ਸ੍ਰੀ ਮੁਕਤਸਰ ਸਾਹਿਬ) 10 ਦਸੰਬਰ (ਸਸ) ਲੋਕਾਂ ਨੂੰ ਜਲਦੀ ਅਤੇ ਸਸਤਾ ਇਨਸਾਫ ਦੇਣ ਲਈ ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੀਆਂ ਹਦਾਇਤਾ ਅਨੁਸਾਰ ਜਿਲ•ਾ ਕਾਨੂੰਨੀ ਸੇਵਾਵਾ ਅਥਾਰਟੀ ਸ੍ਰੀ ਮੁਕਤਸਰ ਸਾਹਿਬ ਵਲੋਂ ਜਿਲ•ੇ ਵਿੱਚ ਮੈਗਾ ਲੋਕ ਅਦਾਲਤ ਲਗਾਈ ਜਾ ਰਹੀ ਹੈ। ਇਹ ਜਾਣਕਾਰੀ ਸ੍ਰੀ ਦਲਜੀਤ ਸਿੰਘ ਰਲਹਨ ਸਕੱਤਰ ਜਿਲ•ਾ ਕਾਨੂੰਨੀ ਸੇਵਾਵਾ ਅਥਾਰਟੀ ਸ੍ਰੀ ਮੁਕਤਸਰ ਸਾਹਿਬ ਨੇ ਦਿੱਤੀ।
ਵਿਸਥਾਰ ਪੂਰਵਕ ਜਾਣਕਾਰੀ ਦਿੰਦਿਆਂ ਸਕੱਤਰ ਜਿਲ•ਾ ਕਾਨੂੰਨੀ ਸੇਵਾਵਾਂ ਅਥਾਰਟੀ ਸ੍ਰੀ ਮੁਕਤਸਰ ਸਾਹਿਬ ਨੇ ਦੱਸਿਆਂ ਕਿ ਸ੍ਰੀ ਮੁਕਤਸਰ ਸਾਹਿਬ, ਮਲੋਟ ਅਤੇ ਗਿੱਦੜਬਾਹਾ ਵਿਖੇ 15 ਦਸੰਬਰ 2012 ਨੂੰ ਮੈਗਾ ਲੋਕ ਅਦਾਲਤ ਲਗਾਈ ਜਾ ਰਹੀ ਹੈ। ਉਹਨਾਂ ਅੱਗੇ ਦੱਸਿਆਂ ਕਿ ਇਸ ਮੈਗਾ ਲੋਕ ਅਦਾਲਤ ਵਿੱਚ ਦੀਵਾਨੀ, ਫੌਜਦਾਰੀ ਅਤੇ ਮਾਲ ਨਾਲ ਸਬੰਧਿਤ ਕੇਸਾਂ ਦਾ ਨਿਪਟਾਰਾ ਦੋਵਾਂ ਧਿਰਾਂ ਦੀ ਸਹਿਮਤੀ ਨਾਲ ਕੀਤਾ ਜਾਵੇਗਾ, ਇਸ ਤੋਂ ਇਲਾਵਾ ਅਦਾਲਤਾਂ ਵਿੱਚ ਪੈਡਿੰਗ ਪਏ ਕੇਸਾਂ, ਪਰਿਵਾਰਕ ਝਗੜਿਆਂ , ਬੈਂਕਾਂ ਅਤੇ ਬੀਮਾ ਕੰਪਨੀਆਂ ਨਾਲ ਸਬੰਧਿਤ ਕੇਸਾਂ ਦਾ ਵੀ ਨਿਪਟਾਰਾ ਦੋਵਾਂ ਧਿਰਾਂ ਦੀ ਸਹਿਮਤੀ ਨਾਲ ਕੀਤਾ ਕੀਤਾ ਜਾਵੇਗਾ। ਉਹਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹਨਾਂ ਨੂੰ ਇਸ ਮੈਗਾ ਲੋਕ ਅਦਾਲਤਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ ਲਈ ਆਪਣਾ ਬਿਨੈ-ਪੱਤਰ ਸਬੰਧਿਤ ਅਦਾਲਤ ਸ੍ਰੀ ਮੁਕਤਸਰ ਸਾਹਿਬ, ਮਲੋਟ ਅਤੇ ਗਿੱਦੜਬਾਹਾ ਵਿਖੇ ਜਾਂ ਫਿਰ ਸਕੱਤਰ ਜਿਲ•ਾ ਕਾਨੂੰਨੀ ਸੇਵਾਵਾਂ ਅਥਾਰਟੀ ਸ੍ਰੀ ਮੁਕਤਸਰ ਸਾਹਿਬ ਨੂੰ ਦੇਣ ਤਾਂ ਜੋ ਉਹਨਾਂ ਦਾ ਕੇਸ ਇਸ ਮੈਗਾ ਲੋਕ ਅਦਾਲਤ ਵਿੱਚ ਸੁਣਵਾਈ ਲਈ ਵਿਚਾਰਿਆਂ ਜਾ ਸਕੇ।

Post a Comment