-ਸਕੱਤਰ ਰੈਵਨਿਊ ਨੇ ਮਾਨਸਾ ਦੀਆਂ ਵੱਖ-ਵੱਖ ਅਨਾਜ ਮੰਡੀਆਂ ਦਾ ਦੌਰਾ ਕਰਕੇ ਖ਼ਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ

Thursday, November 01, 20120 comments


ਮਾਨਸਾ, 01 ਨਵੰਬਰ  : ਪੰਜਾਬ ਦੇ ਰੈਵਨਿਊ ਸਕੱਤਰ ਸ਼੍ਰੀ ਸਰਬਜੀਤ ਸਿੰਘ ਨੇ ਅੱਜ ਜ਼ਿਲ੍ਹੇ ਦੀਆਂ ਵੱਖ-ਵੱਖ ਅਨਾਜ ਮੰਡੀਆਂ ਢੈਪਈ, ਭੀਖੀ, ਖਿਆਲਾ ਕਲਾਂ ਅਤੇ ਮਾਨਸਾ ਦੀਆਂ ਅਨਾਜ ਮੰਡੀਆਂ ਦਾ ਦੌਰਾ ਕਰਕੇ ਝੋਨੇ ਦੇ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ। ਉਨ੍ਹਾਂ ਜ਼ਿਲ੍ਹਾ ਅਤੇ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਮੰਡੀਆਂ ਵਿਚ ਉਹ ਯਕੀਨੀ ਬਣਾਉਣ ਕਿ ਕਿਸਾਨਾਂ ਨੂੰ ਕਿਸੇ ਕਿਸਮ ਦੀ ਕੋਈ ਪ੍ਰੇਸ਼ਾਨੀ ਨਾ ਆਵੇ। ਉਨ੍ਹਾਂ ਕਿਹਾ ਕਿ ਕਿਸਾਨਾਂ ਵਲੋਂ ਖੂਨ ਪਸੀਨਾ ਇੱਕ ਕਰਕੇ ਪੈਦਾ ਕੀਤੀ ਝੋਨੇ ਦੀ ਫਸਲ ਨੂੰ ਮੰਡੀਆਂ ਵਿੱਚ ਰੁਲਣ ਨਹੀਂ ਦਿੱਤਾ ਜਾਵੇਗਾ ਅਤੇ ਪੰਜਾਬ ਸਰਕਾਰ ਵਲੋਂ ਝੋਨੇ ਦੀ ਫਸਲ ਦੀ ਖਰੀਦ ਪਹਿਲ ਦੇ ਆਧਾਰ 'ਤੇ ਕੀਤੀ ਜਾ ਰਹੀ ਹੈ। ਉਨ੍ਹਾਂ ਕਿਸਾਨਾਂ ਨੂੰ ਭਰੋਸਾ ਦੁਆਇਆ ਕਿ ਜਦੋਂ ਤੱਕ ਝੋਨੇ ਦੀ ਫਸਲ ਮੰਡੀਆਂ ਵਿੱਚ ਆਉਂਦੀ ਰਹੇਗੀ ਝੋਨੇ ਦੀ ਖਰੀਦ ਕੀਤੀ ਜਾਵੇਗੀ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਝੋਨਾ ਵੇਚਣ ਸਬੰਧੀ ਖਰੀਦ ਏਜੰਸੀਆਂ ਨੂੰ ਵੱਧ ਤੋਂ ਵੱਧ ਸਹਿਯੋਗ ਦੇਣ ਅਤੇ ਝੋਨੇ ਦੀ ਫਸਲ ਸੁੱਕੀ ਅਤੇ ਸਾਫ਼-ਸੁਥਰੀ ਮੰਡੀਆਂ ਵਿੱਚ ਲੈ ਕੇ ਆਉਣ ਤਾਂ ਜੋ ਉਨ੍ਹਾਂ ਨੂੰ ਮੰਡੀਆਂ ਵਿੱਚ ਹੋਣ ਵਾਲੀ ਖੱਜਲ-ਖੁਆਰੀ ਤੋਂ ਬਚਿਆ ਜਾ ਸਕੇ। ਇਸ ਮੌਕੇ ਉਨ੍ਹਾਂ ਦੇ ਨਾਲ ਡਿਪਟੀ ਕਮਿਸ਼ਨਰ ਸ਼੍ਰੀ ਅਮਿਤ ਢਾਕਾ, ਐਸ.ਡੀ.ਐਮ-ਕਮ-ਡੀ.ਟੀ.ਓ ਸ਼੍ਰੀ ਰਾਜਦੀਪ ਸਿੰਘ ਬਰਾੜ, ਜ਼ਿਲ੍ਹਾ ਮੰਡੀ ਅਫ਼ਸਰ ਸ਼੍ਰੀ ਮੋਹਨ ਸਿੰਘ ਪੰਨੂ ਅਤੇ ਡੀ.ਐਫ.ਐਸ.ਸੀ. ਡਾ. ਨਿਰਮਲ ਸਿੰਘ ਵੀ ਹਾਜ਼ਰ ਸਨ।
