ਮਾਨਸਾ, 03 ਅਕਤੂਬਰ ( ਸੁਖਵੰਤ ਸਿੰਘ ਸਿੱਧੂ ) ਦੋ ਰੋਜਾਂ ਮੈਗਾ ਮੈਡੀਕਲ ਕੈਂਪ ਵਿੱਚ ਦੋ ਦਿਨਾਂ ਲਈ ਵਿਸੇਤੌਰ ਤੇ ਪਹੁੰਚੀ ਹੋਈ ਸਿਹਤ ਵਿਭਾਗ ਦੀ ਮੁੱਖ ਪਾਰਲੀਮਾਨੀ ਸਕੱਤਰ ਨਵਜੋਤ ਕੌਰ ਸਿੱਧੂ ਨੇ ਕੈਂਪ ਦਾ ਦੌਰਾ ਕੀਤਾ ਤੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆ ਕਿਹਾ ਕਿ ਜਨਵਰੀ ਮਹੀਨੇ ਤੱਕ ਪੰਜਾਬ ਦੇ ਹਰ ਸਰਕਾਰੀ ਹਸਪਤਾਲ ਵਿੱਚ ਮਰੀਜਾਂ ਨੂੰ ਫਰੀ ਦਵਾਈਆਂ ਮਹੁੱਈਆਂ ਕਰਵਾਉਣ ਲਈ ਪ੍ਰਬੰਧ ਕੀਤਾ ਜਾ ਰਿਹਾ ਹੈ। ਉਨਾਂ ਇੱਕ ਸਵਾਲ ਦਾ ਜਵਾਬ ਦਿੰਦਿਆ ਕਿਹਾ ਕਿ ਪੰਜਾਬ ਵਿੱਚ ਦੋ ਨੰਬਰ ਦੀਆਂ ਮੈਡੀਕਲ ਦਵਾਈਆ ਤਿਆਰ ਕਰਨ ਵਾਲੀਆਂ ਕੰਪਨੀਆਂ ਨੂੰ ਬਖਸ਼ਿਆ ਨਹੀ ਜਾਵੇਗਾ ਤੇ ਵਿਭਾਗ ਵੱਲੋ ਉਨਾਂ ਖਿਲਾਫ ਸਖਤ ਕਾਨੂੰਨੀ ਕਾਰਵਾਈ ਕੀਤੀ ਜਾਵਗੀ। ਉਨਾਂ ਕਿਹਾ ਕਿ ਹਸਪਤਾਲਾਂ ਵਿੱਚ ਮਰੀਜਾਂ ਨੂੰ ਸਹੀ ਸਿਹਤ ਸਹੂਲਤਾਂ ਦੇਣ ਲਈ ਡਾਕਟਰਾਂ ਨੂੰ ਸਖਤ ਹਦਾਇਤਾਂ ਹਨ ਕਿ ਹਰ ਮਰੀਜ਼ ਦੀ ਸਹੀ ਦੇਖਭਾਲ ਕੀਤੀ ਜਾਵੇ ਤਾਂ ਜ਼ੋ ਹਰ ਗਰੀਬ ਵਿਅਕਤੀ ਘੱਟ ਖਰਚੇ ਤੇ ਆਪਣਾ ਇਲਾਜ ਸਰਕਾਰੀ ਹਸਪਤਾਲਾਂ ਵਿਚੋ ਕਰਵਾ ਸਕਣ।


Post a Comment