-ਖ਼ਾਲਸਾ ਹਾਈ ਸਕੂਲ ਦੀ ਗਵਰਨਿੰਗ ਬਾਡੀ ਦੇ ਮੈਂਬਰਾਂ ਦੀ ਚੋਣ 7 ਨੂੰ

Friday, December 21, 20120 comments

ਮਾਨਸਾ, 21 ਦਸੰਬਰ ( ) : ਜ਼ਿਲ੍ਹਾ ਮਾਲ ਅਫ਼ਸਰ ਸ਼੍ਰੀ ਰਾਜੇਸ਼ ਸ਼ਰਮਾ ਨੇ ਕਿਹਾ ਕਿ ਖ਼ਾਲਸਾ ਹਾਈ ਸਕੂਲ ਮਾਨਸਾ ਦੀ ਗਵਰਨਿੰਗ ਬਾਡੀ ਦੇ ਮੈਂਬਰਾਂ ਦੀ ਚੋਣ 7 ਜਨਵਰੀ ਨੂੰ ਕਰਵਾਈ ਜਾ ਰਹੀ ਹੈ, ਜੋ ਸਕੂਲ ਦੇ ਸੰਵਿਧਾਨ ਅਨੁਸਾਰ ਹੋਵੇਗੀ। ਉਨ੍ਹਾਂ ਸਕੂਲ ਕਮੇਟੀ ਦੇ 63 ਜਾਇਜ਼ ਮੈਂਬਰਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਗਵਰਨਿੰਗ ਬਾਡੀ ਦੀ ਮੈਂਬਰਸ਼ਿਪ ਦੇ ਚਾਹਵਾਨ ਉਮੀਦਵਾਰ ਆਪਣਾ ਨਾਂ ਜ਼ਿਲ੍ਹਾ ਸਿੱਖਿਆ ਅਫ਼ਸਰ (ਸ) ਕੋਲ ਕਿਸੇ ਵੀ ਕੰਮ ਵਾਲੇ ਦਿਨ 31 ਦਸੰਬਰ ਤੱਕ ਲਿਖਤੀ ਤੌਰ 'ਤੇ ਪੇਸ਼ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ 1 ਜਨਵਰੀ ਨੂੰ ਸ਼ਾਮ 3 ਵਜੇ ਤੱਕ ਉਮੀਦਵਾਰਾਂ ਵਲੋਂ ਨਾਂ ਵਾਪਸ ਲਏ ਜਾ ਸਕਦੇ ਹਨ। ਉਨ੍ਹਾਂ ਕਿਹਾ ਕਿ ਇਸ ਤੋਂ ਬਾਅਦ ਜੇਕਰ ਲੋੜ ਪਈ ਤਾਂ ਸਹੀ ਪਾਏ ਗਏ ਉਮੀਦਵਾਰਾਂ ਵਿਚੋਂ ਸਕੂਲ ਦੀ ਗਵਰਨਿੰਗ ਬਾਡੀ ਦੀ 7 ਜਨਵਰੀ ਨੂੰ ਬਾਅਦ ਦੁਪਹਿਰ 2 ਵਜੇ ਚੋਣ ਕਰਵਾਈ ਜਾਵੇਗੀ।
Share this article :

Post a Comment

 
Support : Creating Website | Johny Template | Mas Template
Copyright © 2011. SAFALSOCHNEWS - All Rights Reserved
Template Created by Creating Website Published by Mas Template
Proudly powered by Blogger