ਸ਼ਾਹਕੋਟ, ਨਵੰਬਰ (ਸਚਦੇਵਾ) ਸੂਬੇ ‘ਚ ਲਗਾਤਾਰ ਵੱਧ ਰਹੀ ਅੱਤ ਹੀ ਮਹਿੰਗਾਈ, ਬੇਰੁਜ਼ਗਾਰੀ ਅਤੇ ਸਰਕਾਰ ਦੀਆਂ ਗਰੀਬ ਮਾਰੂ ਨੀਤੀਆਂ ਨੂੰ ਲੈ ਕੇ ਗੁਰਬਤ ਦੀ ਜਿੰਦਗੀ ਜੀਅ ਰਹੇ ਮਜ਼ਦੂਰਾਂ ਨੂੰ ਰਹਾਇਸ਼ੀ ਪਲਾਟ ਦਵਾਉਣ ਲਈ ਪੰਜਾਬ ਖੇਤ ਮਜ਼ਦੂਰ ਯੂਨੀਅਨ ਵੱਲੋਂ 20 ਨਵੰਬਰ ਨੂੰ ਨਕੋਦਰ ਅਤੇ 21 ਨਵੰਬਰ ਨੂੰ ਸ਼ਾਹਕੋਟ ਵਿਖੇ ਬੀ.ਡੀ.ਪੀ.ਓ ਦਫਤਰਾਂ ਦੇ ਅੱਗੇ ਰੋਸ ਧਰਨੇ ਦਿੱਤੇ ਜਾਣਗੇ । ਉੱਕਤ ਫੈਸਲਾ ਅੱਜ ਜਥੇਬੰਦੀ ਦੀ ਏਰੀਆਂ ਕਮੇਟੀ ਵੱਲੋਂ ਕੀਤੀ ਗਈ ਇੱਕ ਮੀਟਿੰਗ ‘ਚ ਲਿਆ ਗਿਆ । ਮੀਟਿੰਗ ਉਪਰੰਤ ਪ੍ਰੈੱਸ ਬਿਆਨ ਜਾਰੀ ਕਰਦਿਆ ਜਥੇਬੰਦੀ ਦੇ ਸੂਬਾ ਵਿੱਤ ਸਕੱਤਰ ਹਰਮੇਸ਼ ਮਾਲੜੀ ਨੇ ਕਿਹਾ ਕਿ ਲੰਮੇ ਸਮੇਂ ਤੋਂ ਸਰਕਾਰਾਂ ਵੱਲੋਂ ਲਾਗੂ ਕੀਤੀਆਂ ਜਾ ਰਹੀਆਂ ਸਰਮਾਏਦਾਰ ਪੱਖੀ ਨੀਤੀਆਂ ਨੇ ਮਜ਼ਦੂਰਾਂ ਦਾ ਰੁਜ਼ਗਾਰ ਬੁਰੀ ਤਰ•ਾਂ ਨਾਲ ਪ੍ਰਭਾਵਤ ਕੀਤਾ ਹੈ, ਉੱਤੋਂ ਸਰਕਾਰ ਵੱਲੋਂ ਮਹਿੰਗਾਈ ‘ਚ ਲਗਾਤਾਰ ਵਾਧਾ ਕਰਕੇ ਗਰੀਬ ਲੋਕਾਂ ਦਾ ਜਿਉਣਾ ਔਖਾਂ ਕੀਤਾ ਹੋਇਆ ਹੈ, ਜਿਸ ਕਾਰਣ ਗਰੀਬ ਲੋਕ ਦੋ ਵਕਤ ਦੀ ਰੋਟੀ ਤੋਂ ਵੀ ਮਹੋਤਾਜ ਹਨ । ਉਨ•ਾਂ ਕਿਹਾ ਕਿ ਗਰੀਬ ਲੋਕਾਂ ਦਾ ਮਕਾਨ ਬਣਾਉਣ ਦਾ ਸੁਪਨਾ ਐਨੀ ਮਹਿੰਗਾਈ ਕਾਰਣ ਸੁਪਨਾ ਹੀ ਬਣ ਕੇ ਰਹਿ ਗਿਆ ਹੈ । ਅਕਾਲੀ-ਭਾਜਪਾ ਸਰਕਾਰ ਦੇ ਮੁੱਖ ਮੰਤਰੀ ਵੱਲੋਂ ਚੋਣਾਂ ਸਮੇਂ ਮਜ਼ਦੂਰ ਜਥੇਬੰਦੀਆਂ ਨਾਲ ਵਾਅਦਾ ਕੀਤਾ ਸੀ ਕਿ ਗਰੀਬ ਲੋਕਾਂ ਨੂੰ ਮਕਾਨ ਬਣਾਉਣ ਲਈ ਪਲਾਟ ਦਿੱਤੇ ਜਾਣਗੇ, ਪਰ ਮੁੱਖ ਮੰਤਰੀ ਵੱਲੋਂ ਕਈ ਵਾਰ ਜਥੇਬੰਦੀਆਂ ਨੂੰ ਪਲਾਟ ਦੇਣ ਦਾ ਦਿੱਤਾ ਗਿਆ ਭਰੋਸਾ ਸਿਰਫ ਲਾਰਾਂ ਹੀ ਬਣ ਕੇ ਰਹਿ ਗਿਆ ਹੈ । ਉਨ•ਾਂ ਕਿਹਾ ਕਿ ਸਰਕਾਰ ਪਾਸੋਂ ਮਜ਼ਦੂਰਾਂ ਨੂੰ ਉਨ•ਾਂ ਦਾ ਬਣਦਾ ਹੱਕ ਦਵਾਉਣ ਲਈ ਜਥੇਬੰਦੀ ਵੱਲੋਂ ਬੀ.ਡੀ.ਪੀ.ਓ ਦਫਤਰਾਂ ਦੇ ਅੱਗੇ ਰੋਸ ਧਰਨੇ ਲਗਾਉਣ ਦਾ ਫੈਸਲਾ ਕੀਤਾ ਗਿਆ ਹੈ, ਜਿਸ ਵਿੱਚ ਵੱਡੀ ਗਿਣਤੀ ‘ਚ ਮਜ਼ਦੂਰ ਵਰਗ ਸ਼ਾਮਲ ਹੋਵੇਗਾਂ ।

Post a Comment