ਸੰਗਰੂਰ, 25 ਦਸੰਬਰ (ਸੂਰਜ ਭਾਨ ਗੋਇਲ)-ਜ਼ਿਲ•ਾ ਪੁਲਿਸ ਸੰਗਰੂਰ ਵੱਲੋਂ ਨਸ਼ਾ ਤਸਕਰਾਂ ਖ਼ਿਲਾਫ਼ ਸ਼ੁਰੂ ਕੀਤੀ ਗਈ ਮੁਹਿੰਮ ਨੂੰ ਉਸ ਵੇਲੇ ਭਾਰੀ ਸਫ਼ਲਤਾ ਮਿਲੀ, ਜਦੋਂ ਦੋ ਵੱਖ-ਵੱਖ ਕਾਰਵਾਈਆਂ ਤਹਿਤ ਪੁਲਿਸ ਨੇ 2 ਦੋਸ਼ੀਆਂ (ਅਫੀਮ ਤਸਕਰ) ਨੂੰ ਗ੍ਰਿਫ਼ਤਾਰ ਕਰਕੇ ਉਨ•ਾਂ ਪਾਸੋਂ 2 ਕਿਲੋ 800 ਗ੍ਰਾਮ ਅਫੀਮ ਬਰਾਮਦ ਕੀਤੀ ।ਇਸ ਸੰਬੰਧੀ ਸੱਦੀ ਪ੍ਰੈ¤ਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਜ਼ਿਲ•ਾ ਪੁਲਿਸ ਮੁਖੀ ਸ. ਹਰਚਰਨ ਸਿੰਘ ਭੁੱਲਰ ਨੇ ਦੱਸਿਆ ਕਿ ਬੀਤੇ ਦਿਨੀਂ ਗੁਰਮੇਲ ਸਿੰਘ ਸੀ. ਆਈ. ਏ. ਸਟਾਫ ਬਹਾਦਰ ਸਿੰਘ ਵਾਲਾ ਨੇ ਪੁਲਿਸ ਪਾਰਟੀ ਸਮੇਤ ਪੁੱਲ ਡਰੇਨ ਬਡਰੁੱਖਾਂ ਵਿਖੇ ਨਾਕਾਬੰਦੀ ਦੌਰਾਨ ਦੋਸ਼ੀ ਜਸਵਿੰਦਰ ਸਿੰਘ ਪੁੱਤਰ ਰਣਜੀਤ ਸਿੰਘ ਕੋਲੋਂ ਇਕ ਕਿਲੋ ਅਫੀਮ ਬਰਾਮਦ ਕੀਤੀ। ਇਸੇ ਤਰ•ਾਂ ਥਾਣੇਦਾਰ ਸੁਰਿੰਦਰ ਪਾਲ ਸਿੰਘ ਸੀ.ਆਈ.ਏ ਬਹਾਦਰ ਸਿੰਘ ਵਾਲਾ ਨੇ ਪੁਲਿਸ ਪਾਰਟੀ ਸਮੇਤ ਪੁੱਲ ਡਰੇਨ ਦੁੱਗਾਂ ’ਤੇ ਨਾਕਾਬੰਦੀ ਦੌਰਾਨ ਇੰਡੀਕਾ ਕਾਰ ਨੰਬਰ ਡੀ.ਐਲ.4 ਸੀ-4765 ਦੀ ਚੈਕਿੰਗ ਕਰਦਿਆਂ ਦੋਸ਼ੀ ਸਤਿਗੁਰ ਸਿੰਘ ਪੁੱਤਰ ਰਜਿੰਦਰ ਸਿੰਘ ਤੋਂ 1 ਕਿਲੋ 800 ਗ੍ਰਾਮ ਅਫੀਮ ਬਰਾਮਦ ਕੀਤੀ। ਦੋਵੇਂ ਦੋਸ਼ੀਆਂ ਖਿਲਾਫ਼ ਐਨ.ਡੀ.ਪੀ.ਸੀ. ਐਕਟ ਤਹਿਤ ਥਾਣਾ ਲੌਂਗੋਵਾਲ ਵਿਖੇ ਮਾਮਲਾ ਦਰਜ ਕੀਤਾ ਗਿਆ ਹੈ। ਸ. ਭੁੱਲਰ ਨੇ ਦੱਸਿਆ ਕਿ ਦੋਸ਼ੀ ਸਤਿਗੁਰ ਸਿੰਘ ਤੋਂ ਪੁੱਛਗਿੱਛ ਦੌਰਾਨ ਸਾਹਮਣੇ ਆਇਆ ਹੈ ਕਿ ਉਕਤ ਦੋਸ਼ੀ ਸਾਲ 2004 ਵਿੱਚ ਥਾਣਾ ਬਰੇਟਾ (ਮਾਨਸਾ) ਦੇ ਖੇਤਰ ਤੋਂ ਕਤਲ ਕੇਸ ਵਿੱਚ ਉਮਰ ਕੈਦ ਦੀ ਸਜ਼ਾ ਭੁਗਤ ਰਿਹਾ ਹੈ ਅਤੇ ਹੁਣ ਜ਼ਮਾਨਤ ’ਤੇ ਆ ਕੇ ਨਸ਼ਿਆਂ ਦੀ ਤਸਕਰੀ ਦਾ ਕਾਰੋਬਾਰ ਕਰ ਰਿਹਾ ਸੀ। ਸ. ਭੁੱਲਰ ਨੇ ਸਮੂਹ ਜ਼ਿਲ•ਾ ਨਿਵਾਸੀਆਂ ਅਤੇ ਸਮਾਜ ਸੇਵੀ ਸੰਸਥਾਵਾਂ ਨੂੰ ਅਪੀਲ ਕੀਤੀ ਕਿ ਜ਼ਿਲ•ਾ ਸੰਗਰੂਰ ਅੰਦਰ ਨਸ਼ਿਆਂ ਅਤੇ ਮਿਲਾਵਟਖੋਰੀ ਵਿਰੁੱਧ ਚਲਾਈ ਮੁਹਿੰਮ ਵਿੱਚ ਪੁਲਿਸ ਨੂੰ ਪੂਰਨ ਸਹਿਯੋਗ ਦਿੱਤਾ ਜਾਵੇ।

Post a Comment