ਮਲਸੀਆਂ, 4 ਦਸੰਬਰ (ਸਚਦੇਵਾ) ਗੁਰਦੁਆਰਾ ਭਾਈ ਭਗੀਰਥ ਜੀ ਦੀ ਪ੍ਰਬੰਧਕ ਕਮੇਟੀ ਮਲਸੀਆਂ ਵੱਲੋਂ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਧੰਨ-ਧੰਨ ਭਾਈ ਭਗੀਰਥ ਜੀ ਦੀ ਯਾਦ ਨੂੰ ਸਮਰਪਿਤ ਅਤੇ ਸਰਬੱਤ ਦੇ ਭਲੇ ਲਈ ਪਹਿਲਾ ਮਹਾਨ ਗੁਰਮਤਿ ਸਮਾਗਮ 10 ਦਸੰਬਰ ਨੂੰ ਗੁਰਦੁਆਰਾ ਭਾਈ ਭਗੀਰਥ ਸਾਹਿਬ ਜੀ ਮਲਸੀਆਂ ਵਿਖੇ ਕਰਵਾਇਆ ਜਾ ਰਿਹਾ ਹੈ । ਇਸ ਸੰਬੰਧੀ ਜਾਣਕਾਰੀ ਦਿੰਦਿਆ ਹੈੱਡ ਗੰ੍ਰਥੀ ਰਣਧੀਰ ਸਿੰਘ ਨੇ ਦੱਸਿਆ ਕਿ 10 ਦਸੰਬਰ ਨੂੰ ਸ਼ਾਮ 6 ਵਜੇ ਗੁਰਦੁਆਰਾ ਸਾਹਿਬ ਵਿਖੇ ਸਮਾਗਮ ਮੌਕੇ ਸਿੰਘ ਸਾਹਿਬ ਗਿਆਨੀ ਜਸਵੰਤ ਸਿੰਘ ਜੀ (ਸਾਬਕਾ ਗ੍ਰੰਥੀ ਸ਼੍ਰੀ ਦਰਬਾਰ ਸਾਹਿਬ ਅੰਮ੍ਰਿਤਸਰ), ਭਾਈ ਸਰੂਪ ਸਿੰਘ ਜੀ ਕਡਿਆਣਾ ਦਾ ਢਾਡੀ ਜਥਾ, ਭਾਈ ਮਨਿੰਦਰ ਸਿੰਘ ਸ਼੍ਰੀ ਨਗਰ ਵਾਲਿਆ ਦਾ ਕੀਰਤਨੀ ਜਥਾ, ਗਿਆਨੀ ਮਿਲਖਾ ਸਿੰਘ ਜੀ ਮੌਜੀ ਸਰਹਾਲੀ ਵਾਲਿਆ ਦਾ ਢਾਡੀ ਜਥਾ ਅਤੇ ਭਾਈ ਜਸਵਿੰਦਰ ਸਿੰਘ ਜੀ ਲੋਹੀਆਂ ਵਾਲਿਆ ਦਾ ਕੀਰਤਨੀ ਜਥਾਂ ਸੰਗਤਾਂ ਨੂੰ ਕਥਾ, ਕੀਰਤਨ ਅਤੇ ਵਾਰਾਂ ਰਾਹੀ ਨਿਹਾਲ ਕਰੇਗਾ । ਇਸ ਮੌਕੇ ਸੰਗਤਾਂ ਨੂੰ ਗੁਰੁ ਕਾ ਅਤੁੱਟ ਲੰਗਰ ਵੀ ਵਰਤਾਇਆ ਜਾਵੇਗਾ ।

Post a Comment