ਤੀਜਾ ਵਿਸ਼ਵ ਕੱਪ ਕਬੱਡੀ ਟੂਰਨਾਮੈਂਟ- ਸੰਗਰੂਰ ਵਿਖੇ ਹੋਣਗੇ ਚਾਰ ਮੁਕਾਬਲੇ, *ਪੁਰਸ਼ਾਂ ਵਿੱਚ ਇੰਗਲੈਂਡ, ਅਫਗਾਨਿਸਤਾਨ, ਕੈਨੇਡਾ, ਸ੍ਰੀਲੰਕਾ ਅਤੇ ਔਰਤਾਂ ਵਿੱਚ ਭਾਰਤ, ਤੁਰਕਮੇਨਿਸਤਾਨ, ਅਮਰੀਕਾ ਅਤੇ ਡੈਨਮਾਰਕ ਦੀਆਂ ਟੀਮਾਂ ਲੈਣਗੀਆਂ ਹਿੱਸਾ

Tuesday, November 27, 20120 comments


ਸੰਗਰੂਰ, 27 ਨਵੰਬਰ (ਸੂਰਜ ਭਾਨ ਗੋਇਲ)-ਪੰਜਾਬ ਸਰਕਾਰ ਵੱਲੋਂ ਖੇਡਾਂ ਵਿਕਾਸ ਅਤੇ ਨੌਜਵਾਨਾਂ ਵਿੱਚ ਖੇਡਾਂ ਪ੍ਰਤੀ ਰੁਚੀ ਨੂੰ ਵਧਾਉਣ ਲਈ ਕਰਵਾਏ ਜਾ ਰਹੇ ਤੀਜੇ ਵਿਸ਼ਵ ਕੱਪ ਕਬੱਡੀ ਟੂਰਨਾਮੈਂਟ ਦੇ ਚਾਰ ਮੁਕਾਬਲੇ ਮਿਤੀ 6 ਦਸੰਬਰ, 2012 ਨੂੰ ਸਥਾਨਕ ਵਾਰ ਹੀਰੋਜ਼ ਸਟੇਡੀਅਮ ਵਿਖੇ ਖੇਡੇ ਜਾਣਗੇ। ਜਿਸ ਲਈ ਜ਼ਿਲ•ਾ ਪ੍ਰਸਾਸ਼ਨ ਵੱਲੋਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ ਅਤੇ ਇਸ ਖੇਡ ਟੂਰਨਾਮੈਂਟ ਨੂੰ ਸਫਲਤਾ ਪੂਰਵਕ ਸਿਰੇ ਚਾੜਨ ਵਿੱਚ ਕੋਈ ਵੀ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਇਹ ਵਿਚਾਰ ਡਿਪਟੀ ਕਮਿਸ਼ਨਰ ਸ੍ਰੀ ਕੁਮਾਰ ਰਾਹੁਲ ਨੇ ਅੱਜ ਸਥਾਨਕ ਵਾਰ ਹੀਰੋਜ਼ ਸਟੇਡੀਅਮ ਵਿਖੇ ਤਿਆਰੀ ਮੀਟਿੰਗ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪ੍ਰਗਟ ਕੀਤੇ।ਸ੍ਰੀ ਰਾਹੁਲ ਨੇ ਵੇਰਵੇ ਸਹਿਤ ਦੱਸਿਆ ਕਿ ਸੰਗਰੂਰ ਵਿਖੇ ਪੁਰਸ਼ਾਂ ਅਤੇ ਔਰਤਾਂ ਦੇ ਵਰਗ ਦੇ ਦੋ-ਦੋ ਮੁਕਾਬਲੇ ਖੇਡੇ ਜਾਣਗੇ। ਪੁਰਸ਼ਾਂ ਦੇ ਵਰਗ ਵਿੱਚ ਇੰਗਲੈਂਡ, ਅਫਗਾਨਿਸਤਾਨ, ਕੈਨੇਡਾ, ਸ੍ਰੀਲੰਕਾ ਅਤੇ ਔਰਤਾਂ ਵਿੱਚ ਭਾਰਤ, ਤੁਰਕਮੇਨਿਸਤਾਨ, ਅਮਰੀਕਾ ਅਤੇ ਡੈਨਮਾਰਕ ਦੀਆਂ ਟੀਮਾਂ ਭਾਗ ਲੈਣਗੀਆਂ। ਦੁਪਹਿਰ 12.30 ਵਜੇ ਪਹਿਲਾ ਮੈਚ ਮਰਦਾਂ ਦੇ ਵਰਗ ਦਾ ਇੰਗਲੈਂਡ ਅਤੇ ਅਫਗਾਨਿਸਤਾਨ ਦਰਮਿਆਨ, 1.30 ਵਜੇ ਔਰਤਾਂ ਦੇ ਵਰਗ ਦਾ ਮੈਚ ਭਾਰਤ ਅਤੇ ਡੈਨਮਾਰਕ ਦਰਮਿਆਨ, 2.15 ਵਜੇ ਔਰਤਾਂ ਦੇ ਵਰਗ ਦਾ ਮੈਚ ਤੁਰਕਮੇਨਿਸਤਾਨ ਅਤੇ ਅਮਰੀਕਾ ਦਰਮਿਆਨ, 3.15 ਵਜੇ ਮਰਦਾਂ ਦੇ ਵਰਗ ਦਾ ਮੈਚ ਕੈਨੇਡਾ ਅਤੇ ਸ੍ਰੀਲੰਕਾ ਦਰਮਿਆਨ ਖੇਡਿਆ ਜਾਵੇਗਾ। ਉਨ•ਾਂ ਦੱਸਿਆ ਕਿ ਇਸ ਦੌਰਾਨ ਪੰਜਾਬ ਦੀ ਪ੍ਰਸਿੱਧ ਗਾਇਕਾ ਮਨਪ੍ਰੀਤ ਅਖ਼ਤਰ ਦਰਸ਼ਕਾਂ ਦਾ ਰੰਗਾਰੰਗ ਪ੍ਰੋਗਰਾਮ ਪੇਸ਼ ਕਰਕੇ ਮਨੋਰੰਜਨ ਕਰਨਗੇ। ਇਨ•ਾਂ ਮੈਚਾਂ ਨੂੰ ਦੇਖਣ ਲਈ 20 ਹਜ਼ਾਰ ਤੋਂ ਵਧੇਰੇ ਦਰਸ਼ਕਾਂ ਦੇ ਪਹੁੰਚਣ ਦੀ ਸੰਭਾਵਨਾ ਹੈ।ਸ੍ਰੀ ਰਾਹੁਲ ਨੇ ਦੱਸਿਆ ਕਿ ਇਸ ਟੂਰਨਾਮੈਂਟ ਦਾ ਪੀ. ਟੀ. ਸੀ. ਚੈਨਲ ਤੋਂ ਸਿੱਧਾ ਪ੍ਰਸਾਰਨ ਕੀਤਾ ਜਾਵੇਗਾ। ਇਸ ਤੋਂ ਪਹਿਲਾਂ ਤੀਜੇ ਵਿਸ਼ਵ ਕਬੱਡੀ ਕੱਪ ਦੇ ਹੋਣ ਵਾਲੇ ਮੈਚਾਂ ਨੂੰ ਯਾਦਗਾਰੀ ਬਣਾਉਣ ਅਤੇ ਇਸ ਲਈ ਅਵੱਲ ਦਰਜੇ ਦੇ ਪ੍ਰਬੰਧ ਕਰਨ ਲਈ ਡਿਪਟੀ ਕਮਿਸ਼ਨਰ ਸ਼੍ਰੀ ਕੁਮਾਰ ਰਾਹੁਲ ਨੇ ਜ਼ਿਲ•ਾ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਇਸ ਤੋਂ ਇਲਾਵਾ ਵੱਖ-ਵੱਖ ਅਧਿਕਾਰੀਆਂ ਦੀਆਂ ਕਮੇਟੀਆਂ ਵੀ ਗਠਿਤ ਕੀਤੀਆਂ ਗਈਆਂ। 
    ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਉਹ ਸੌਂਪੀ ਗਈ ਜ਼ਿੰਮੇਵਾਰੀ ਨੂੰ ਤਨਦੇਹੀ ਅਤੇ ਜ਼ਿੰਮੇਵਾਰੀ ਨਾਲ ਨੇਪਰੇ ਚਾੜ•ਨ ਅਤੇ ਸਾਰੀਆਂ ਤਿਆਰੀਆਂ ਸਮੇਂ ਸਿਰ ਮੁਕੰਮਲ ਕਰ ਲਈਆਂ ਜਾਣ। ਉਨ•ਾਂ ਕਿਹਾ ਕਿ ਜ਼ਿਲ•ਾ ਵਾਸੀਆਂ ਨੂੰ ਮੈਚ ਦੇਖਣ ਲਈ ਕਿਸੇ ਵੀ ਕਿਸਮ ਦੀ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ, ਇਸ ਲਈ ਪਹਿਲਾਂ ਤੋਂ ਹੀ ਇਸ ਦੇ ਪੁਖ਼ਤਾ ਪ੍ਰਬੰਧ ਯਕੀਨੀ ਬਣਾਏ ਜਾਣ। ਉਨ•ਾਂ ਗਠਿਤ ਕਮੇਟੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਮੁਕਾਬਲਿਆਂ ਦੌਰਾਨ ਪੀਣ ਵਾਲੇ ਪਾਣੀ, ਡਾਕਟਰੀ ਸਹਾਇਤਾ, ਟਰਾਂਸਪੋਰਟ, ਪਾਰਕਿੰਗ, ਟ੍ਰੈਫਿਕ ਪਲਾਨ, ਸੁਰੱਖਿਆ, ਸੱਦਾ ਪੱਤਰਾਂ ਅਤੇ ਹੋਰ ਲੋੜੀਂਦੇ ਇੰਤਜ਼ਾਮ ਵੀ ਜਲਦੀ ਮੁਕੰਮਲ ਕਰ ਲਏ ਜਾਣ ਤਾਂ ਜੋ ਕਿਸੇ ਕਿਸਮ ਦੀ ਊਣਤਾਈ ਦਾ ਸਾਹਮਣਾ ਨਾ ਕਰਨਾ ਆਵੇ। 
