16 ਜਨਵਰੀ ਤੋਂ 15 ਫਰਵਰੀ ਤੱਕ ਹੋਵੇਗੀ 6ਵੀਂ ਆਰਥਿਕ ਗਣਨਾ‑ਡਿਪਟੀ ਕਮਿਸ਼ਨਰ

Wednesday, December 19, 20120 comments


ਸ੍ਰੀ ਮੁਕਤਸਰ ਸਾਹਿਬ 19 ਦਸੰਬਰ: ( )6ਵੀਂ ਆਰਥਿਕ ਗਣਨਾ ਦੇ ਕੰਮ ਨੂੰ ਜ਼ਿਲ੍ਹੇ ਵਿਚ ਸਫ਼ਲਤਾਪੂਰਵਕ ਨੇਪਰੇ ਚੜ੍ਹਾਉਣ ਲਈ ਇੱਥੇ ਮੋਨੀਟਰਿੰਗ ਕਮੇਟੀ ਦੀ ਮੀਟਿੰਗ ਹੋਈ, ਜਿਸ ਵਿਚ ਡਿਪਟੀ ਕਮਿਸ਼ਨਰ ਸ੍ਰੀ ਪਰਮਜੀਤ ਸਿੰਘ ਨੇ ਸਾਰੇ ਵਿਭਾਗਾਂ ਨੂੰ ਇਕਜੁੱਟ ਹੋ ਕੇ ਇਸ ਕੰਮ ਨੂੰ ਨੇਪਰੇ ਚਾੜਨ ਦੇ ਨਿਰਦੇਸ਼ ਦਿੱਤੇ। ਇਸ ਮੌਕੇ ਹੋਰਨਾਂ ਤੋਂ ਇਲਾਵਾ ਯੋਜਨਾ ਵਿਭਾਗ ਦੇ ਜੁਆਇੰਟ ਡਾਇਰੈਕਟਰ ਸ: ਜਗਦੀਪ ਸਿੰਘ, ਵਧੀਕ ਡਿਪਟੀ ਕਮਿਸ਼ਨਰ ਸ੍ਰੀ ਐਨ.ਐਸ.ਬਾਠ, ਐਸ.ਡੀ.ਐਮ. ਸ੍ਰੀ ਮੁਕਤਸਰ ਸਾਹਿਬ ਸ੍ਰੀ ਵੀ.ਪੀ.ਐਸ. ਬਾਜਵਾ, ਐਸ.ਡੀ.ਐਮ. ਮਲੋਟ ਸ੍ਰੀ ਅਮਨਦੀਪ ਬਾਂਸਲ, ਐਸ.ਡੀ.ਐਮ.ਗਿੱਦੜਬਾਹਾ ਸ੍ਰੀ ਕੁਮਾਰ ਅਮਿਤ, ਏ.ਸੀ.ਯੂ.ਟੀ. ਸ੍ਰੀ ਕੇ.ਐਸ.ਰਾਜ, ਉਪ ਅਰਥ ਤੇ ਆਂਕੜਾ ਸਲਾਹਕਾਰ ਸ੍ਰੀ ਅਸੋਕ ਕੁਮਾਰ ਚਟਾਣੀ ਵੀ ਹਾਜਰ ਸਨ।ਡਿਪਟੀ ਕਮਿਸ਼ਨਰ ਸ੍ਰੀ ਪਰਮਜੀਤ ਸਿੰਘ ਨੇ ਦੱਸਿਆ ਕਿ 6ਵੀਂ ਆਰਥਿਕ ਗਣਨਾ 16 ਜਨਵਰੀ ਤੋਂ 15 ਫਰਵਰੀ 2013 ਤੱਕ ਕੀਤੀ ਜਾਣੀ ਹੈ। ਇਸ ਕੰਮ ਨੂੰ ਕਰਨ ਲਈ ਜ਼ਿਲ੍ਹੇ ਵਿਚ 1573 ਪਾਪੂਲੇਸ਼ਨ ਬਲਾਕ ਬਣਾਏ ਗਏ ਹਨ ਜਿੱਥੇ 524 ਗਿਣਤੀਕਾਰ ਲਗਾਏ ਜਾ ਰਹੇ ਹਨ। ਇਸ ਕੰਮ ਦੀ ਨਿਗਰਾਨੀ ਲਈ 226 ਸੁਪਰਵਾਈਜ਼ਰ, 8 ਚਾਰਜ ਅਫ਼ਸਰ, 19 ਸੁਪਰਵਾਈਜਰ ਅਫ਼ਸਰ, 3 ਮਾਸਟਰ ਟ੍ਰੇਨਰ ਤਾਇਨਾਤ ਕੀਤੇ ਜਾ ਰਹੇ ਹਨ। ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਦੀਆਂ ਡਿਊਟੀਆਂ ਲਗਾਕੇ ਉਨ੍ਹਾਂ ਨੂੰ ਸਬ-ਡਵੀਜ਼ਨ ਪੱਧਰ 'ਤੇ 2 ਤੋਂ 10 ਜਨਵਰੀ 2013 ਤੱਕ ਸਿਖਲਾਈ ਦਿੱਤੀ ਜਾਵੇਗੀ।ਉਨ੍ਹਾਂ ਲੋਕਾਂ ਨੂੰ ਵੀ ਅਪੀਲ ਕਰਦਿਆਂ ਕਿਹਾ ਕਿ ਉਨ੍ਹਾਂ ਵਲੋਂ ਦਿੱਤੀ ਗਈ ਸੂਚਨਾ ਗੁਪਤ ਰੱਖੀ ਜਾਵੇਗੀ, ਇਸ ਲਈ ਸਹੀ ਸੂਚਨਾ ਹੀ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਦਿੱਤੀ ਗਈ ਜਾਣਕਾਰੀ ਹੀ ਰਾਜ ਸਰਕਾਰ ਦੀਆਂ ਵਿਕਾਸਸ਼ੀਲ ਯੋਜਨਾਵਾਂ ਬਣਾਉਣ ਲਈ ਮਦਦਗਾਰ ਸਾਬਿਤ ਹੋਵੇਗੀ। ਉਨ੍ਹਾਂ ਮਾਸਟਰ ਟ੍ਰੇਨਰਾਂ ਨੂੰ ਹਦਾਇਤ ਕੀਤੀ ਕਿ ਉਹ ਸੁਪਰਵਾਈਜ਼ਰ ਅਤੇ ਗਿਣਤੀਕਾਰਾਂ ਨੂੰ ਸਹੀ ਤੇ ਸੁਚਾਰੂ ਢੰਗ ਨਾਲ ਸਿਖਲਾਈ ਦੇਣਾ ਯਕੀਨੀ ਬਣਾਉਣ। ਉਨ੍ਹਾਂ ਕਿਹਾ ਕਿ ਗਣਨਾ ਦੌਰਾਨ ਗੈਰ-ਮਾਨਤਾ ਪ੍ਰਾਪਤ ਅਦਾਰਿਆਂ ਨੂੰ ਸ਼ਾਮਿਲ ਕੀਤਾ ਜਾਵੇਗਾ ਤਾਂ ਕਿ ਰਾਸ਼ਟਰ ਦੀ ਆਰਥਿਕ ਅਤੇ ਸਮਾਜਿਕ ਸਥਿਤੀ ਦਾ ਜਾਇਜ਼ਾ ਲਾਇਆ ਜਾ ਸਕੇ।


 ਬੈਠਕ ਦੀ ਪ੍ਰਧਾਨਗੀ ਕਰਦੇ ਹੋਏ ਡਿਪਟੀ ਕਮਿਸ਼ਨਰ ਸ੍ਰੀ ਪਰਮਜੀਤ ਸਿੰਘ।
Share this article :

Post a Comment

 
Support : Creating Website | Johny Template | Mas Template
Copyright © 2011. SAFALSOCHNEWS - All Rights Reserved
Template Created by Creating Website Published by Mas Template
Proudly powered by Blogger