ਲੁਧਿਆਣਾ–(ਸਤਪਾਲ ਸੋਨੀ) ਗੁਰਦੁਆਰਾ ਨਾਨਕਸਰ, ਸਮਰਾਲਾ ਚੌਂਕ ਲੁਧਿਆਣਾ ਵਿਖੇ ਚੱਲ ਰਹੇ ਚਾਰ ਰੋਜ਼ਾ ਸਾਲਾਨਾ ਗੁਰਮਤਿ ਸਮਾਗਮ ਦੀ ਸਮਾਪਤੀ ਜੈਕਾਰਿਆਂ ਦੀ ਗੂੰਜ ਅਤੇ ਸਰਬੱਤ ਦੇ ਭਲੇ ਵਿੱਚ ਅਰਦਾਸ ਕਰ ਕੇ ਹੋਈ। ਸੰਤ ਬਾਬਾ ਜਸਵੰਤ ਸਿੰਘ ਦੀ ਦੇਖ ਰੇਖ ਹੇਠ ਹੋਏ ਗੁਰਮਤਿ ਸਮਾਗਮ ਦੇ ਚੌਥੇ ਦਿਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸਰੂਪ ਪਾਲਿਕੀ ਸਾਹਿਬ ਵਿੱਚ ਫੁੱਲਾਂ ਨਾਲ ਸਜਾ ਕੇ ਪੰਜ ਪਿਆਰੇ, ਨਿਹੰਗ ਸਿੰਘਾਂ ਅਤੇ ਸੰਗਤਾਂ ਦੇ ਭਰਪੂਰ ਇਕੱਠ ਅਤੇ ਬੈਂਡ ਬਾਜਿਆਂ ਨਾਲ ਨਗਰ ਕੀਰਤਨ ਦੇ ਰੂਪ ਵਿੱਚ ਕੀਰਤਨ ਦਰਬਾਰ ਵਿੱਚ ਸ਼ੁਸ਼ੋਭਿਤ ਕੀਤਾ ਗਿਆ। ਰੈਣ ਸਬਾਈ ਕੀਰਤਨ ਦਰਬਾਰ ਵਿੱਚ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜੱਥੇਦਾਰ ਸਿੰਘ ਸਾਹਿਬ ਗਿਆਨੀ ਤਰਲੋਚਨ ਸਿੰਘ ਜੀ ਅਤੇ ਤਖਤ ਸ੍ਰੀ ਅਕਾਲ ਤਖਤ, ਅੰਮ੍ਰਿਤਸਰ ਦੇ ਸਾਬਕਾ ਜੱਥੇਦਾਰ ਗਿਆਨੀ ਜੋਗਿੰਦਰ ਸਿੰਘ ਵੇਦਾਂਤੀ ਨੇ ਸੰਗਤਾਂ ਨੂੰ ਮੁਖਾਤਬ ਹੁੰਦਿਆ ਕਿਹਾ ਕਿ ਅਜਿਹੇ ਸਮਾਗਮਾਂ ਵਿੱਚ ਹਾਜਰੀ ਲਗਾ ਕੇ ਹੀ ਆਪਣਾ ਜੀਵਨ ਸਫਲਾ ਕੀਤਾ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਬਾਬਾ ਜੀ ਨੇ ਨਾ ਕੇਵਲ ਇੱਥੇ ਹੀ ਬਲਕਿ ਵਿਦੇਸ਼ਾਂ ਵਿੱਚ ਲੋਕਾਂ ਨੂੰ ਗੁਰੂ ਦੇ ਲੜ ਲਾ ਕੇ ਗੁਰੂ ਵਾਲਾ ਬਣਾਇਆ ਹੈ।ਉਹਨਾਂ ਨੇ ਕਿਹਾ ਕਿ ਦੀਨਾਂ ਦੁੱਖੀਆਂ ਅਤੇ ਲੋੜਵੰਦਾਂ ਦੀ ਸੇਵਾ ਕਰਨਾ ਸਭ ਤੋਂ ਵੱਡਾ ਧਰਮ ਹੈ ਅਤੇ ਬਾਬਾ ਜਸਵੰਤ ਸਿੰਘ ਜੀ ਇਸ ਸਭ ਤੋਂ ਵੱਡੇ ਧਰਮ ਨੂੰ ਬਖੂਬੀ ਨਿਭਾ ਰਹੇ ਹਨ। ਉਹਨਾਂ ਨੇ ਬਾਬਾ ਜੀ ਵਲੋਂ ਮਨੁੱਖਤਾ ਦੇ ਭਲੇ ਅਤੇ ਸੇਵਾ ਨੂੰ ਮੁੱਖ ਰੱਖਦਿਆਂ ਬਣਾਏ ਗਏ ਡੈਂਟਲ ਕਾਲਜ ਅਤੇ ਹਸਪਤਾਲ ਦਾ ਖਾਸ ਜਿਕਰ ਕਰਦਿਆਂ ਕਿਹਾ ਕਿ ਇਹ ਪੰਜਾਬ ਅਤੇ ਇਸ ਦੇ ਨੇੜੇ ਦੇ ਖੇਤਰਾਂ ਦੇ ਲੋਕਾਂ ਦੀ ਸੇਵਾ ਵਿੱਚ ਇਕ ਮੀਲ ਪੱਥਰ ਸਾਬਿਤ ਹੋਣਗੇ। ਉਨ੍ਹਾਂ ਨੇ ਆਪਣੇ ਭਾਸ਼ਣ ਵਿੱਚ ਕਿਹਾ ਕਿ ਨਾਮ ਸਿਮਰਨ ਦੁਆਰਾ ਹੀ ਜੀਵਨ ਨੂੰ ਸਫਲ ਕੀਤਾ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਸਾਨੂੰ ਆਪਣੇ ਜੀਵਨ ਨੂੰ ਗੁਰਬਾਣੀ ਅਨੁਸਾਰ ਢਾਲਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਇਸ ਸਥਾਨ ਤੇ ਬਾਬਾ ਜੀ ਦੀ ਕਿਰਪਾ ਸਦਕਾ ਸਾਰਾ ਸਾਲ ਗੁਰਬਾਣੀ ਦਾ ਨਿਰੰਤਰ ਪ੍ਰਵਾਹ ਚੱਲਦਾ ਰਹਿੰਦਾ ਹੈ। ਇਹ ਸਿੱਖ ਕੌਮ ਲਈ ਮਾਣ ਵਾਲੀ ਗੱਲ ਹੈ ਕਿ ਸਿਰਫ ਅਰਦਾਸ ਵਿੱਚ ਹੀ ਸਰੱਬਤ ਦਾ ਭਲਾ ਮੰਗਿਆ ਜਾਂਦਾ ਹੈ। ਉਹਨਾਂ ਕਿਹਾ ਕਿ ਬਾਬਾ ਜੀ ਵੱਲੋਂ ਕਰਵਾਏ ਜਾਂਦੇ ਸਮਾਗਮਾਂ ਵਿੱਚ ਹਜਾਰਾਂ ਪ੍ਰਾਣੀ ਅੰਮ੍ਰਿਤ ਛੱਕ ਕੇ ਗੁਰੂ ਚਰਨਾਂ ਨਾਲ ਜੁੜਦੇ ਹਨ। ਸਿੰਘ ਸਹਿਬਾਨ ਅਤੇ ਸੰਤ ਮਹਾਪੁਰਸ਼ਾਂ ਨੇ ਅਕਾਲ ਪੁਰਖ ਅੱਗੇ ਬਾਬਾ ਜੀ ਦੀ ਦੇਹ ਅਰੋਗਤਾ ਅਤੇ ਤੰਦਰੁਸਤੀ ਦੀ ਅਰਦਾਸ ਕੀਤੀ ਤਾਂ ਜੋ ਉਹ ਅਜਿਹੇ ਸਮਾਗਮਾਂ ਦਾ ਆਯੋਜਨ ਕਰਵਾਉਂਦੇ ਰਹਿਣ ਅਤੇ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਨ ਦੇ ਉਪਰਾਲੇ ਕਰਦੇ ਰਹਿਣ। ਸਮਾਗਮ ਵਿੱਚ ਸੰਤ ਬਾਬਾ ਲਖਵੀਰ ਸਿੰਘ ਜੀ ਬਲੋਂਗੀ ਵਾਲੇ, ਸੰਤ ਬਾਬਾ ਮਨਜੀਤ ਸਿੰਘ ਜੀ ਹਰਖੋਵਾਲ, ਸੰਤ ਬਾਬਾ ਸੁਖਦੇਵ ਸਿੰਘ ਜੀ (ਭੁੱਚੋ ਮੰਡੀ, ਬਠਿੰਡਾ), ਸੰਤ ਬਾਬਾ ਹਰਭਜਨ ਸਿੰਘ ਜੀ (ਨਾਨਕਸਰ ਕਲੇਰਾਂ) ਅਤੇ ਹੋਰ ਸੰਤਾਂ ਮਹਾਂਪੁਰਸ਼ਾਂ ਨੇ ਵੀ ਹਾਜਰੀ ਭਰੀ। ਪ੍ਰਸਿਧ ਕਥਾਵਾਚਕ ਭਾਈ ਪਿੰਦਰਪਾਲ ਸਿੰਘ ਨੇ ਸੰਗਤਾਂ ਨੂੰ ਸੰਬੋਧਨ ਕਰਦਿਆਂ ਸਿੱਖੀ ਦੇ ਮਹਾਨ ਵਿਰਸੇ ਅਤੇ ਗੁਰਬਾਣੀ ਦੀ ਮਹਾਨਤਾ ਤੋਂ ਜਾਣੂ ਕਰਾਇਆ।ਇਸ ਸਮੇਂ ਬਾਬਾ ਜਸਵੰਤ ਸਿੰਘ ਨੇ ਸਮਾਗਮ ਨੂੰ ਸੰਬੋਧਨ ਕਰਦਿਆਂ ਗੁਰਦੁਆਰਾ ਨਾਨਕਸਰ, ਲੁਧਿਆਣਾ ਵਲੋਂ ਚਲਾਈਆਂ ਜਾ ਰਹੀਆਂ ਸਰਗਰਮੀਆਂ ਦਾ ਵਿਸ਼ੇਸ਼ ਜਿਕਰ ਕੀਤਾ। ਉਹਨਾਂ ਨੇ ਸਿੱਖ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ ਸ਼ਬਦ ਗੁਰੂ ਨਾਲ ਜੁੜਕੇ ਸਰਬੱਤ ਦੇ ਭਲੇ ਅਤੇ ਸਿੱਖੀ ਸਿਧਾਂਤਾਂ ਦੇ ਪ੍ਰਚਾਰ ਲਈ ਕੰਮ ਕਰਦੇ ਰਹਿਣ। ਇਸ ਤਰਾਂ ਪੰਜਾਬ ਅੰਦਰ ਸਿੱਖੀ ਦੀ ਲਹਿਰ ਅਰੰਭ ਹੋਵੇਗੀ। ਸਮਾਗਮ ਦੌਰਾਨ ਭਾਈ ਬਲਦੇਵ ਸਿੰਘ ਜੀ ਬਡਾਲਾ (ਹਜੂਰੀ ਰਾਗੀ, ਸ੍ਰੀ ਦਰਬਾਰ ਸਾਹਿਬ), ਭਾਈ ਸਤਿੰਦਰਬੀਰ ਸਿੰਘ ਜੀ (ਹਜੂਰੀ ਰਾਗੀ, ਸ੍ਰੀ ਦਰਬਾਰ ਸਾਹਿਬ), ਭਾਈ ਕਰਨੈਲ ਸਿੰਘ ਜੀ (ਹਜੂਰੀ ਰਾਗੀ, ਸ੍ਰੀ ਦਰਬਾਰ ਸਾਹਿਬ), ਭਾਈ ਬਲਵਿੰਦਰ ਸਿੰਘ ਜੀ ਲੋਪੋਕੇ (ਹਜੂਰੀ ਰਾਗੀ, ਸ੍ਰੀ ਦਰਬਾਰ ਸਾਹਿਬ), ਬੀਬੀ ਵਿਪਨਪ੍ਰੀਤ ਕੌਰ ਜੀ, ਭਾਈ ਗੁਰਇਕਬਾਲ ਸਿੰਘ ਜੀ, ਭਾਈ ਗੁਰਸ਼ਰਨ ਸਿੰਘ ਜੀ, ਭਾਈ ਦਵਿੰਦਰ ਸਿੰਘ ਜੀ ਸੋਢੀ, ਭਾਈ ਗੁਰਚਰਨ ਸਿੰਘ ਜੀ ਰਸੀਆ, ਭਾਈ ਓਂਕਾਰ ਸਿੰਘ ਜੀ (ਊਨਾ ਸਾਹਿਬ ਵਾਲੇ), ਭਾਈ ਅਮਰਜੀਤ ਸਿੰਘ ਜੀ (ਪਟਿਆਲਾ ਵਾਲੇ), ਭਾਈ ਜਗਦੀਪ ਸਿੰਘ ਜੀ (ਯੂ.ਕੇ. ਵਾਲੇ), ਭਾਈ ਜਗਜੀਤ ਸਿੰਘ ਜੀ ਜੱਗੀ (ਯੂ.ਕੇ. ਵਾਲੇ), ਭਾਈ ਤਰਲੋਕ ਸਿੰਘ ਜੀ (ਜਗਰਾਵਾਂ ਵਾਲੇ), ਭਾਈ ਪੰਥਪ੍ਰੀਤ ਸਿੰਘ ਜੀ (ਨਾਨਕਸਰ, ਲੁਧਿ:), ਭਾਈ ਬਲਜੀਤ ਸਿੰਘ ਜੀ, ਭਾਈ ਹਰਜੀਤ ਸਿੰਘ ਜੀ (ਨਾਨਕਸਰ, ਲੁਧਿ:), ਭਾਈ ਕੁਲਵਿੰਦਰ ਸਿੰਘ ਜੀ (ਨਾਨਕਸਰ, ਲੁਧਿ:) ਆਦਿ ਨੇ ਕੀਰਤਨ ਅਤੇ ਕਥਾ ਵਿਚਾਰ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ। ਇਸ ਮੌਕੇ ਸ. ਕਿਰਪਾਲ ਸਿੰਘ (ਵਾਇਸ ਚੇਅਰਮੈਨ, ਬੀ.ਜੇ.ਐਸ. ਡੈਂਟਲ ਕਾਲਜ ਅਤੇ ਹਸਪਤਾਲ) ਨੇ ਦੇਸ਼ ਵਿਦੇਸ਼ ਤੋਂ ਪੁੱਜੀਆਂ ਸੰਗਤਾਂ ਦਾ ਧੰਨਵਾਦ ਕੀਤਾ। ਉੱਘੇ ਵਿਦਵਾਨ ਭਗਵਾਨ ਸਿੰਘ ਜੋਹਲ ਨੇ ਗੁਰਮਤਿ ਸਮਾਗਮ ਦੌਰਾਨ ਸਟੇਜ ਸਕੱਤਰ ਦੀ ਭੂਮਿਕਾ ਨਿਭਾਉਂਦਿਆਂ ਸੰਗਤਾਂ ਨੂੰ ਸਿੱਖ ਇਤਿਹਾਸ ਸਬੰਧੀ ਵਿਸਤਾਰ ਸਹਿਤ ਜਾਣੂ ਕਰਵਾਇਆ। ਸਮਾਗਮ ਦਾ ਸਿੱਧਾ ਪ੍ਰਸਾਰਣ ਫਠਛ ਪੰਜਾਬੀ, ਢੳਸਟ ਾਂੳੇ ਚੈਨਲ, ਸਿੱਖ ਚੈਨਲ, ਅਕਾਲ ਮਲਟੀਮੀਡੀਆ ਤੋਂ ਇਲਾਵਾ ਗੁਰਦੁਆਰਾ ਨਾਨਕਸਰ ਦੀ ਵੈਬਸਾਈਟ ਦੁਆਰਾ ਨਾ ਸਿਰਫ ਦੇਸ਼ ਵਿੱਚ ਹੀ ਬਲਕਿ ਵਿਦੇਸ਼ਾਂ ਵਿੱਚ ਵੀ ਕੀਤਾ ਗਿਆ। ਸਾਬਕਾ ਮੰਤਰੀ ਸ. ਹੀਰਾ ਸਿੰਘ ