ਭੀਖੀ,23ਨਵੰਬਰ-( ਬਹਾਦਰ ਖਾਨ )- ਪੰਜਾਬ ਦੇ ਉਪਮੁੱਖਮੰਤਰੀ ਸ੍ਰ. ਸੁਖਬੀਰ ਸਿੰਘ ਬਾਦਲ ਵਲੋਂ ਪੰਜਾਬ ਦੀ ਜਵਾਨੀ ਨੂੰ ਬਚਾਉਣ ਲਈ ਵਿੱਢੀ ਨਸ਼ਿਆਂ ਵਿਰੋਧੀ ਮੁਹਿੰਮ ਵਿੱਚ ਸਮੁੱਚਾ ਨੌਜਵਾਨ ਵਰਗ ਖੁਦ ਨਸ਼ਿਆਂ ਖਿਲਾਫ ਅਵਾਜ ਬੁਲੰਦ ਕਰੇ ਤਾਂ ਜੋ ਭਵਿੱਖ ਲਈ ਇੱਕ ਨਰੋਆ ਸਮਾਜ ਸਿਰਜਿਆ ਜਾ ਸਕੇ। ਇਹ ਪ੍ਰਗਟਾਵਾ ਸਥਾਨਕ ਟਰੱਕ ਯੂਨੀਅਨ ਦੇ ਪ੍ਰਧਾਨ ਅਜੇਪਾਲ ਸਿੰਘ ਮਾਨ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੀਤਾ। ਉਨਾਂ ਕਿਹਾ ਕਿ ਹਲਕਾ ਵਿਧਾਇਕ ਪ੍ਰੇਮ ਮਿੱਤਲ ਅਤੇ ਯੂਥ ਅਕਾਲੀ ਆਗੂ ਨਰੇਸ਼ ਮਿੱਤਲ ਦੀ ਅਗੁਵਾਈ ਹੇਠ ਭੀਖੀ ਇਲਾਕੇ ਅੰਦਰ ਵੀ ਨਸ਼ਿਆਂ ਵਿਰੁੱਧ ਅਵਾਜ ਬੁਲੰਦ ਕੀਤੀ ਜਾਵੇਗੀ ਤਾਂ ਕਿ ਪੰਜਾਬ ਦੀ ਨਸ਼ਿਆਂ ਦੀ ਦਲਦਲ ਵਿੱਚ ਧਸਦੀ ਜਾ ਰਹੀ ਜਵਾਨੀ ਨੂੰ ਨਵੀਂ ਸੇਧ ਦਿੱਤੀ ਜਾ ਸਕੇ। ਉਨਾਂ ਕਿਹਾ ਕਿ ਨੌਜਵਾਨ ਹੀ ਦੇਸ਼ ਦਾ ਭਵਿੱਖ ਹੈ ਅਤੇ ਇਸ ਭਵਿੱਖ ਨੂੰ ਸਾਂਭ ਕੇ ਰੱਖਣਾ ਸਾਡਾ ਸਭ ਦਾ ਮੁਢਲਾ ਫਰਜ ਹੈ। ਅਜੇਪਾਲ ਨੇ ਕਿਹਾ ਕਿ ਪਿੰਡਾਂ ਅੰਦਰ ਸਪੋਰਟਸ ਕਲੱਬਾਂ ਦਾ ਬਨਣਾ ਨੌਜਵਾਨਾਂ ਲਈ ਸ਼ੁਭ ਸੰਕੇਤ ਹਨ ਕਿਉਂਕਿ ਇੰਨਾਂ ਕਲੱਬਾਂ ਦੇ ਗਠਨ ਨਾਲ ਜਿਥੇ ਨੌਜਵਾਨਾਂ ਵਿੱਚ ਖੇਡਾਂ ਪ੍ਰਤੀ ਰੁਚੀ ਹੋਰ ਪ੍ਰਬਲ ਹੁੰਦੀ ਹੈ ਉਥੇ ਹੀ ਉਹ ਸਮਾਜ ਸੇਵਾ ਵਿੱਚ ਵੀ ਆਪਣਾ ਅਤੇ ਆਪਣੇ ਇਲਾਕੇ ਦਾ ਨਾਂ ਚਮਕਾ ਸਕਣਗੇ। ਉਨਾਂ ਕਿਹਾ ਕਿ ਪੰਜਾਬ ਸਰਕਾਰ ਜਿਥੇ ਪੰਜਾਬ ਦੇ ਵੱਖ ਵੱਖ ਸ਼ਹਿਰਾਂ ਅੰਦਰ ਵਿਸ਼ਵ ਕਬੱਡੀ ਕੱਪ ਕਰਵਾ ਕੇ ਮਾਂ ਖੇਡ ਕਬੱਡੀ ਨੂੰ ਹੋਰ ਪ੍ਰਫੁੱਲਿਤ ਕਰ ਰਹੀ ਹੈ ਉਥੇ ਹੀ ਖੇਡਾਂ ਵਿੱਚ ਵਧੀਆ ਪ੍ਰਦਰਸ਼ਨ ਕਰਨ ਵਾਲੇ ਖਿਡਾਰੀਆਂ ਨੂੰ ਕਰੋੜਾਂ ਦੇ ਇਨਾਮਾਂ ਤੋਂ ਇਲਾਵਾ ਨੌਕਰੀਆਂ ਦੇ ਕੇ ਨਿਵਾਜਿਆ ਜਾ ਰਿਹਾ ਹੈ। ਉਨਾਂ ਕਿਹਾ ਕਿ ਸੂਬਾ ਸਰਕਾਰ ਸ਼੍ਰੌਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਉਪਮੁੱਖਮੰਤਰੀ ਸੁਖਬੀਰ ਸਿੰਘ ਬਾਦਲ ਦੀ ਅਗੁਵਾਈ ਹੇਠ ਖੇਡ ਕਲੱਬਾਂ ਨੂੰ ਖੇਡ ਕਿੱਟਾਂ ਅਤੇ ਜਿੱਮ ਦੇ ਸਮਾਨ ਦੇ ਰਹੀ ਹੈ ਜਿਸ ਨਾਲ ਨੌਜਵਾਨ ਅਤੇ ਬੱਚੇ ਆਪਣੇ ਵਿਹਲੇ ਸਮੇਂ ਦੌਰਾਨ ਵਰਜਿਸ਼ ਕਰਕੇ ਆਪਣੀ ਸਿਹਤ ਨੂੰ ਵਧੀਆ ਸੰਭਾਲ ਰਹੇ ਹਨ। ਉਨਾਂ ਕਿਹਾ ਕਿ ਯੂਥ ਅਕਾਲੀ ਦਲ ਦੇ ਪ੍ਰਧਾਨ ਬਿਕਰਮਜੀਤ ਸਿੰਘ ਮਜੀਠੀਆ, ਹਲਕਾ ਵਿਧਾਇਕ ਪ੍ਰੇਮ ਮਿੱਤਲ ਅਤੇ ਯੂਥ ਅਕਾਲੀ ਆਗੂ ਨਰੇਸ਼ ਮਿੱਤਲ ਦੇ ਦਿਸ਼ਾ ਨਿਰਦੇਸ਼ਾਂ ਹੇਠ ਪਿੰਡਾਂ ਦੇ ਨੌਜਵਾਨਾਂ ਨੂੰ ਵੀ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕਰਨ ਹਿੱਤ ਭੀਖੀ ਇਲਾਕੇ ਅੰਦਰ ਵੀ ਜਾਗਰੂਕਤਾ ਪ੍ਰੋਗਰਾਮ ਆਯੋਜਿਤ ਕੀਤੇ ਜਾਣਗੇ। ਇਸ ਮੌਕੇ ਉਨਾਂ ਨਾਲ ਬਲਵਿੰਦਰ ਸਿੰਘ ਬਿੰਦਰੀ ਪੰਚ, ਦੀਪਕ ਸ਼ਾਨਾ, ਕਰਮਜੀਤ ਸਿੰਘ ਮਾਘੀ, ਵਿਨੌਦ ਸਿੰਗਲਾ, ਸੋਨੂੰ ਕੁਮਾਰ, ਅਮਨਦੀਪ ਸ਼ਰਮਾਂ, ਕਾਕੂ ਸਿੰਗਲਾ, ਜਗਤਾਰ ਸਿੰਘ, ਵਿਜੇ ਕੁਮਾਰ ਗਰਗ, ਬਲਵਿੰਦਰ ਸ਼ਰਮਾਂ, ਜਸਵਿੰਦਰ ਸਿੰਘ, ਹਰਦੀਪ ਸਿੰਘ ਬੱਗਾ, ਕਮਲ ਜਿੰਦਲ, ਬੱਬੂ ਭੀਖੀ ਆਦਿ ਹਾਜਰ ਸਨ।

Post a Comment