ਸੰਗਰੂਰ, 4 ਦਸੰਬਰ (ਸੂਰਜ ਭਾਨ ਗੋਇਲ)-ਸਥਾਨਕ ਵਾਰ ਹੀਰੋਜ਼ ਸਟੇਡੀਅਮ ਵਿਖੇ ਮਿਤੀ 6 ਦਸੰਬਰ, 2012 ਨੂੰ ਖੇਡੇ ਜਾਣ ਵਾਲੇ ਤੀਜੇ ਵਿਸ਼ਵ ਕਬੱਡੀ ਕੱਪ-2012 ਦੇ ਮੁਕਾਬਲਿਆਂ ਲਈ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਅੱਜ ਡਿਪਟੀ ਕਮਿਸ਼ਨਰ ਸ੍ਰੀ ਕੁਮਾਰ ਰਾਹੁਲ ਨੇ ਸਮੂਹ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਅਤੇ ਪ੍ਰਬੰਧਾਂ ਬਾਰੇ ਜਾਣਕਾਰੀ ਲਈ ਅਤੇ ਇਸ ਗੱਲ ’ਤੇ ਤਸੱਲੀ ਪ੍ਰਗਟ ਕੀਤੀ ਕਿ 5 ਦਸੰਬਰ ਤੱਕ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਜਾਣਗੀਆਂ। ਵਧੀਕ ਡਿਪਟੀ ਕਮਿਸ਼ਨਰ ਅਤੇ ਮੁਕਾਬਲਿਆਂ ਸੰਬੰਧੀ ਨੋਡਲ ਅਫ਼ਸਰ ਸ. ਜਤਿੰਦਰ ਸਿੰਘ ਤੁੰਗ ਨੇ ਸ੍ਰੀ ਰਾਹੁਲ ਨੂੰ ਦੱਸਿਆ ਕਿ ਸਮੂਹ ਵਿਭਾਗਾਂ ਵੱਲੋਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ ਅਤੇ ਇਸ ਖੇਡ ਟੂਰਨਾਮੈਂਟ ਨੂੰ ਸਫਲਤਾ ਪੂਰਵਕ ਸਿਰੇ ਚਾੜਨ ਵਿੱਚ ਕੋਈ ਵੀ ਕਸਰ ਬਾਕੀ ਨਹੀਂ ਛੱਡੀ ਜਾਵੇਗੀ।
ਸ੍ਰੀ ਰਾਹੁਲ ਨੇ ਵੇਰਵੇ ਸਹਿਤ ਦੱਸਿਆ ਕਿ ਸੰਗਰੂਰ ਵਿਖੇ ਪੁਰਸ਼ਾਂ ਅਤੇ ਔਰਤਾਂ ਦੇ ਵਰਗ ਦੇ ਦੋ-ਦੋ ਮੁਕਾਬਲੇ ਖੇਡੇ ਜਾਣਗੇ। ਪੁਰਸ਼ਾਂ ਦੇ ਵਰਗ ਵਿੱਚ ਇੰਗਲੈਂਡ, ਅਫਗਾਨਿਸਤਾਨ, ਕੈਨੇਡਾ, ਸ੍ਰੀਲੰਕਾ ਅਤੇ ਔਰਤਾਂ ਵਿੱਚ ਭਾਰਤ, ਤੁਰਕਮੇਨਿਸਤਾਨ, ਅਮਰੀਕਾ ਅਤੇ ਡੈਨਮਾਰਕ ਦੀਆਂ ਟੀਮਾਂ ਭਾਗ ਲੈਣਗੀਆਂ। ਦੁਪਹਿਰ 12.30 ਵਜੇ ਪਹਿਲਾ ਮੈਚ ਮਰਦਾਂ ਦੇ ਵਰਗ ਦਾ ਇੰਗਲੈਂਡ ਅਤੇ ਅਫਗਾਨਿਸਤਾਨ ਦਰਮਿਆਨ, 1.30 ਵਜੇ ਔਰਤਾਂ ਦੇ ਵਰਗ ਦਾ ਮੈਚ ਭਾਰਤ ਅਤੇ ਡੈਨਮਾਰਕ ਦਰਮਿਆਨ, 2.15 ਵਜੇ ਔਰਤਾਂ ਦੇ ਵਰਗ ਦਾ ਮੈਚ ਤੁਰਕਮੇਨਿਸਤਾਨ ਅਤੇ ਅਮਰੀਕਾ ਦਰਮਿਆਨ, 3.15 ਵਜੇ ਮਰਦਾਂ ਦੇ ਵਰਗ ਦਾ ਮੈਚ ਕੈਨੇਡਾ ਅਤੇ ਸ੍ਰੀਲੰਕਾ ਦਰਮਿਆਨ ਖੇਡਿਆ ਜਾਵੇਗਾ। ਉਨ•ਾਂ ਦੱਸਿਆ ਕਿ ਇਸ ਦੌਰਾਨ ਪੰਜਾਬ ਦੀ ਪ੍ਰਸਿੱਧ ਗਾਇਕਾ ਮਨਪ੍ਰੀਤ ਅਖ਼ਤਰ ਦਰਸ਼ਕਾਂ ਦਾ ਰੰਗਾਰੰਗ ਪ੍ਰੋਗਰਾਮ ਪੇਸ਼ ਕਰਕੇ ਮਨੋਰੰਜਨ ਕਰਨਗੇ। ਇਨ•ਾਂ ਮੈਚਾਂ ਨੂੰ ਦੇਖਣ ਲਈ 20 ਹਜ਼ਾਰ ਤੋਂ ਵਧੇਰੇ ਦਰਸ਼ਕਾਂ ਦੇ ਪਹੁੰਚਣ ਦੀ ਸੰਭਾਵਨਾ ਹੈ।
ਸ੍ਰੀ ਰਾਹੁਲ ਨੇ ਦੱਸਿਆ ਕਿ ਤੀਜੇ ਵਿਸ਼ਵ ਕਬੱਡੀ ਕੱਪ ਦੇ ਹੋਣ ਵਾਲੇ ਮੈਚਾਂ ਨੂੰ ਯਾਦਗਾਰੀ ਬਣਾਉਣ ਅਤੇ ਇਸ ਲਈ ਅਵੱਲ ਦਰਜੇ ਦੇ ਪ੍ਰਬੰਧ ਕਰਨ ਲਈ ਜ਼ਿਲ•ਾ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ ਹੈ, ਜਿਸ ਵਿੱਚ ਹਦਾਇਤ ਕੀਤੀ ਗਈ ਹੈ ਕਿ ਤਿਆਰੀਆਂ ਵਿੱਚ ਕਮੀ ਨਹੀਂ ਰਹਿਣੀ ਚਾਹੀਦੀ। ਇਸ ਤੋਂ ਇਲਾਵਾ ਵੱਖ-ਵੱਖ ਅਧਿਕਾਰੀਆਂ ਦੀਆਂ ਗਠਿਤ ਕੀਤੀਆਂ ਗਈਆਂ ਕਮੇਟੀਆਂ ਤੋਂ ਉਨ•ਾਂ ਨੂੰ ਸੌਂਪੇ ਕਾਰਜਾਂ ਬਾਰੇ ਵੇਰਵੇ ਸਹਿਤ ਜਾਣਕਾਰੀ ਲਈ ਗਈ। ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਉਹ ਸੌਂਪੀ ਗਈ ਜ਼ਿੰਮੇਵਾਰੀ ਨੂੰ ਤਨਦੇਹੀ ਅਤੇ ਜ਼ਿੰਮੇਵਾਰੀ ਨਾਲ ਨੇਪਰੇ ਚਾੜ•ਨ ਅਤੇ ਸਾਰੀਆਂ ਤਿਆਰੀਆਂ ਸਮੇਂ ਸਿਰ ਮੁਕੰਮਲ ਕਰ ਲਈਆਂ ਜਾਣ। ਉਨ•ਾਂ ਕਿਹਾ ਕਿ ਜ਼ਿਲ•ਾ ਵਾਸੀਆਂ ਨੂੰ ਮੈਚ ਦੇਖਣ ਲਈ ਕਿਸੇ ਵੀ ਕਿਸਮ ਦੀ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ, ਇਸ ਲਈ ਪਹਿਲਾਂ ਤੋਂ ਹੀ ਇਸ ਦੇ ਪੁਖ਼ਤਾ ਪ੍ਰਬੰਧ ਯਕੀਨੀ ਬਣਾਏ ਜਾਣ। ਉਨ•ਾਂ ਗਠਿਤ ਕਮੇਟੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਮੁਕਾਬਲਿਆਂ ਦੌਰਾਨ ਪੀਣ ਵਾਲੇ ਪਾਣੀ, ਡਾਕਟਰੀ ਸਹਾਇਤਾ, ਟਰਾਂਸਪੋਰਟ, ਪਾਰਕਿੰਗ, ਟ੍ਰੈਫਿਕ ਪਲਾਨ, ਸੁਰੱਖਿਆ, ਸੱਦਾ ਪੱਤਰਾਂ ਅਤੇ ਹੋਰ ਲੋੜੀਂਦੇ ਇੰਤਜ਼ਾਮ ਵੀ ਜਲਦੀ ਮੁਕੰਮਲ ਕਰ ਲਏ ਜਾਣ ਤਾਂ ਜੋ ਕਿਸੇ ਕਿਸਮ ਦੀ ਊਣਤਾਈ ਦਾ ਸਾਹਮਣਾ ਨਾ ਕਰਨਾ ਆਵੇ।
ਮੀਟਿੰਗ ਵਿਚ ਹਾਜ਼ਰ ਜ਼ਿਲ•ਾ ਪੁਲਿਸ ਮੁਖੀ ਸ. ਹਰਚਰਨ ਸਿੰਘ ਭੁੱਲਰ ਨੇ ਸਮੂਹ ਸਿਵਲ ਪ੍ਰਸਾਸ਼ਨ ਨੂੰ ਅਪੀਲ ਕੀਤੀ ਕਿ ਇਨ•ਾਂ ਮੁਕਾਬਲਿਆਂ ਸੰਬੰਧੀ ਜ਼ਿਲ•ਾ ਪੁਲਿਸ ਵੱਲੋਂ ਉ¤ਚ ਪੱਧਰ ਦੇ ਸੁਰੱਖਿਆ ਇੰਤਜ਼ਾਮ ਕੀਤੇ ਗਏ ਹਨ ਅਤੇ ਸਮੂਹ ਅਫ਼ਸਰ ਮੈਚ ਵਾਲੇ ਦਿਨ ਪੁਲਿਸ ਨੂੰ ਪੂਰਾ ਸਹਿਯੋਗ ਦੇਣ। ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ. ਜਤਿੰਦਰ ਸਿੰਘ ਤੁੰਗ, ਐ¤ਸ. ਪੀ. (ਡੀ) ਸ. ਸ਼ਰਨਜੀਤ ਸਿੰਘ, ਸਿਵਲ ਸਰਜਨ ਸ੍ਰੀ ਐ¤ਚ. ਐ¤ਸ. ਬਾਲੀ, ਜ਼ਿਲ•ਾ ਖੇਡ ਅਫ਼ਸਰ ਸ. ਰਵਿੰਦਰ ਸਿੰਘ, ਪ੍ਰਸਿੱਧ ਖੇਡ ਪ੍ਰਮੋਟਰ ਸ. ਕਰਨ ਘੁਮਾਣ, ਡੀ. ਐ¤ਸ. ਪੀ. ਸ. ਸਵਰਨ ਸਿੰਘ, ਜ਼ਿਲ•ਾ ਵਿਕਾਸ ਅਤੇ ਪੰਚਾਇਤ ਅਫ਼ਸਰ ਸ. ਪ੍ਰੀਤਮਹਿੰਦਰ ਸਿੰਘ ਸਹੋਤਾ ਤੋਂ ਇਲਾਵਾ ਹੋਰ ਵੀ ਅਧਿਕਾਰੀ ਅਤੇ ਮੁਲਾਜ਼ਮ ਹਾਜ਼ਰ ਸਨ।


Post a Comment