ਸੰਗਰੂਰ, 27 ਨਵੰਬਰ (ਸੂਰਜ ਭਾਨ ਗੋਇਲ)-ਵਧੀਕ ਡਿਪਟੀ ਕਮਿਸ਼ਨਰ ਕਮ ਵਧੀਕ ਜ਼ਿਲ•ਾ ਮੈਜਿਸਟ੍ਰੇਟ ਸ੍ਰੀਮਤੀ ਇੰਦੂ ਮਲਹੋਤਰਾ ਨੇ ਫੌਜਦਾਰੀ ਜ਼ਾਬਤਾ ਸੰਘਤਾ ਦੀ ਧਾਰਾ 144 ਅਧੀਨ ਜਨਹਿੱਤ ਦੀ ਸੁਰੱਖਿਆ ਨੂੰ ਧਿਆਨ ’ਚ ਰੱਖਦਿਆਂ ਹੁਕਮ ਜਾਰੀ ਕੀਤਾ ਹੈ ਕਿ ਜ਼ਿਲ•ਾ ਸੰਗਰੂਰ ਦੀ ਹਦੂਦ ਅੰਦਰ ਸ਼ਹਿਰੀ ਅਤੇ ਪੇਂਡੂ ਖੇਤਰਾਂ ਵਿੱਚ ਕੋਈ ਵੀ ਵਿਅਕਤੀ ਕਾਰਜਕਾਰੀ ਇੰਜੀਨੀਅਰ, ਪੰਜਾਬ ਜਲ ਸਪਲਾਈ ਅਤੇ ਸੀਵਰੇਜ ਬੋਰਡ ਸੰਗਰੂਰ ਦੀ ਲਿਖਤੀ ਪ੍ਰਵਾਨਗੀ ਅਤੇ ਦੇਖ ਰੇਖ ਤੋਂ ਬਗੈਰ ਕੱਚੀਆਂ ਖੂਹੀਆਂ ਨਹੀਂ ਪੁੱਟੇਗਾ। ਇਕ ਹੋਰ ਹੁਕਮ ਤਹਿਤ ਉਨ•ਾਂ ਸਾਈਬਰ ਕੈਫੇ ਮਾਲਕਾਂ ਨੂੰ ਹਦਾਇਤ ਕੀਤੀ ਹੈ ਕਿ ਉਹ ਹਰ ਉਸ ਵਿਅਕਤੀ ਨੂੰ ਸਾਈਬਰ ਕੈਫੇ ਨਾ ਵਰਤਣ ਦੇਣ, ਜੋ ਆਪਣੀ ਪਛਾਣ ਸਬੰਧੀ ਕੋਈ ਪਛਾਣ ਪੱਤਰ ਨਾ ਦੇ ਸਕੇ। ਸਾਈਬਰ ਕੈਫੇ ਦੀ ਵਰਤੋਂ ਕਰਨ ਤੋਂ ਪਹਿਲਾਂ ਸੰਬੰਧਤ ਵਿਅਕਤੀ ਦੀ ਪਛਾਣ ਸੰਬੰਧੀ ਸਬੂਤ ਲੈਣਾ ਅਤੇ ਉਸ ਨੂੰ ਬਕਾਇਦਾ ਰਜਿਸਟਰ ਵਿੱਚ ਦਰਜ ਕਰਨਾ ਜਰੂਰੀ ਹੈ। ਸਾਈਬਰ ਕੈਫੇ ਵਰਤਣ ਵਾਲਾ ਵਿਅਕਤੀ ਆਪਣੇ ਹੱਥ ਨਾਲ ਰਜਿਸਟਰ ਵਿੱਚ ਨਾਮ, ਪਤਾ, ਟੈਲੀਫੋਨ ਨੰਬਰ ਅਤੇ ਪਛਾਣ ਸੰਬੰਧੀ ਸਬੂਤ ਪੱਤਰ ਦਾ ਵੇਰਵਾ ਭਰੇਗਾ। ਜੇਕਰ ਕਿਸੇ ਵੀ ਵਿਅਕਤੀ ਦੀ ਗਤੀਵਿਧੀ ਪ੍ਰਤੀ ਸਾਈਬਰ ਕੈਫੇ ਮਾਲਕ ਨੂੰ ਕਿਸੇ ਤਰ•ਾਂ ਦੀ ਕੋਈ ਸ਼ੱਕ ਪੈਦਾ ਹੁੰਦਾ ਹੈ ਤਾਂ ਉਹ ਇਸ ਸਬੰਧੀ ਸੰਬੰਧਤ ਪੁਲਿਸ ਥਾਣੇ ਨੂੰ ਰਿਪੋਰਟ ਦੇਵੇਗ। ਇਹ ਹੁਕਮ 20 ਜਨਵਰੀ 2013 ਤੱਕ ਲਾਗੂ ਰਹਿਣਗੇ। ਹੁਕਮਾਂ ਦੀ ਉ¦ਘਣਾ ਕਰਨ ਵਾਲੇ ਦੇ ਖਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
Post a Comment