ਸ਼੍ਰੀ ਸਰਬਜੀਤ ਸਿੰਘ ਨੇ ਕਿਹਾ ਕਿ ਝੋਨੇ ਦੀ ਲਿਫਟਿੰਗ ਵਿੱਚ ਕਿਸੇ ਵੀ ਤਰ੍ਹਾਂ ਦੀ ਕੋਈ ਮੁਸ਼ਕਿਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਵੱਖ-ਵੱਖ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਵੀ ਸਖਤ ਹਦਾਇਤ ਕੀਤੀ ਕਿ ਜੇਕਰ ਕੋਈ ਕਰਮਚਾਰੀ ਮਿਲੀਭੁਗਤ ਨਾਲ ਕਿਸਾਨਾਂ ਨੂੰ ਚੂਨਾ ਲਗਾਉਂਦਾ ਪਾਇਆ ਗਿਆ ਤਾਂ ਉਸ ਨੂੰ ਕਿਸੇ ਵੀ ਕੀਮਤ 'ਤੇ ਬਖਸ਼ਿਆ ਨਹੀਂ ਜਾਵੇਗਾ। 
ਇਸ ਮੌਕੇ ਡਿਪਟੀ ਕਮਿਸ਼ਨਰ ਸ਼੍ਰੀ ਅਮਿਤ ਢਾਕਾ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਵੱਖ-ਵੱਖ ਅਨਾਜ ਮੰਡੀਆਂ ਵਿੱਚ 183471 ਮੀਟਰਕ ਟਨ ਝੋਨਾ ਆ ਚੁੱਕਾ ਹੈ, ਜਿਸ ਵਿਚੋਂ ਵੱਖ-ਵੱਖ ਖਰੀਦ ਏਜੰਸੀਆਂ ਵਲੋਂ 161817 ਮੀਟਰਕ ਟਨ ਝੋਨੇ ਦੀ ਖਰੀਦ ਕੀਤੀ ਜਾ ਚੁੱਕੀ ਹੈ। ਉਨ੍ਹਾਂ ਕਿਹਾ ਕਿ ਬਾਕੀ ਰਹਿੰਦੇ ਝੋਨੇ ਦੀ ਖਰੀਦ ਜਲਦੀ ਕਰ ਲਈ ਜਾਵੇਗੀ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਉਹ ਮੰਡੀਆਂ ਵਿਚ ਝੋਨਾ ਸੁਕਾ ਕੇ ਹੀ ਲਿਆਉਣ।


Share this article :

Post a Comment

 
Support : Creating Website | Johny Template | Mas Template
Copyright © 2011. SAFALSOCHNEWS - All Rights Reserved
Template Created by Creating Website Published by Mas Template
Proudly powered by Blogger