ਅਮਰਗੜ•, 21 ਨਵੰਬਰ (ਸੂਰਜ ਭਾਨ ਗੋਇਲ)-ਪੰਜਾਬ ਦੀ ਅਕਾਲੀ-ਭਾਜਪਾ ਸਰਕਾਰ ਨੇ ਹਮੇਸ਼ਾਂ ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਅਤੇ ਹੋਰ ਬੁਰੇ ਰੁਝਾਨਾਂ ਤੋਂ ਬਚਾਉਣ ਅਤੇ ਖੇਡਾਂ ਵੱਲ ਉਤਸ਼ਾਹਿਤ ਕਰਨ ਨੂੰ ਤਵੱਜੋਂ ਦਿੱਤੀ ਹੈ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਪੰਜਾਬ ਵਿਧਾਨ ਸਭਾ ਦੇ ਸਪੀਕਰ ਡਾ. ਚਰਨਜੀਤ ਸਿੰਘ ਅਟਵਾਲ ਨੇ ਯੁਵਕ ਸੇਵਾਵਾਂ ਕਲੱਬ (ਰਜਿ:) ਤੇ ਗ੍ਰਾਮ ਪੰਚਾਇਤ, ਧੀਰੋ ਮਾਜਰਾ ਵੱਲੋਂ ਕਰਵਾਏ ਗਏ ਤਿੰਨ ਰੋਜ਼ਾ ਕਬੱਡੀ ਟੂਰਨਾਮੈਂਟ ਦੇ ਫਾਈਨਲ ਸਮਾਰੋਹ ਨੂੰ ਸੰਬੋਧਨ ਕਰਦਿਆਂ ਕੀਤਾ। ਸ. ਅਟਵਾਲ ਨੇ ਕਿਹਾ ਕਿ ਖੇਡ ਜਗਤ ’ਚ ਦਾਰਾ ਸਿੰਘ, ਗਾਮਾ ਪਹਿਲਵਾਨ ਅਤੇ ਹੋਰਨਾਂ ਉੱਚ ਕੋਟੀ ਦੇ ਖਿਡਾਰੀਆਂ ਨੇ ਪੰਜਾਬ ਦੀ ਧਰਤੀ ਦੇ ਜਨਮ ਲਿਆ ਹੈ, ਉਸ ਸਮੇਂ ਖੇਡਾਂ ਅੰਦਰ ਪੰਜਾਬ ਨੰਬਰ ਇਕ ਸੂਬਾ ਸੀ। ਕਾਂਗਰਸ ਦੀ ਅਗਵਾਈ ਵਾਲੀਆਂ ਸਮੇਂ-ਸਮੇਂ ਦੀਆਂ ਸੂਬਾ ਸਰਕਾਰਾਂ ਨੇ ਖੇਡਾਂ ਅਤੇ ਖਿਡਾਰੀਆਂ ਦੇ ਵਿਕਾਸ ਲਈ ਕੋਈ ਉਪਰਾਲਾ ਨਹੀਂ ਕੀਤਾ, ਜਿਸ ਕਾਰਨ ਪੰਜਾਬ ਖੇਡ ਖੇਤਰ ਵਿੱਚ ਨੰਬਰ ਵੰਨ ਤੋਂ ਹੇਠਲੇ ਪੱਧਰ ’ਤੇ ਆ ਗਿਆ। ਸ. ਅਟਵਾਲ ਨੇ ਕਿਹਾ ਮੁੱਖ ਮੰਤਰੀ ਸ. ਪ੍ਰਕਾਸ਼ ਸਿੰਘ ਬਾਦਲ ਅਤੇ ਉੱਪ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ਵੱਲੋਂ ਖੇਡਾਂ ਦੇ ਮਿਆਰ ਨੂੰ ਉੱਪਰ ਚੁੱਕਣ ਲਈ ਲਗਾਤਾਰ ਕੀਤੇ ਯਤਨਾਂ ਸਦਕਾ ਪੰਜਾਬ ਨੂੰ ਖੇਡਾਂ ਅੰਦਰ ਨੰਬਰ ਵੰਨ ’ਤੇ ਲਿਆਇਆ ਗਿਆ ਹੈ। ਪੰਜਾਬ ਦੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖ ਕੇ ਖੇਡਾਂ ਵੱਲ ਅਕਰਸ਼ਿਤ ਕਰਨ ਲਈ ਸੂਬੇ ਦੀ ਸਰਕਾਰ ਵੱਲੋਂ ਕਬੱਡੀ ਕੱਪ ਕਰਵਾ ਕੇ ਖਿਡਾਰੀਆਂ ਨੂੰ ਕਰੋੜਾਂ ਰੁਪਏ ਦੀ ਇਨਾਮੀ ਰਾਸ਼ੀ ਵੰਡੀ ਗਈ। ਇਸੇ ਲੜੀ ਤਹਿਤ ਸੂਬਾ ਸਰਕਾਰ ਵੱਲੋਂ ਪਿੰਡਾਂ ਦੇ ਨੌਜਵਾਨਾਂ ਨੂੰ ਚੰਗੀ ਅਤੇ ਨਰੋਈ ਸਿਹਤ ਵੱਲ ਆਕਰਸ਼ਿਤ ਕਰਨ ਲਈ ਖੇਡ ਕਿੱਟਾਂ ਦਿੱਤੀਆਂ ਗਈਆਂ। ਸ. ਅਟਵਾਲ ਨੇ ਕਿਹਾ ਪੰਜਾਬ ਦੀ ਮਾਂ ਖੇਡ ਕਬੱਡੀ ਨੂੰ ਅੰਤਰਰਾਸ਼ਟਰੀ ਪੱਧਰ ’ਤੇ ਪਹੁੰਚਾਉਣ ਲਈ ਸੂਬਾ ਸਰਕਾਰ ਵੱਲੋਂ ਯਤਨ ਕੀਤੇ ਜਾ ਰਹੇ ਹਨ। ਉਨ•ਾਂ ਪਿੰਡ ਦੀ ਗ੍ਰਾਮ ਪੰਚਾਇਤ ਤੇ ਕਲੱਬ ਵੱਲੋਂ ਕਰਵਾਏ ਕਬੱਡੀ ਟੂਰਨਾਮੈਂਟ ਦੀ ਸ਼ਲਾਘਾ ਕਰਦਿਆਂ ਕਲੱਬ ਨੂੰ 31 ਹਜ਼ਾਰ ਰੁਪਏ ਦੇਣ ਦਾ ਐਲਾਨ ਕੀਤਾ। ਉਨ•ਾਂ ਇਸ ਮੌਕੇ ਇਕੱਤਰ ਹੋਏ ਲੋਕਾਂ ਨੂੰ ਵਿਸ਼ਵਾਸ਼ ਦਿਵਾਇਆ ਕਿ ਪਿੰਡ ਦੇ ਵਿਕਾਸ ਕੰਮਾਂ ਨੂੰ ਪਹਿਲ ਦੇ ਅਧਾਰ ’ਤੇ ਹੱਲ ਕੀਤਾ ਜਾਵੇਗਾ। ਉਨ•ਾਂ ਪਿੰਡ ਦੇ ਲੋਕਾਂ ਨੂੰ ਆਗਾਮੀ ਲੋਕ ਸਭਾ ਚੋਣਾਂ ਦੌਰਾਨ ਅਕਾਲੀ-ਭਾਜਪਾ ਗਠਜੋੜ ਦੀ ਸਰਕਾਰ ਦਾ ਸਮਰਥਨ ਕਰਨ ਦੀ ਅਪੀਲ ਕੀਤੀ।
ਇਸ ਮੌਕੇ ਗੁਰਲਵਲੀਨ ਸਿੰਘ ਸਿੱਧੂ ਕਮਿਸ਼ਨਰ ਨਗਰ ਨਿਗਮ ਪਟਿਆਲਾ, ਯੂਥ ਅਕਾਲੀ ਆਗੂ ਜਸਬੀਰ ਸਿੰਘ ਜੱਸੀ ਮੰਨਵੀਂ, ਜਗਜੀਤ ਸਿੰਘ ਸੋਢੀ, ਰਣਜੀਤ ਸਿੰਘ ਤਲਵੰਡੀ ਹਲਕਾ ਇੰਚਾਰਜ ਖੰਨਾ, ਬਲਵੰਤ ਸਿੰਘ ਸ਼ਾਹਪੁਰ ਸਾਬਕਾ ਵਿਧਾਇਕ, ਸਰਪੰਚ ਜਗਜੀਤ ਸਿੰਘ ਧੀਰੋਮਾਜਰਾ, ਜਗਜੀਤ ਸਿੰਘ ਸੰਧੂ ਸਰਪ੍ਰਸਤ ਯੁਵਕ ਸੇਵਾਵਾਂ ਕਲੱਬ, ਦਵਿੰਦਰ ਸਿੰਘ ਰੰਧਾਵਾਂ ਪ੍ਰਧਾਨ, ਰਾਜਵੀਰ ਸਿੰਘ ਰੰਧਾਵਾਂ ਖਜਾਨਚੀ, ਗੁਰਪਿਆਰ ਸਿੰਘ ਰੰਧਾਵਾਂ ਮੀਤ ਪ੍ਰਧਾਨ, ਤਰਮਿੰਦਰ ਸਿੰਘ ਜੱਜ ਸਕੱਤਰ, ਮਿੰਟਾ ਸੰਧੂ, ਰੁਪਿੰਦਰ ਸਿੰਘ ਲਾਂਗੜੀਆਂ, ਰਸ਼ਪਾਲ ਸਿੰਘ, ਰਣਜੋਧ ਸਿੰਘ, ਕੁਲਦੀਪ ਸਿੰਘ ਸਾਬਕਾ ਸਰਪੰਚ, ਬਲਜਿੰਦਰ ਸਿੰਘ ਪੰਚ ਅਤੇ ਆਗੂ ਹਾਜ਼ਰ ਸਨ।



Post a Comment