ਸ਼੍ਰੀ ਰਾਹੁਲ ਨੇ ਡੋਪ ਕਮੇਟੀ ਨੂੰ ਹਦਾਇਤ ਕੀਤੀ ਕਿ ਉਹ ਡੋਪ ਟੈਸਟ ਲਈ ਪੂਰੀ ਇਮਾਨਦਾਰੀ ਨਾਲ ਆਪਣੀ ਜ਼ਿੰਮੇਵਾਰੀ ਨਿਭਾਉਣ। ਇਸ ਤੋਂ ਇਲਾਵਾ ਉਨ•ਾਂ ਕਿਹਾ ਕਿ ਹਰ ਕਬੱਡੀ ਟੀਮ ਨਾਲ ਇਕ ਸੀਨੀਅਰ ਜ਼ਿਲ•ਾ ਅਧਿਕਾਰੀ ਲਗਾਇਆ ਜਾਵੇਗਾ ਤਾਂ ਜੋ ਉਨ•ਾਂ ਨੂੰ ਕਿਸੇ ਵੀ ਤਰ•ਾਂ ਦੀ ਮੁਸ਼ਕਿਲ ਨਾ ਆਵੇ। ਉਨ•ਾਂ ਕਿਹਾ ਕਿ ਆਉਣ ਵਾਲੇ ਖਿਡਾਰੀਆਂ ਦੀ ਸਹੂਲਤ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਨ•ਾਂ ਅਪੀਲ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਦਾ ਇਹ ਅਗਾਂਹਵਧੂ ਉਪਰਾਲਾ ਹੈ, ਇਸ ਲਈ ਨੌਜਵਾਨ ਨਸ਼ਿਆਂ ਨੂੰ ਤਿਆਗ ਕੇ ਖੇਡਾਂ ਦਾ ਲੜ ਫੜਨ। ਮੀਟਿੰਗ ਵਿਚ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ. ਜਤਿੰਦਰ ਸਿੰਘ ਤੁੰਗ, ਐ¤ਸ. ਪੀ. (ਐ¤ਚ) ਸ੍ਰੀ ਨਰਿੰਦਰ ਕੌਸ਼ਲ, ਸਿਵਲ ਸਰਜਨ ਸ੍ਰੀ ਐ¤ਚ. ਐ¤ਸ. ਬਾਲੀ, ਜ਼ਿਲ•ਾ ਮੈਨੇਜਰ ਸ੍ਰੀ ਵਿਸ਼ਾਲ ਗਰਗ, ਜ਼ਿਲ•ਾ ਖੇਡ ਅਫ਼ਸਰ ਸ. ਰਵਿੰਦਰ ਸਿੰਘ, ਪ੍ਰਸਿੱਧ ਖੇਡ ਪ੍ਰਮੋਟਰ ਸ. ਕਰਨ ਘੁਮਾਣ, ਡੀ. ਐ¤ਸ. ਪੀ. ਸ. ਸਵਰਨ ਸਿੰਘ, ਜ਼ਿਲ•ਾ ਵਿਕਾਸ ਅਤੇ ਪੰਚਾਇਤ ਅਫ਼ਸਰ ਸ. ਪ੍ਰੀਤਮਹਿੰਦਰ ਸਿੰਘ ਸਹੋਤਾ, ਐਕਸੀਅਨ ਬੀ. ਐਂਡ ਆਰ. ਸ. ਐ¤ਨ. ਪੀ. ਸਿੰਘ ਤੋਂ ਇਲਾਵਾ ਹੋਰ ਵੀ ਅਧਿਕਾਰੀ ਅਤੇ ਮੁਲਾਜ਼ਮ ਹਾਜ਼ਰ ਸਨ।

ਡਿਪਟੀ ਕਮਿਸ਼ਨਰ ਸ੍ਰੀ ਕੁਮਾਰ ਰਾਹੁਲ ਵਿਸ਼ਵ ਕੱਪ ਕਬੱਡੀ ਟੂਰਨਾਮੈਂਟ ਸੰਬੰਧੀ ਅਧਿਕਾਰੀਆਂ ਨਾਲ ਮੀਟਿੰਗ ਕਰਦੇ ਹੋਏ।









Share this article :

Post a Comment

 
Support : Creating Website | Johny Template | Mas Template
Copyright © 2011. SAFALSOCHNEWS - All Rights Reserved
Template Created by Creating Website Published by Mas Template
Proudly powered by Blogger