ਵਿਸ਼ੇਸ ਤੌਰ ਤੇ ਸਨਮਾਨ

Wednesday, November 28, 20120 comments

ਨਾਭਾ, 28 ਨਵੰਬਰ (ਜਸਬੀਰ ਸਿੰਘ ਸੇਠੀ)-ਨਾਭਾ ਵਿਖੇ ਐਸ.ਓ.ਆਈ. ਜਿਲ੍ਹਾ ਪਟਿਆਲਾ ਦੇ ਪ੍ਰਧਾਨ ਸ. ਗੁਰਸੇਵਕ ਸਿੰਘ ਗੋਲੂ ਦੀ ਅਗਵਾਈ ਹੇਠ ਵੱਡੀ ਗਿਣਤੀ ਵਿਚ ਐਸ.ਓ.ਆਈ. ਦੇ ਆਗੂਆਂ ਅਤੇ ਵਰਕਰਾਂ ਨੇ ਪੰਜਾਬ ਦੇ ਸਿੱਖਿਆ ਮੰਤਰੀ ਸ.ਸਿਕੰਦਰ ਸਿੰਘ ਮਲੂਕਾ ਅਤੇ ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਸ. ਸੁਰਜੀਤ ਸਿੰਘ ਰੱਖੜਾ ਦਾ ਨਾਭਾ ਪਹੁੰਚਣ ਤੇ ਵਿਸ਼ੇਸ ਤੌਰ ਤੇ ਸਨਮਾਨ ਕੀਤਾ। ਇਸ ਮੌਕੇ ਦੋਵਾਂ ਕੈਬਨਿਟ ਮੰਤਰੀਆਂ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਪ੍ਰਕਾਸ਼ ਸਿੰਘ ਬਾਦਲ ਅਤੇ ਉ¤ਪ ਮੁੱਖ ਮੰਤਰੀ ਸ.ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਸੂਬਾ ਸਰਕਾਰ ਜਿੱਥੇ ਪੰਜਾਬ ਦੇ ਵਿਕਾਸ ਲਈ ਵਚਨਬੱਧ ਹੈ, ਉ¤ਥੇ ਹਰ ਵਰਗ ਦੇ ਲੋਕਾਂ ਨੂੰ ਸਰਕਾਰ ਵੱਲੋਂ ਵੱਡੀਆਂ ਰਾਹਤਾਂ ਦਿੱਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਹਜਾਰਾਂ ਹੀ ਬੇਰੁਜਗਾਰ ਨੌਜਵਾਨਾਂ ਨੂੰ ਵੱਖ-ਵੱਖ ਵਿਭਾਗਾਂ ਵਿਚ ਖਾਲੀ ਪਈਆਂ ਅਸਾਮੀਆਂ ਭਰਕੇ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ ਅਤੇ ਲਗਾਤਾਰ ਜਾਰੀ ਵੀ ਹਨ। ਇਸ ਮੌਕੇ ਐਸ.ਓ.ਆਈ. ਦੇ ਸਰਗਰਮ ਮੈਂਬਰਾਂ ਵਿਚ ਯਾਦਵਿੰਦਰ ਸਿੰਘ ਯਾਦੂ, ਮਨਿੰਦਰਪਾਲ ਮਨੀ, ਫਾਰੁਕ ਚੌਧਰੀ, ਇਰਫਾਨ ਖਾਨ, ਕੁਲਵੰਤ ਸਿੰਘ, ਜਸਵੀਰ ਕੋਟ, ਤੇਜਿੰਦਰ ਸਿੰਘ ਬਾਜਵਾ, ਜਸਵਿੰਦਰ ਸ਼ਰਮਾ, ਕੁਨਾਲ ਕੁਮਾਰ, ਹਰਪ੍ਰੀਤ ਸਿੰਘ, ਮਨਿੰਦਰ ਸਿੰਘ, ਗਗਨਦੀਪ ਸਿੰਘ, ਸੁਖਵੀਰ ਸਿੰਘ, ਮਨੀ, ਵਿਕਰਮ ਸਿੰਘ, ਰਣਜੋਧ ਸਿੰਘ, ਨਿਰਮਲ ਸਿੰਘ, ਰਣਧੀਰ ਅਲੌਹਰਾਂ ਆਦਿ ਵੱਡੀ ਗਿਣਤੀ ਵਿਚ ਪਤਵੰਤੇ ਹਾਜਰ ਸਨ। 


ਨਾਭਾ ਵਿਖੇ ਐਸ.ਓ.ਆਈ. ਜਿਲ੍ਹਾ ਪਟਿਆਲਾ ਦੇ ਪ੍ਰਧਾਨ ਸ. ਗੁਰਸੇਵਕ ਸਿੰਘ ਗੋਲੂ ਅਤੇ ਜਥੇਬੰਦੀ ਦੇ ਹੋ ਆਗੂ, ਸਿੱਖਿਆ ਮੰਤਰੀ ਸ. ਸਿਕੰਦਰ ਸਿੰਘ ਮਲੂਕਾ ਅਤੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਸ. ਸੁਰਜੀਤ ਸਿੰਘ ਰੱਖੜਾ ਦਾ ਸਨਮਾਨ ਕਰਦੇ ਹੋਏ। ਤਸਵੀਰ : ਜਸਬੀਰ ਸਿੰਘ ਸੇਠੀ


Share this article :

Post a Comment

 
Support : Creating Website | Johny Template | Mas Template
Copyright © 2011. SAFALSOCHNEWS - All Rights Reserved
Template Created by Creating Website Published by Mas Template
Proudly powered by Blogger