾਰ ਗਰੀਬ ਅਤੇ ਸਮਾਜ ਦੇ ਕਮਜ਼ੋਰ ਵਰਗ ਦੇ ਲੋਕਾਂ ਨੂੰ ਨਿਆਂ ਮਿਲੇ ਅਤੇ ਆਰਥਿਕ ਜਾਂ ਅਜਿਹੀ ਕਿਸੇ ਘਾਟ ਕਾਰਨ ਕੋਈ ਨਾਗਰਿਕ ਨਿਆਂ ਪ੍ਰਾਪਤ ਕਰਨ ਤੋਂ ਵਾਂਝਾ ਨਾ ਰਹਿ ਸਕੇ। ਇਹ ਪ੍ਰਗਟਾਵਾ ਮੁੱਖ ਮਹਿਮਾਨ ਸ੍ਰੀ ਐਮ.ਐਸ. ਚੌਹਾਨ ਜ਼ਿਲ•ਾ ਤੇ ਸੈਸ਼ਨ ਜੱਜ ਕਮ ਚੇਅਰਮੈਨ ਜ਼ਿਲ•ਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਸਥਾਨਕ ਨੈਸ਼ਨਲ ਨਰਸਿੰਗ ਇੰਸਟੀਚਿਊਟ ’ਚ ‘ਕਾਨੂੰਨੀ ਸੇਵਾਵਾਂ’ ਸਬੰਧੀ ਕਰਵਾਏ ਸਮਾਰੋਹ ਨੂੰ ਸੰਬੋਧਨ ਕਰਦਿਆਂ ਕੀਤਾ। ਇਸ ਸਮਾਰੋਹ ਵਿੱਚ ਵੱਡੀ ਗਿਣਤੀ ਵਿੱਚ ਨਰਸਿੰਗ ਕਰ ਰਹੀਆਂ ਵਿਦਿਆਰਥਣਾਂ ਅਤੇ ਉਨ•ਾਂ ਦੇ ਮਾਪਿਆਂ ਨੇ ਸ਼ਿਰਕਤ ਕੀਤੀ।
ਉਨ ਦੱਸਿਆ ਕਿ ਅਨੁਸੂਚਿਤ ਜਾਤੀ/ਅਨੁਸੂਚਿਤ ਕਬੀਲੇ ਦੇ ਮੈਂਬਰ, ਵੱਡੀ ਮੁਸੀਬਤ ਜਾਂ ਕੁਦਰਤੀ ਆਫ਼ਤਾਂ ਦਾ ਸ਼ਿਕਾਰ, ਉਦਯੋਗਿਕ ਕਾਮੇ, ਇਸਤਰੀਆਂ, ਬੱਚੇ, ਹਿਰਾਸਤੀ, ਮਾਨਸਿਕ ਰੋਗੀ ਅਤੇ ਅਪੰਗ ਜਾਂ ਫਿਰ ਅਜਿਹਾ ਕੋਈ ਵਿਅਕਤੀ ਜਿਸਦੀ ਸਾਲਾਨਾ ਆਮਦਨ 1 ਲੱਖ ਤੋਂ ਵੱਧ ਨਾ ਹੋਵੇ, ਮੁਫ਼ਤ ਕਾਨੂੰਨੀ ਸਹਾਇਤਾ ਹਾਸਲ ਕਰ ਸਕਦਾ ਹੈ। ਉਨ•ਾਂ ਦੱਸਿਆ ਕਿ ਕਾਨੂੰਨੀ ਸਹਾਇਤਾ ਲੈਣ ਲਈ ਇੱਕ ਲਿਖਤੀ ਦਰਖ਼ਾਸਤ ਨਿਰਧਾਰਿਤ ਪ੍ਰੋਫਾਰਮੇ ਤੇ ਜਾਂ ਜ਼ੁਬਾਨੀ ਵੀ ਕੀਤੀ ਜਾ ਸਕਦੀ ਹੈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਵਿਜੈ ਕੁਮਾਰ ਸੀ.ਜੇ.ਐਮ. ਸਕੱਤਰ ਜ਼ਿਲ•ਾ ਕਾਨੂੰਨੀ ਸੇਵਾਵਾਂ ਅਥਾਰਟੀ, ਸ੍ਰੀ ਮਤੀ ਪਰਮਜੀਤ ਕੌਰ ਸੀ.ਜੇ.ਐਮ. ਸੰਗਰੂਰ, ਸ੍ਰੀ ਮਤੀ ਗੁਰਮੀਤ ਕੌਰ ਭੱਠਲ ਮੈਂਬਰ ਜ਼ਿਲ•ਾ ਕਾਨੂੰਨੀ ਸੇਵਾਵਾਂ ਅਥਾਰਟੀ ਅਤੇ ਨੈਸ਼ਨਲ ਨਰਸਿੰਗ ਇੰਸਟੀਚਿਊਟ ਦੇ ਡਾਇਰੈਕਟਰ ਸ਼ਿਵ ਆਰੀਆ, ਪ੍ਰਿੰਸੀਪਲ ਸ੍ਰੀ ਮਤੀ ਹਰਬੰਸ ਕੌਰ, ਕਰਨ ਕਪਿਲ ਐਡਵੋਕੇਟ ਬਰਨਾਲਾ, ਐਚ.ਓ.ਡੀ. ਸ੍ਰੀ ਈਲੈਂਗੋ, ਸੁਧਾ ਗਾਬਾ,ਮੈਡਮ ਰਿਤੂ ਅਰੋੜਾ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਪਤਵੰਤੇ ਤੇ ਕਾਲਜ ਸਟਾਫ਼ ਮੌਜ਼ੂਦ ਸੀ।
ਇਸ ਮੌਕੇ ਸੰਸਥਾ ਦੇ ਵਿਦਿਆਰਥੀਆਂ ਵੱਲੋਂ ਰੰਗਾ ਰੰਗ ਪ੍ਰੋਗਰਾਮ ਵੀ ਪੇਸ਼ ਕੀਤਾ ਗਿਆ ਜਿਸ ਵਿੱਚ ਜੇਤੂ ਵਿਦਿਆਰਥੀਆਂ ਨੂੰ ਮੁੱਖ ਮਹਿਮਾਨ ਵੱਲੋਂ ਸਨਮਾਨਿਤ ਵੀ ਕੀਤਾ ਗਿਆ। ਡਾਇਰੈਕਟਰ ਸ਼ਿਵ ਆਰੀਆ ਨੇ ਸਮੂਹ ਮਹਿਮਾਨਾਂ ਦਾ ਤਹਿ ਦਿਲੋਂ ਧੰਨਵਾਦ ਕਰਦਿਆਂ ਆਖਿਆ ਕਿ ਅਜਿਹੇ ਸੈਮੀਨਾਰਾਂ ਨਾਲ ਵਿਦਿਆਰਥੀਆਂ ਤੇ ਆਮ ਲੋਕਾਂ ਨੂੰ ਉਨ•ਾਂ ਦੇ ਕਾਨੂੰਨੀ ਹੱਕਾਂ ਬਾਰੇ ਜਾਣਕਾਰੀ ਵਧੀਆ ਤਰੀਕੇ ਨਾਲ ਮਿਲਦੀ ਰਹੇਗੀ।

Post a Comment