-ਦੁਕਾਨਾਂ ਰਾਤ 8 ਵਜੇ ਅਤੇ ਢਾਬੇ, ਰੈਸਟੋਰੈਂਟ ਤੇ ਅਹਾਤੇ ਰਾਤ 10.30 ਵਜੇ ਬੰਦ ਕਰਨ ਦੇ ਹੁਕਮ

Friday, December 21, 20120 comments


ਮਾਨਸਾ, 21 ਦਸੰਬਰ ( ) : ਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਮਾਨਸਾ ਸ਼੍ਰੀ ਅਮਿਤ ਢਾਕਾ ਨੇ ਫੌਜ਼ਦਾਰੀ ਜ਼ਾਬਤਾ ਸੰਘਤਾ 1973 (2 ਆਫ 1974) ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਮਕਾਨ ਮਾਲਕਾਂ ਅਤੇ ਮਕਾਨ ਇੰਚਾਰਜਾਂ ਨੂੰ ਹੁਕਮ ਜਾਰੀ ਕੀਤਾ ਹੈ ਕਿ ਉਨ੍ਹਾਂ ਵੱਲੋਂ ਜੋ ਵੀ ਮਕਾਨ ਕਿਰਾਏ 'ਤੇ ਦਿੱਤੇ ਜਾਂਦੇ ਹਨ ਜਾਂ ਭਵਿੱਖ ਵਿੱਚ ਦਿੱਤੇ ਜਾਣ, ਉਨ੍ਹਾਂ ਵਿੱਚ ਰਹਿਣ ਵਾਲੇ ਵਿਅਕਤੀਆਂ ਦਾ ਨਾਮ ਅਤੇ ਪੂਰੇ ਵੇਰਵੇ ਆਪਣੇ ਇਲਾਕੇ ਦੇ ਥਾਣਾ ਪੁਲਿਸ ਚੌਕੀ ਵਿੱਚ ਤੁਰੰਤ ਦਰਜ ਕਰਵਾਉਣ। ਸ਼੍ਰੀ ਢਾਕਾ ਨੇ ਕਿਹਾ ਕਿ ਸਮਾਜ ਵਿਰੋਧੀ ਅਨਸਰਾਂ ਵੱਲੋਂ ਮਕਾਨ ਮਾਲਕਾਂ ਤੋਂ ਮਕਾਨ ਕਿਰਾਏ 'ਤੇ ਲੈ ਕੇ ਅਜਿਹੀਆਂ ਕਾਰਵਾਈਆਂ ਕਰਨ ਦਾ ਅੰਦੇਸ਼ਾ ਹੈ, ਜਿਨ੍ਹਾਂ ਨਾਲ ਲੋਕਾਂ ਦੀ ਜਾਨ ਤੇ ਮਾਲ ਨੂੰ ਖ਼ਤਰਾ ਹੋ ਸਕਦਾ ਹੈ। ਇਸ ਤੋਂ ਇਲਾਵਾ ਸਰਕਾਰੀ ਜਾਂ ਪ੍ਰਾਈਵੇਟ ਸੰਪਤੀ ਨੂੰ ਵੀ ਨੁਕਸਾਨ ਪਹੁੰਚ ਸਕਦਾ ਹੈ, ਜਿਸ ਕਾਰਨ ਅਮਨ-ਸ਼ਾਂਤੀ ਭੰਗ ਹੋ ਸਕਦੀ ਹੈ ਅਤੇ ਦੰਗੇ ਭੜਕ ਸਕਦੇ ਹਨ। 
ਜ਼ਿਲ੍ਹਾ ਮੈਜਿਸਟ੍ਰੇਟ ਨੇ ਇਕ ਹੋਰ ਹੁਕਮ ਜਾਰੀ ਕਰਦਿਆਂ ਕਿਹਾ ਕਿ ਜ਼ਿਲ੍ਹਾ ਮਾਨਸਾ ਦੀ ਹਦੂਦ ਅੰਦਰ ਪੈਂਦੀਆਂ ਸਾਰੀਆਂ ਦੁਕਾਨਾਂ ਬੰਦ ਕਰਨ ਦਾ ਸਮਾਂ ਰਾਤ ਦੇ 8 ਵਜੇ ਅਤੇ ਢਾਬਿਆਂ, ਰੈਸਟੋਰੈਂਟਾਂ ਤੇ ਅਹਾਤਿਆਂ ਦੇ ਬੰਦ ਕਰਨ ਦਾ ਸਮਾਂ ਰਾਤ 10.30 ਵਜੇ ਦਾ ਨਿਰਧਾਰਤ ਕੀਤਾ ਹੈ। ਉਨ੍ਹਾਂ ਕਿਹਾ ਕਿ ਦੇਰ ਰਾਤ ਤੱਕ ਦੁਕਾਨਾਂ, ਹੋਟਲ ਅਤੇ ਅਹਾਤੇ ਖੁੱਲ੍ਹੇ ਹੋਣ ਕਾਰਨ ਸ਼ਰਾਰਤੀ ਅਨਸਰਾਂ ਵੱਲੋਂ ਗੈਰ-ਸਮਾਜਿਕ ਕਾਰਵਾਈਆਂ ਦਾ ਅੰਦੇਸ਼ਾ ਬਣਿਆ ਰਹਿੰਦਾ ਹੈ ਅਤੇ ਆਮ ਜਨਤਾ ਦੇ ਜਾਨ-ਮਾਲ ਦਾ ਵੀ ਨੁਕਸਾਨ ਹੋਣ ਦਾ ਖ਼ਤਰਾ ਬਣਿਆ ਰਹਿੰਦਾ ਹੈ। ਇਸ ਲਈ ਦੁਕਾਨਾਂ, ਰੈਸਟੋਰੈਂਟਾਂ ਅਤੇ ਹੋਰ ਵਪਾਰਿਕ ਸੰਸਥਾਨਾਂ ਦੇ ਰਾਤ ਨੂੰ ਬੰਦ ਕਰਨ ਦਾ ਸਮਾਂ ਨਿਰਧਾਰਤ ਕੀਤਾ ਜਾਂਦਾ ਹੈ। 
ਸ਼੍ਰੀ ਢਾਕਾ ਨੇ ਫੌਜ਼ਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਇਹ ਹੁਕਮ ਵੀ ਜਾਰੀ ਕੀਤਾ ਕਿ ਜ਼ਿਲ੍ਹੇ ਵਿੱਚ ਕੋਈ ਵੀ ਵਿਅਕਤੀ ਸਾਈਕਲ, ਰਿਕਸ਼ਾ, ਟਰੈਕਟਰ-ਟਰਾਲੀ, ਰੇਹੜੀ ਅਤੇ ਹੋਰ ਗੱਡੀ ਜਿਸ ਦੇ ਅੱਗੇ- ਪਿੱਛੇ ਲਾਈਟਾਂ ਨਹੀਂ ਹਨ, ਉਹ ਲਾਲ ਰੰਗ ਦੇ ਰਿਫ਼ਲੈਕਟਰ, ਆਈ ਗਲਾਸ ਜਾਂ ਚਮਕਦਾਰ ਟੇਪ ਲਗਵਾਏ ਬਿਨ੍ਹਾਂ ਵਾਹਨ ਨਹੀਂ ਚਲਾਏਗਾ। ਹੁਕਮ ਵਿੱਚ ਉਨ੍ਹਾਂ ਕਿਹਾ ਕਿ ਵਾਹਨਾਂ ਉਪਰ ਰਿਫਲੈਕਟਰ ਨਾ ਲੱਗਾ ਹੋਣ ਕਾਰਨ ਅੱਗੇ ਤੋਂ ਤੇਜ਼ ਲਾਈਟਾਂ ਵਾਲੇ ਵਾਹਨ ਆਉਣ 'ਤੇ ਅਜਿਹੇ ਵਾਹਨ ਦਿਖਾਈ ਨਹੀਂ ਦਿੰਦੇ ਅਤੇ ਦੁਰਘਟਨਾ ਦਾ ਕਾਰਨ ਬਣਦੇ ਹਨ, ਜਿਸ ਨਾਲ ਜਾਨੀ ਜਾਂ ਮਾਲੀ ਨੁਕਸਾਨ ਹੋਣ ਦਾ ਖ਼ਤਰਾ ਵੀ ਬਣਿਆ ਰਹਿੰਦਾ ਹੈ। ਉਪਰੋਕਤ ਤਿੰਨੋਂ ਹੁਕਮ 14 ਫਰਵਰੀ ਤੱਕ ਲਾਗੂ ਰਹਿਣਗੇ। 
Share this article :

Post a Comment

 
Support : Creating Website | Johny Template | Mas Template
Copyright © 2011. SAFALSOCHNEWS - All Rights Reserved
Template Created by Creating Website Published by Mas Template
Proudly powered by Blogger