ਸ੍ਰੀ ਮੁਕਤਸਰ ਸਾਹਿਬ, 7 ਦਸੰਬਰ ( )18‑19 ਸਾਲ ਉਮਰ ਵਰਗ ਦੇ ਨੌਜਵਾਨਾਂ ਦੀਆਂ ਵੋਟਾਂ ਬਣਾਉਣ ਸਬੰਧੀ ਚੋਣ ਕਮਿਸ਼ਨ ਵੱਲੋਂ ਵਿਸੇਸ਼ ਮੁਹਿੰਮ ਚਲਾਈ ਜਾ ਰਹੀ ਹੈ। ਜ਼ਿਲ੍ਹਾ ਚੋਣ ਅਫ਼ਸਰ ਸ੍ਰੀ ਪਰਮਜੀਤ ਸਿੰਘ ਨੇ ਇਸ ਸਬੰਧੀ ਦੱਸਿਆ ਕਿ ਇਸ ਮੁਹਿੰਮ ਦੀਆਂ ਤਿਆਰੀਆਂ ਸਬੰਧੀ 12 ਦਸੰਬਰ 2012 ਨੂੰ ਰੈਡ ਕ੍ਰਾਸ ਭਵਨ, ਸ੍ਰੀ ਮੁਕਤਸਰ ਸਾਹਿਬ ਵਿਖੇ ਇਕ ਬੈਠਕ ਰੱਖੀ ਗਈ ਹੈ ਜਿਸ ਵਿਚ ਸਾਰੀਆਂ ਸਿਆਸੀ ਪਾਰਟੀਆਂ ਦੇ ਪ੍ਰਧਾਨਾਂ ਅਤੇ ਸਕੱਤਰਾਂ ਤੋਂ ਇਲਾਵਾ ਸਾਰੇ ਵਿਭਾਗਾਂ ਦੇ ਮੁੱਖੀਆਂ ਵੱਲੋਂ ਭਾਗ ਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਜਿਹਨ੍ਹਾਂ ਨੌਜਵਾਨਾਂ ਦੀ ਉਮਰ 18 ਤੋਂ 19 ਸਾਲ ਤੱਕ ਹੈ ਉਨ੍ਹਾਂ ਲਈ ਇਹ ਵਿਸੇਸ਼ ਮੁਹਿੰਮ ਚਲਾਈ ਜਾਣੀ ਹੈ ਤਾਂ ਜੋ ਅਜਿਹੇ ਸਾਰੇ ਨੌਜਵਾਨਾਂ ਦੀਆਂ ਵੋਟਾਂ ਬਣਾਈਆਂ ਜਾ ਸਕਣ।

Post a Comment