ਬਾਲ ਮਜਦੂਰੀ ਨੂੰ ਸਖ਼ਤੀ ਨਾਲ ਰੋਕਿਆ ਜਾਵੇ‑ਵਧੀਕ ਡਿਪਟੀ ਕਮਿਸ਼ਨਰ

Monday, November 19, 20120 comments


ਸ੍ਰੀ ਮੁਕਤਸਰ ਸਾਹਿਬ, 19 ਨਵੰਬਰ ( )ਬਾਲ ਮਜਦੂਰੀ ਨੂੰ ਰੋਕਣ ਲਈ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਚ 22 ਤੋਂ 28 ਨਵੰਬਰ ਤੱਕ ਬਾਲ ਮਜਦੂਰੀ ਖਾਤਮਾ ਸਪਤਾਹ ਮਨਾਇਆ ਜਾ ਰਿਹਾ ਹੈ। ਇਸ ਸਬੰਧੀ ਅੱਜ ਇੱਥੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਬੈਠਕ ਕਰਦਿਆਂ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਐਨ.ਐਸ. ਬਾਠ ਨੇ ਹਦਾਇਤ ਕੀਤੀ ਬਾਲ ਮਜਦੂਰੀ ਨੂੰ ਸਖ਼ਤੀ ਨਾਲ ਰੋਕਿਆ ਜਾਵੇ। ਉਨ੍ਹਾਂ ਕਿਹਾ ਕਿ 14 ਸਾਲ ਤੋਂ ਘੱਟ ਉਮਰ ਦੇ ਬੱਚਿਆ ਤੋਂ ਮਜਦੂਰੀ ਕਰਵਾਉਣਾ ਕਾਨੂੰਨਨ ਜ਼ੁਰਮ ਹੈ ਅਤੇ ਅਜਿਹਾ ਅਪਰਾਧ ਕਰਨ ਵਾਲਿਆਂ ਨੂੰ ਕਾਬੂ ਕਰਕੇ ਸਖਤ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਲੇਬਰ ਵਿਭਾਗ ਵੱਲੋਂ ਇਕ ਹੈਲਪਲਾਈਨ ਸ਼ੁਰੂ ਕੀਤੀ ਗਈ ਹੈ ਜਿਸ ਦਾ ਨੰਬਰ 01636‑235158 ਹੈ। ਇਸ ਤੋਂ ਬਿਨ੍ਹਾਂ ਜ਼ਿਲ੍ਹਾ ਪ੍ਰਸਾਸ਼ਨ ਵੱਲੋਂ ਵੀ ਇਕ ਚਾਇਲਡ ਹੈਲਪ ਲਾਈਨ ਸਥਾਪਿਤ ਕੀਤੀ ਗਈ ਹੈ ਜਿਸ ਦਾ ਨੰਬਰ 01633‑265207 ਹੈ। ਉਨ੍ਹਾਂ ਕਿਹਾ ਕਿ ਕੋਈ ਵੀ ਨਾਗਰਿਕ ਇੰਨ੍ਹਾਂ ਹੈਲਪ ਲਾਈਨ ਨੰਬਰਾਂ ਤੇ ਬਾਲ ਮਜਦੂਰੀ ਸਬੰਧੀ ਇਤਲਾਹ ਦੇ ਸਕਦਾ ਹੈ। ਉਨ੍ਹਾਂ ਕਿਹਾ ਕਿ ਸਰਕਾਰ 14 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਨੂੰ ਸਕੂਲਾਂ ਵਿਚ ਲਿਆਉਣ ਲਈ ਯਤਨਸ਼ੀਲ ਹੈ। ਉਨ੍ਹਾਂ ਸਿੱਖਿਆ ਵਿਭਾਗ ਨੂੰ ਵੀ ਕਿਹਾ ਕਿ ਅਜਿਹੇ ਬੱਚਿਆਂ ਨੂੰ ਸਕੂਲਾਂ ਵਿਚ ਦਾਖਲ ਕੀਤਾ ਜਾਵੇ।ਬੈਠਕ ਵਿਚ ਹੋਰਨਾਂ ਤੋਂ ਇਲਾਵਾ ਏ.ਸੀ.ਯੂ.ਟੀ. ਸ੍ਰੀ ਕੇ.ਐਸ.ਰਾਜ, ਐਸ.ਡੀ.ਐਮ. ਸ: ਵਰਿੰਦਰਪਾਲ ਸਿੰਘ ਬਾਜਵਾ, ਪੁਲਿਸ ਉਪ ਕਪਤਾਨ ਸ: ਗੁਰਦੀਪ ਸਿੰਘ, ਤਹਸੀਲਦਾਰ ਸ੍ਰੀ ਰਵਿੰਦਰ ਬਾਂਸਲ, ਜ਼ਿਲ੍ਹਾ ਸਿਹਤ ਅਫ਼ਸਰ ਡਾ: ਏ.ਕੇ. ਝਾਂਜੀ, ਲੇਬਰ ਇੰਸਪੈਕਟਰ ਸ੍ਰੀਮਤੀ ਮਨਜੀਤ ਕੌਰ, ਐਨ.ਜੀ.ਓ. ਕੋਆਰਡੀਨੇਟਰ ਡਾ: ਨਰੇਸ਼ ਪਰੂਥੀ ਅਤੇ ਸ: ਜਸਪ੍ਰੀਤ ਸਿੰਘ ਛਾਬੜਾ ਆਦਿ ਵੀ ਹਾਜਰ ਸਨ।

ਬੈਠਕ ਦੀ ਪ੍ਰਧਾਨਗੀ ਕਰਦੇ ਹੋਏ ਵਧੀਕ ਡਿਪਟੀ ਕਮਿਸ਼ਨਰ ਸ: ਐਨ.ਐਸ.ਬਾਠ।
Share this article :

Post a Comment

 
Support : Creating Website | Johny Template | Mas Template
Copyright © 2011. SAFALSOCHNEWS - All Rights Reserved
Template Created by Creating Website Published by Mas Template
Proudly powered by Blogger