ਲੁਧਿਆਣਾ, (ਸਤਪਾਲ ਸੋਨੀ ) ਸ੍ਰ. ਸੁਖਬੀਰ ਸਿੰਘ ਬਾਦਲ ਉਪ ਮੁੱਖ ਮੰਤਰੀ ਪੰਜਾਬ ਨੇ ਕਿਹਾ ਕਿ ਕੇਂਦਰ ਯੂ.ਪੀ.ਏ. ਦੀ ਸਰਕਾਰ ਨੇ ਡੀਜ਼ਲ/ਪੈਟਰੋਲ ਅਤੇ ਰਸੋਈ ਗੈਸ ਦੇ ਰੇਟ ਵਧਾ ਕੇ ਆਮ ਆਦਮੀ ਨੂੰ ਕੁਚਲ ਕੇ ਰੱਖ ਦਿੱਤਾ ਹੈ ਅਤੇ ਕੇਂਦਰ ਦੀ ਇਹ ਸਰਕਾਰ ਮਲਟੀ-ਨੈਸ਼ਨਲ ਕੰਪਨੀਆਂ ਦੀ ਸਰਕਾਰ ਬਣ ਗਈ ਹੈ। ਸ੍ਰ. ਬਾਦਲ ਅੱਜ ਪੀ.ਏ.ਯੂ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ, ਉਹਨਾਂ ਦੇ ਨਾਲ ਸ੍ਰ. ਬਿਕਰਮ ਸਿੰਘ ਮਜੀਠੀਆ ਮਾਲ, ਸੂਚਨਾ ਤੇ ਲੋਕ ਸੰਪਰਕ ਮੰਤਰੀ ਪੰਜਾਬ ਅਤੇ ਸ੍ਰ. ਸ਼ਰਨਜੀਤ ਸਿੰਘ ਢਿੱਲੋਂ ਲੋਕ ਨਿਰਮਾਣ ਮੰਤਰੀ ਵੀ ਸਨ। ਸ੍ਰ. ਬਾਦਲ ਨੇ ਕਿਹਾ ਕਿ ਯੂ.ਪੀ.ਏ. ਦੀ ਸਰਕਾਰ ਵੱਲੋਂ ਸਾਰੇ ਫੈਸਲੇ ਮਲਟੀ ਨੈਸ਼ਨਲ ਕੰਪਨੀਆਂ ਨੂੰ ਫਾਇਦੇ ਪਹੁੰਚਾਉਣ ਲਈ ਲਏ ਜਾ ਰਹੇ ਹਨ। ਉਹਨਾਂ ਕਿਹਾ ਕਿ ਤੇਲ ਕੰਪਨੀਆਂ ਦੇ ਪਾਸ ਇੱਕ ਲੱਖ ਕਰੋੜ ਰੁਪਏ ਰਿਜਰਵ ਪਏ ਹਨ ਅਤੇ ਉਹਨਾਂ ਨੂੰ ਆਏ ਦਿਨ ਤੇਲ ਦੇ ਰੇਟ ਵਧਾਉਣ ਦਾ ਕੋਈ ਅਧਿਕਾਰ ਨਹੀਂ ਹੈ। ਉਹਨਾਂ ਕਿਹਾ ਕਿ ਕੇਂਦਰ ਦੀ ਸਰਕਾਰ ਵੱਲੋਂ ਲਗਾਤਾਰ ਪੈਟਰੋਲ/ਡੀਜ਼ਲ ਅਤੇ ਰਸੋਈ ਗੈਸ ਦੇ ਰੇਟ ਵਧਾ ਕੇ ਆਮ ਆਦਮੀ ਨੂੰ ਮਿੱਠੀ ਜ਼ਹਿਰ ਦਿੱਤੀ ਜਾ ਰਹੀ ਹੈ। ਉਹਨਾਂ ਕਿਹਾ ਕਿ ਇਹ ਬੜੀ ਸ਼ਰਮ ਵਾਲੀ ਗੱਲ ਹੈ ਕਿ ਕਾਂਗਰਸ ਰਾਸ਼ਨ ਕਾਰਡ ਦੇ ਪੁਰਾਣੇ ਕਲਚਰ ਨੂੰ ਵਾਪਸ ਲਿਆ ਰਹੀ ਹੈ ਅਤੇ ਲੋਕਾਂ ਨੂੰ ਰਸੋਈ ਗੈਸ ਸਿਲੰਡਰ ਲੈਣ ਲਈ ਲਾਈਨਾਂ ਵਿੱਚ ਖੜੇ ਹੋਣ ਲਈ ਮਜਬੂਰ ਕੀਤਾ ਜਾ ਰਿਹਾ ਹੈ। ਉਹਨਾਂ ਕਿਹਾ ਕਿ ਭਾਰਤ ਦੇ ਰਾਸ਼ਟਰਪਤੀ ਨੂੰ ਇਸ ਘੱਟ ਗਿਣਤੀ ਵਾਲੀ ਸਰਕਾਰ ਨੂੰ ਲੋਕ ਵਿਰੋਧੀ ਫੈਸਲੇ ਲੈਣ ਤੋ ਰੋਕਣ ਲਈ ਦਖਲ ਦੇਣਾ ਚਾਹੀਦਾ ਹੈ। ਪੱਤਰਕਾਰਾਂ ਵੱਲੋਂ ਚੰਡੀਗੜ ਪੰਜਾਬ ਨੂੰ ਦੇਣ ਸਬੰਧੀ ਪੁੱਛੇ ਗਏ ਸੁਆਲ ਦਾ ਜੁਆਬ ਦਿੰਦਿਆ ਸ੍ਰ. ਬਾਦਲ ਨੇ ਕਿਹਾ ਕਿ ਅੰਤਰ-ਰਾਸ਼ਟਰੀ ਕਾਨੂੰਨ ਅਤੇ ਸਾਰੀਆਂ ਸੰਵਿਧਾਨਕ ਰਵਾਇਤਾਂ ਅਨੁਸਾਰ ਵੰਡ ਵੇਲੇ ਰਾਜਧਾਨੀ ਹਮੇਸ਼ਾਂ ਆਪਣੇ ਅਸਲ ਰਾਜ ਨੂੰ ਹੀ ਮਿਲਣੀ ਚਾਹੀਦੀ ਹੈ ਅਤੇ ਇਸ ਤਰ•ਾਂ ਚੰਡੀਗੜ ਤੇ ਪੰਜਾਬ ਦਾ ਹੀ ਅਧਿਕਾਰ ਬਣਦਾ ਹੈ। ਉਹਨਾਂ ਕਿਹਾ ਕਿ ਸ੍ਰੋਮਣੀ ਅਕਾਲੀ ਦਲ ਲਗਾਤਾਰ ਚੰਡੀਗੜ ਅਤੇ ਪੰਜਾਬ ਦੇ ਪਾਣੀ ਦੇ ਹੱਕਾਂ ਲੈਣ ਲਈ ਸੰਘਰਸ਼ ਕਰਦਾ ਰਹੇਗਾ। ਸ੍ਰ. ਬਾਦਲ ਨੇ ਕਿਹਾ ਕਿ ਸ੍ਰੋਮਣੀ ਅਕਾਲੀ ਦਲ-ਭਾਜਪਾ ਸਰਕਾਰ ਨੇ ਰਾਜ ਦੇ ਸਾਰੇ 142 ਸ਼ਹਿਰਾਂ ਅਤੇ 12775 ਪਿੰਡਾਂ ਦਾ ਸਰਵਪੱਖੀ ਵਿਸਥਾਰ ਕਰਨ ਲਈ ਇੱਕ ਬਲਿਊ ਪ੍ਰਿੰਟ ਤਿਆਰ ਕੀਤਾ ਹੈ। ਉਹਨਾਂ ਕਿਹਾ ਕਿ ਰਾਜ ਦੇ ਸ਼ਹਿਰਾਂ ਦੇ ਸਰਵਪੱਖੀ ਵਿਕਾਸ ਲਈ 14 ਹਜ਼ਾਰ ਕਰੋੜ ਰੁਪਏ ਅਤੇ ਪਿੰਡਾਂ ਦੇ ਵਿਕਾਸ ਲਈ 13 ਹਜ਼ਾਰ ਕਰੋੜ ਰੁਪਏ ਖਰਚ ਕੀਤੇ ਜਾਣਗੇ, ਅਤੇ ਇਸ ਯੋਜਨਾ ਤੇ 1 ਜਨਵਰੀ 2013 ਤੋਂ ਅਮਲ ਸੁਰੂ ਹੋ ਜਾਵੇਗਾ। ਪੱਤਰਕਾਰਾਂ ਵੱਲੋਂ ਕਾਂਗਰਸ ਦੇ ਭਵਿੱਖ ਸਬੰਧੀ ਪੁੱਛੇ ਗਏ ਸੁਆਲ ਦਾ ਜੁਆਬ ਦਿੰਦਿਆ ਸ੍ਰ. ਬਾਦਲ ਨੇ ਕਿਹਾ ਕਿ ਕਾਂਗਰਸ ਪਾਰਟੀ ਦਾ ਬੇੜਾ ਡੁੱਬ ਰਿਹਾ ਹੈ ਅਤੇ ਕਾਂਗਰਸ ਪਾਰਟੀ ਵੀ ਪੰਜਾਬ ਪੀਪਲਜ਼ ਪਾਰਟੀ ਦੀ ਤਰ•ਾਂ ਹੀ ਰਾਜ ਦੇ ਚੋਣਾਂ ਦੇ ਨਕਸ਼ੇ ਤੋਂ ਖਤਮ ਹੋ ਜਾਵੇਗੀ। ਸ੍ਰੀਮਤੀ ਰਜਿੰਦਰ ਕੌਰ ਭੱਠਲ ਵੱਲੋਂ ਪੰਜਾਬ ਵਿੱਚ ਮੱਧਕਾਲੀ ਚੋਣਾਂ ਹੋਣ ਸਬੰਧੀ ਦਿੱਤੇ ਗਏ ਬਿਆਨ ਤੇ ਸ੍ਰ. ਬਾਦਲ ਨੇ ਕਿਹਾ ਕਿ ਉਹਨਾਂ ਦਾ ਹਰ ਬਿਆਨ ਮੁੰਗੇਹਰੀ ਲਾਲ ਦੇ ਹਸੀਨ ਸੁਪਨਿਆਂ ਵਾਂਗ ਹੁੰਦਾ ਹੈ। ਉਹਨਾਂ ਕਿਹਾ ਕਿ ਮੈ, ਸ੍ਰੀਮਤੀ ਭੱਠਲ ਨੂੰ ਯਕੀਨ ਦਿਵਾਉਦਾ ਹਾਂ ਕਿ ਹੁਣ ਜਿੰਦਗੀ ਭਰ ਪੰਜਾਬ ਵਿੱਚ ਕਾਂਗਰਸ ਪਾਰਟੀ ਦੋਬਾਰਾ ਰਾਜ ਨਹੀ ਕਰੇਗੀ, ਕਿਉਕਿ ਸ੍ਰੋਮਣੀ ਅਕਾਲੀ ਦਲ-ਭਾਜਪਾ ਸਰਕਾਰ ਨੇ ਵਿਕਾਸ ਦਾ ਏਜੰਡਾ ਚੁਣਿਆ ਹੈ। ਝੋਨੇ ਦੀ ਖਰੀਦ ਸਬੰਧੀ ਪੁੱਛੇ ਗਏ ਸੁਆਲ ਦਾ ਸੁਆਬ ਦਿੰਦਿਆ ਸ੍ਰ. ਬਾਦਲ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਰਾਜ ਦੀਆਂ ਮੰਡੀਆਂ ਵਿੱਚ ਝੋਨੇ ਦੀ ਖਰੀਦ ਦੇ ਪੂਰੇ ਪ੍ਰਬੰਧ ਕੀਤੇ ਹਨ ਅਤੇ ਸਰਕਾਰ ਵੱਲੋਂ ਕਿਸਾਨਾਂ ਨੂੰ ਉਹਨਾਂ ਦੀ ਫ਼ਸਲ ਦੀ ਅਦਾਇਗੀ 48 ਘੰਟਿਆਂ ਦੇ ਅੰਦਰ-ਅੰਦਰ ਕਰਨ ਲਈ 20 ਹਜ਼ਾਰ ਕਰੋੜ ਰੁਪਏ ਦਾ ਪਹਿਲਾਂ ਹੀ ਪ੍ਰਬੰਧ ਕੀਤਾ ਹੋਇਆ ਹੈ। ਉਹਨਾਂ ਕਿਹਾ ਕਿ ਮੁੱਖ ਮੰਤਰੀ ਖੁਦ ਅਤੇ ਉਹਨਾਂ ਦਾ ਪ੍ਰਿੰਸੀਪਲ ਸਕੱਤਰ ਰੋਜ਼ਾਨਾ ਸਾਰੀ ਖਰੀਦ ਪ੍ਰਕਿਰਿਆ ਤੇ ਨਿੱਜੀ ਤੌਰ ਤੇ ਨਿਗਰਾਨੀ ਕਰ ਰਹੇ ਹਨ।ਇਸ ਮੌਕੇ ਤੇ ਹੋਰਨਾਂ ਤੋ ਇਲਾਵਾ ਸ੍ਰ. ਹਰਚਰਨ ਸਿੰਘ ਗੋਹਲਵੜੀਆ ਮੇਅਰ, ਸ੍ਰ. ਮਹੇਸ਼ਇੰਦਰ ਸਿੰਘ ਗਰੇਵਾਲ ਸਲਾਹਕਾਰ ਮੁੱਖ ਮੰਤਰੀ ਪੰਜਾਬ ਅਤੇ ਸ੍ਰ. ਹੀਰਾ ਸਿੰਘ ਗਾਬੜੀਆ ਸਾਬਕਾ ਮੰਤਰੀ ਹਾਜ਼ਰ ਸਨ।

Post a Comment