ਸ਼ਾਹਕੋਟ, 14 ਦਸੰਬਰ (ਸਚਦੇਵਾ) ਦੀ ਪੰਜਾਬ ਕਸ਼ਯਪ ਰਾਜਪੂਤ ਸਭਾ ਇਕਾਂਈ ਸ਼ਾਹਕੋਟ ਵੱਲੋਂ ਇਲਾਕੇ ਦੀ ਸੰਗਤ ਦੇ ਸਹਿਯੋਗ ਨਾਲ ਅਮਰ ਸ਼ਹੀਦ ਬਾਬਾ ਮੋਤੀ ਰਾਮ ਮਹਿਰਾ ਜੀ ਦੀ ਯਾਦ ਨੂੰ ਸਮਰਪਿਤ ਦੂਸਰਾ ਧਾਰਮਿਕ ਮੇਲਾ 16 ਦਸੰਬਰ ਨੂੰ ਗੁਰਦੁਆਰਾ ਸ਼੍ਰੀ ਗੁਰੂ ਹਰਿ ਰਾਇ ਸਾਹਿਬ ਜੀ ਮੁਹੱਲਾ ਨਿਊ ਕਰਤਾਰ ਨਗਰ ਸ਼ਾਹਕੋਟ ਵਿਖੇ ਬੜੀ ਹੀ ਸ਼ਰਧਾਂ ਅਤੇ ਉਤਸ਼ਾਹ ਨਾਲ ਕਰਵਾਇਆ ਜਾ ਰਿਹਾ ਹੈ । ਇਸ ਸੰਬੰਧੀ ਜਾਣਕਾਰੀ ਦਿੰਦਿਆ ਦੀ ਪੰਜਾਬ ਕਸ਼ਯਪ ਰਾਜਪੂਤ ਸਭਾ ਇਕਾਂਈ ਸ਼ਾਹਕੋਟ ਦੇ ਬਲਾਕ ਪ੍ਰਧਾਨ ਦਵਿੰਦਰ ਸਿੰਘ ਰਹੇਲੂ ਨੇ ਦੱਸਿਆ ਕਿ 16 ਦਸੰਬਰ ਦਿਨ ਐਤਵਾਰ ਨੂੰ ਗੁਰਦੁਆਰਾ ਸਾਹਿਬ ਵਿਖੇ ਸਵੇਰ ਸਮੇਂ ਸ਼੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਪਾਏ ਜਾਣਗੇ, ਉਪਰੰਤ ਬੀਬੀ ਕੁਲਦੀਪ ਕੌਰ ਖਾਲਸਾ (ਸਮਰਾਵਾਂ ਵਾਲਿਆ) ਦੇ ਢਾਡੀ ਜਥੇ ਵੱਲੋਂ ਢਾਡੀ ਦਰਬਾਰ ਰਾਹੀ ਸੰਗਤਾਂ ਨੂੰ ਗੁਰੂ ਜਸ ਨਾਲ ਜੋੜਿਆ ਜਾਵੇਗਾ । ਇਸ ਮੌਕੇ ਹਲਕਾ ਵਿਧਾਇਕ ਅਤੇ ਟ੍ਰਾਂਸਪੋਰਟ ਮੰਤਰੀ ਪੰਜਾਬ ਜਥੇਦਾਰ ਅਜੀਤ ਸਿੰਘ ਕੋਹਾੜ, ਜਥੇਦਾਰ ਸੁਖਵੀਰ ਸਿੰਘ ਸ਼ਾਲੀਮਾਰ ਸੂਬਾ ਪ੍ਰਧਾਨ ਦੀ ਪੰਜਾਬ ਕਸ਼ਯਪ ਰਾਜਪੂਤ ਸਭਾ, ਠੇਕੇਦਾਰ ਮੰਗਤ ਸਿੰਘ ਮੋਰਿੰਡਾ ਚੇਅਰਮੈਨ ਬਾਬਾ ਮੋਤੀ ਰਾਮ ਮਹਿਰਾ ਚੈਰੀਟੇਬਲ ਟਰੱਸਟ ਫਤਿਹਗੜ• ਸਾਹਿਬ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ । ਇਸ ਮੌਕੇ ਸੰਗਤਾਂ ਨੂੰ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਜਾਵੇਗਾ ।

Post a Comment