ਸਾਹਿਬਜਾਦਾ ਜੁਝਾਰ ਸਿੰਘ ਪਬਲਿਕ ਸਕੂਲ ਸੂਲੀਸਰ ‘ਚ ਦਸਤਾਰ ਮੁਕਾਬਲੇ ਕਰਵਾਏ

Thursday, November 01, 20120 comments



ਝੁਨੀਰ, 1 ਨਵੰਬਰ ( ਸੰਜੀਵ ਸਿੰਗਲਾ): ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਧੀਨ ਚਲ ਰਿਹਾਂ ਸਾਹਿਬਜਾਦਾ ਜੁਝਾਰ ਸਿੰਘ ਪਬਲਿਕ ਸਕੂਲ ਸੂਲੀਸਰ ਸਾਹਿਬ ਕੋਟ ਧਰਮੂ ਵਿਖੇ ਸਕੂਲੀ ਵਿਦਿਆਰਥੀਆਂ ਦੇ ਦਸਤਾਰ ਸਜਾਉਣ ਦੇ ਮੁਕਾਬਲੇ ਕਰਵਾਏ ਗਏ।ਜਿਸ ‘ਚ ਸਕੂਲ ਦੇ ਵਿਦਿਆਰਥੀਆਂ ਨੇ ਵੱਧ ਚੜ੍ਹਕੇ ਭਾਗ ਲਿਆ।ਇਸ ਸਮੇਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਸਹਿਬਾਨ ਸ੍ਰੀ ਮਿੱਠੂ ਸਿੰਘ ਕਾਹਨੇਕੇ ਅਤੇ ਜੱਥੇਦਾਰ ਸੁਰਜੀਤ ਸਿੰਘ ਰਾਏਪੁਰ ਵਿਸ਼ੇਸ ਤੌਰ ਤੇ ਪਹੁੰਚੇ।ਧਰਮ ਪ੍ਰਚਾਰ ਕਮੇਟੀ ਵੱਲੋ ਆਏ ਭਾਈ ਗੁਰਮੀਤ ਸਿੰਘ ਪ੍ਰਚਾਰਕ ਦੀ ਹਾਜ਼ਰੀ ‘ਚ ਸਕੂਲ ਪਿੰਸੀਪਲ ਅਤੇ ਟੀਚਰ ਸਾਹਿਬਾਨ ਦੀ ਦੇਖ-ਰੇਖ ‘ਚ “ਦਸਤਾਰ ਮਹਾਨ ਹੈ,ਸਿੱਖੀ ਦੀ ਸਾਨ ਹੈ” ਦੇ ਉਦੇਸ਼ ਨਾਲ ਬੱਚਿਆ ਨੂੰ ਦਸਤਾਰ ਦੀ ਮਹਾਨਤਾ ਵਾਰੇ ਅਤੇ ਧਰਮ ਪ੍ਰਤੀ ਜਾਣਕਰੀ ਦਿੱਤੀ ਗਈ।ਇਸ ਮੁਕਾਬਲਿਆ ‘ਚ ਭਾਗ ਲੈਣ ਵਾਲੇ ਸਾਰੇ ਬੱਚਿਆ ਨੂੰ ਸਕੂਲ ਵੱਲੋ ਸਨਮਾਨਿਤ ਕੀਤਾ ਗਿਆ ਅਤੇ ਮਕਾਬਲੇ ‘ਚੋ ਵਧੀਆ ਦਸਤਾਰਾਂ ਸਜਾਉਣ ਵਾਲੇ 14 ਬੱਚਿਆ ਨੂੰ ਧਰਮ ਪ੍ਰਚਾਰ ਕਮੇਟੀ ਵੱਲੋ ਮੈਡਲ ਦੇਕੇ ਸਨਮਾਨਿਤ ਕੀਤਾ ਗਿਆ।ਇਸ ਮੌਕੇ ਪਹੁੰਚੇ ਮਹਿਮਾਨ ਸਹਿਬਾਨਾਂ ਨੇ ਸਮੂਹ ਵਿਦਿਆਰਥੀਆਂ ਨੂੰ ਦਸਤਾਰ ਅਤੇ ਸਿੱਖ ਧਰਮ ‘ਚ ਇਸ ਦੀ ਮਹਾਨਤਾ ਵਾਰੇ ਵਿਸਥਾਰ ਨਾਲ ਦੱਸਿਆ।ਇਸ ਮੌਕੇ ਸਕੂਲ ਵੱਲੋ ਆਏ ਹੋਏ ਮਹਿਮਾਨਾ ਦਾ ਵੀ ਵਿਸ਼ੇਸ ਸਨਮਾਨ ਕੀਤਾ ਗਿਆ ਅਤੇ ਪਹੁਚੇ ਹੋਏ ਹੋਰ ਪਤਵੰਤੇ ਸੱਜਣਾ ਦਾ ਧੰਨਵਾਦ ਕੀਤਾ।ਇਸ ਮੌਕੇ ਲੋਕਲ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਰਣਜੀਤ ਸਿੰਘ, ਹਰਬੰਸ ਸਿੰਘ ਕੋਟ ਧਰਮੂ,ਪਿਆਰਾ ਸਿੰਘ ਰਾਏਪੁਰ ਆਦਿ ਹਾਜ਼ਿਰ ਸਨ।  


Share this article :

Post a Comment

 
Support : Creating Website | Johny Template | Mas Template
Copyright © 2011. SAFALSOCHNEWS - All Rights Reserved
Template Created by Creating Website Published by Mas Template
Proudly powered by Blogger