*ਦੇਸ਼ ਦੀ ਰਾਜਧਾਨੀ ਵਿੱਚ ਅੱਜ ਕਿਸੇ ਦੀ ਵੀ ਜਾਨ ਅਤੇ ਇੱਜ਼ਤ ਸੁਰੱਖਿਅਤ ਨਹੀਂ
ਸੰਗਰੂਰ, 24 ਦਸੰਬਰ (ਸੂਰਜ ਭਾਨ ਗੋਇਲ)-ਸ਼੍ਰੋਮਣੀ ਅਕਾਲੀ ਦਲ (ਬ) ਦੇ ਸਕੱਤਰ ਜਨਰਲ ਅਤੇ ਮੈਂਬਰ ਰਾਜ ਸਭਾ ਸ. ਸੁਖਦੇਵ ਸਿੰਘ ਢੀਂਡਸਾ ਨੇ ਅੱਜ ਕਿਹਾ ਕਿ ਉਨ•ਾਂ ਦੀ ਪਾਰਟੀ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਅਗਲੇ ਮਹੀਨੇ 17 ਜਨਵਰੀ ਨੂੰ ਹੋਣ ਵਾਲੀਆਂ ਚੋਣਾਂ ਲਈ ਬਿਲਕੁਲ ਤਿਆਰ ਹੈ ਅਤੇ ਪਾਰਟੀ ਉਮੀਦਵਾਰਾਂ ਦੇ ਨਾਮ 30 ਦਸੰਬਰ ਤੱਕ ਤੈਅ ਕਰ ਲਏ ਜਾਣਗੇ, ਜਿਸ ਬਾਰੇ ਐਲਾਨ ਜਲਦੀ ਹੀ ਪਾਰਟੀ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਵੱਲੋਂ ਕਰ ਦਿੱਤਾ ਜਾਵੇਗਾ। ਸ. ਢੀਂਡਸਾ ਜਿਨ•ਾਂ ਨੂੰ ਪਾਰਟੀ ਵੱਲੋਂ ਸਕਰੀਨਿੰਗ ਕਮੇਟੀ ਦੇ ਚੇਅਰਮੈਨ ਲਗਾਇਆ ਗਿਆ ਹੈ, ਨੇ ਅੱਜ ਇਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਮੌਜੂਦਾ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ. ਹਰਵਿੰਦਰ ਸਿੰਘ ਸਰਨਾ ਅਤੇ ਅਕਾਲੀ ਦਲ ਦਿੱਲੀ ਦੇ ਪ੍ਰਧਾਨ ਸ. ਪਰਮਜੀਤ ਸਿੰਘ ਸਰਨਾ ਨੇ ਆਪਣੀ ਮਾੜੀ ਸਥਿਤੀ ਨੂੰ ਦੇਖਦਿਆਂ ਕਾਂਗਰਸ ਪਾਰਟੀ ਦੇ ਸਹਿਯੋਗ ਨਾਲ ਇਨ•ਾਂ ਚੋਣਾਂ ਨੂੰ ਲਟਕਾਉਣ ਲਈ ਕਈ ਹਥਕੰਡੇ ਅਪਣਾਏ ਅਤੇ ਚੋਣਾਂ ਰਾਹੀਂ ਲੋਕ ਮਤ ਲੈਣ ਤੋਂ ਪਾਸਾ ਵੱਟਿਆ ਪਰ ਦੇਸ਼ ਦੀ ਸਰਬਉ¤ਚ ਅਦਾਲਤ ਨੇ ਸਰਨਾ ਭਰਾਵਾਂ ਦੀ ਇਸ ਕੋਝੀ ਚਾਲ ਨੂੰ ਨਾਕਾਮ ਕਰ ਦਿੱਤਾ।
