ਅੰਤਰਰਾਸ਼ਟਰੀ ਸਿੱਖ ਸੰਮੇਲਨ 23-24 ਫਰਵਰੀ ਨੂੰ ਰਾਜਸਥਾਨ ਵਿੱਚ।

Wednesday, December 26, 20120 comments


ਤਲਵੰਡੀ ਸਾਬੋ 26 ਦਸੰਬਰ (ਰਣਜੀਤ ਸਿੰਘ ਰਾਜੂ) ਸਿੱਖਾਂ ਦੀਆਂ ਕੌਮੀ ਅਤੇ ਅੰਤਰਰਾਸ਼ਟਰੀ ਪੱਧਰ ਦੀਆਂ ਸਮੱਸਿਆਵਾਂ ਦੇ ਚਿੰਤਨ ਅਤੇ ਹੱਲ ਲਈ ਰਾਜਸਥਾਨ ਸਿੱਖ ਗੁਰੂਦੁਆਰਾ ਪ੍ਰਬੰਧਕ ਕਮੇਟੀ ਦੇ ਬੈਨਰ ਥੱਲੇ ਦੋ ਰੋਜਾ ਅੰਤਰਰਾਸ਼ਟਰੀ ਸਿੱਖ ਸੰਮੇਲਨ 23-24 ਫਰਵਰੀ ਨੂੰ ਰਾਜਸਥਾਨ ਦੇ ਸ਼ਹਿਰ ਗੰਗਾਨਗਰ ਵਿਖੇ ਕਰਵਾਇਆ ਜਾ ਰਿਹਾ ਹੈ।ਇਸ ਸਬੰਧੀ ਉਕਤ ਪੱਤਰਕਾਰ ਨੂੰ ਜਾਣਕਾਰੀ ਦਿੰਦਿਆਂ ਕਮੇਟੀ ਦੇ ਭਾਈ ਹਰਦੀਪ ਸਿੰਘ ਡਿਬਡਿਬਾ ਨੇ ਦੱਸਿਆ ਕਿ ਗੰਗਾਨਗਰ ਦੇ ਸੰਧੂ ਰਿਜੋਰਟ ਵਿਖੇ ਸੈਮੀਨਾਰ ਰੱਖਿਆ ਗਿਆ ਹੈ।ਨੈਸ਼ਨਲ ਇੰਟੀਗ੍ਰੇਸ਼ਨ ਐਂਡ ਸਿੱਖ ਵਿਸ਼ੇ ਤੇ ਕਰਵਾਏ ਜਾ ਰਹੇ ਉਕਤ ਸੈਮੀਨਾਰ ਵਿੱਚ ਸ਼੍ਰੀ ਅਕਾਲ ਤਖਤ ਸਾਹਿਬ ਦਾ ਰੋਲ,ਪੰਜਾਬੀ ਮੀਡੀਆ,ਹਿੰਦੀ ਮੀਡੀਆ ਅਤੇ ਸੈਂਸਰ ਬੋਰਡ ਦਾ ਸਿੱਖਾਂ ਪ੍ਰਤੀ ਨਜਰੀਆ,ਆਲ ਇੰਡੀਆ ਗੁਰੂਦੁਆਰਾ ਐਕਟ ਦੀ ਜਰੂਰਤ,ਸਿੱਖ ਇਤਿਹਾਸ ਅਤੇ ਇੰਡੀਅਨ ਐਜੂਕੇਸ਼ਨਲ ਸਿਸਟਮ,ਪੰਜਾਬੀ ਭਾਸ਼ਾ ਅਤੇ ਸਿੱਖ ਸੱਭਿਆਚਾਰ ਆਦਿ ਵਿਸ਼ਿਆਂ ਤੇ ਚਰਚਾ ਕਰਵਾਈ ਜਾਵੇਗੀ। ਉਨ੍ਹਾਂ ਦੱਸਿਆ ਕਿ ਇਸ ਸੰਮੇਲਨ ਵਿੱਚ ਸਿੱਖਾਂ ਦੀਆਂ ਧਾਰਮਿਕ ,ਰਾਜਨੀਤਿਕ ਅਤੇ ਸਮਾਜਿਕ ਜਥੇਬੰਦੀਆਂ ਦੇ ਨੁਮਾਇੰਦੇ ਆਪਣੇ ਵਿਚਾਰ ਰੱਖਣਗੇ।ਉਨ੍ਹਾਂ ਦੱਸਿਆ ਕਿ ਇਸ ਸੰਮੇਲਨ ਲਈ ਇੱਕ ਸਲਾਹਕਾਰ ਕਮੇਟੀ ਦਾ ਗਠਨ ਕੀਤਾ ਗਿਆ ਹੈ।ਇਸ ਕਮੇਟੀ ਵਿੱਚ ਗੁਰਤੇਜ ਸਿੰਘ ਆਈ.ਏ.ਐੱਸ,ਸੰਤ ਸਮਾਜ ਦੇ ਬਾਬਾ ਸਰਬਜੋਤ ਸਿੰਘ ਬੇਦੀ,ਦਮਦਮੀ ਟਕਸਾਲ ਦੇ ਇੱਕ ਧੜੇ ਦੇ ਮੁਖੀ ਭਾਈ ਰਾਮ ਸਿੰਘ,ਭਾਈ ਰਘੁਵੀਰ ਸਿੰਘ ਰਾਜਾਸਾਂਸੀ ਸਾਬਕਾ ਸਕੱਤਰ ਸ਼੍ਰੋਮਣੀ ਕਮੇਟੀ,ਐਡਵੋਕੇਟ ਨਵਕਿਰਨ ਸਿੰਘ ਚੰਡੀਗੜ੍ਹ,ਦੀਦਾਰ ਸਿੰਘ ਨਲਵੀ ਹਰਿਆਣਾ ਸਿੱਖ ਗੁਰੂਦੁਆਰਾ ਪ੍ਰਬੰਧਕ ਕਮੇਟੀ,ਪ੍ਰੋ:ਬਲਜਿੰਦਰ ਸਿੰਘ ਮੋਰਜੰਡ ਨੂੰ ਸ਼ਾਮਿਲ ਕੀਤਾ ਗਿਆ ਹੈ।ਉਨ੍ਹਾਂ ਸਮੂਹ ਸਿੱਖ ਸੰਗਤਾਂ ਨੂੰ ਉਕਤ ਸੰਮੇਲਨ ਵਿੱਚ ਸ਼ਾਮਿਲ ਹੋਣ ਦੀ ਅਪੀਲ ਕੀਤੀ ਹੈ।


     

Share this article :

Post a Comment

 
Support : Creating Website | Johny Template | Mas Template
Copyright © 2011. SAFALSOCHNEWS - All Rights Reserved
Template Created by Creating Website Published by Mas Template
Proudly powered by Blogger