ਕਿਸਾਨ ਸਿਖਲਾਈ ਕੈਂਪ 21 ਦਸੰਬਰ ਨੂੰ ਸਾਉਲੀ-ਭਾਉਲੀ ਪਿੰਡ ਵਿਖੇ ਲਗਾਇਆ ਜਾਵੇਗਾ
Wednesday, December 19, 20120 comments
ਪਠਾਨਕੋਟ, 19 ਦਸੰਬਰ:- ਪਠਾਨਕੋਟ ਬਲਾਕ ਦਾ ਇੱਕ ਕਿਸਾਨ ਸਿਖਲਾਈ ਕੈਂਪ 21 ਦਸੰਬਰ ਨੂੰ ਸਾਉਲੀ-ਭਾਉਲੀ ਪਿੰਡ ਵਿਖੇ ਲਗਾਇਆ ਜਾਵੇਗਾ। ਇਹ ਜਾਣਕਾਰੀ ਦਿੰਦੇ ਹੋਏ ਡਾ. ਹਰਤਰਨਪਾਲ ਸਿੰਘ ਖੇਤੀਬਾੜੀ ਅਫ਼ਸਰ ਨੇ ਦੱਸਿਆ ਕਿ ਇਸ ਕੈਂਪ ਦੀ ਪ੍ਰਧਾਨਗੀ ਸ਼੍ਰੀ ਸਿਬਿਨ ਸੀ. ਡਿਪਟੀ ਕਮਿਸ਼ਨਰ ਕਰਨਗੇ ਅਤੇ ਇਸ ਵਿੱਚ ਖੇਤੀਬਾੜੀ ਦੇ ਨਾਲ ਸਹਾਇਕ ਧੰਦਿਆਂ ਸਬੰਧੀ ਵੱਖ-ਵੱਖ ਵਿਭਾਗਾਂ ਵੱਲੋਂ ਜਾਣਕਾਰੀ ਦਿੱਤੀ ਜਾਵੇਗੀ। ਉਨ•ਾਂ ਅੱਗੇ ਦੱਸਿਆ ਕਿ ਇਸ ਕੈਂਪ ਵਿੱਚ ਕਿਸਾਨਾਂ ਨੂੰ ਖੇਤੀਬਾੜੀ ਦੀਆਂ ਆਧੁਨਿਕ ਤਕਨੀਕਾਂ ਬਾਰੇ ਜਾਣਕਾਰੀ ਦਿੱਤੀ ਜਾਵੇਗੀ।
Post a Comment