ਉਨ•ਾਂ ਕਿਹਾ ਕਿ ਪਾਰਟੀ ਵੱਲੋਂ ਇਨ•ਾਂ ਚੋਣਾਂ ਲਈ ਪੂਰੀਆਂ ਤਿਆਰੀਆਂ ਕਰ ਲਈਆਂ ਗਈਆਂ ਹਨ ਅਤੇ ਸੰਭਾਵੀ ਪਾਰਟੀ ਉਮੀਦਵਾਰਾਂ ਦੀ ਸਕਰੀਨਿੰਗ 30 ਦਸੰਬਰ ਤੱਕ ਪੂਰੀ ਕਰ ਲਈ ਜਾਵੇਗੀ। ਇਸ ਸੰਬੰਧੀ ਸਕਰੀਨਿੰਗ ਕਮੇਟੀ ਦੀ ਮੀਟਿੰਗ 24 ਦਸੰਬਰ ਨੂੰ ਨਵੀਂ ਦਿੱਲੀ ਵਿਖੇ ਰੱਖੀ ਗਈ ਹੈ। ਉਨ•ਾਂ ਕਿਹਾ ਕਿ ਉਹ 30 ਦਸੰਬਰ ਤੱਕ ਸਾਰੇ ਉਮੀਦਵਾਰਾਂ ਦੀ ਸਕਰੀਨਿੰਗ ਕਰਕੇ ਪਾਰਟੀ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੂੰ ਰਿਪੋਰਟ ਦੇ ਦੇਣਗੇ। ਜਿਸ ਤੋਂ ਬਾਅਦ ਜਲਦੀ ਹੀ ਪਾਰਟੀ ਉਮੀਦਵਾਰਾਂ ਦੇ ਨਾਮ ਐਲਾਨ ਦਿੱਤੇ ਜਾਣਗੇ। ਦਿੱਲੀ ਵਿਖੇ ਵਾਪਰੀ ਸਮੂਹਿਕ ਬਲਾਤਕਾਰ ਦੀ ਘਟਨਾ ਨੂੰ ਮੰਦਭਾਗੀ ਦੱਸਦਿਆਂ ਉਨ•ਾਂ ਦਿੱਲੀ ਦੀ ਸ਼ੀਲਾ ਦੀਕਸ਼ਤ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ’ਤੇ ਦੋਸ਼ ਲਗਾਇਆ ਕਿ ਦੇਸ਼ ਦੀ ਰਾਜਧਾਨੀ ਵਿੱਚ ਅੱਜ ਕਿਸੇ ਵੀ ਦੀ ਜਾਨ ਅਤੇ ਇੱਜ਼ਤ ਸੁਰੱਖਿਅਤ ਨਹੀਂ ਹੈ। ਬੀਤੇ ਦਿਨੀਂ ਸੋਨੀਆ ਗਾਂਧੀ ਵੱਲੋਂ ਪ੍ਰਦਰਸ਼ਨਕਾਰੀਆਂ ਨੂੰ ਮਿਲਣ ਵਿੱਚ ਦੇਰੀ ਕਰਨਾ ਅਤੇ ਸੋਨੀਆ ਦੇ ਸੁਰੱਖਿਆ ਕਰਮੀਆਂ ਵੱਲੋਂ ਪ੍ਰਦਰਸ਼ਨਕਾਰੀਆਂ ਨੂੰ ਆਪਣਾ ਪੱਖ ਰੱਖਣ ਤੋਂ ਰੋਕਣ ਬਾਰੇ ਉਨ•ਾਂ ਕਿਹਾ ਕਿ ਇਸ ਤੋਂ ਸਪੱਸ਼ਟ ਹੋ ਜਾਂਦਾ ਹੈ ਕਿ ਕਾਂਗਰਸ ਦੀ ਅਗਵਾਈ ਵਾਲੀਆਂ ਸਰਕਾਰਾਂ ਵਿੱਚ ਕਿਸੇ ਨੂੰ ਵੀ ਆਪਣਾ ਦੁੱਖ ਲੋਕਾਂ ਅਤੇ ਸਰਕਾਰੇ ਦਰਬਾਰੇ ਰੱਖਣ ਦਾ ਹੱਕ ਨਹੀਂ ਹੈ।


Post a Comment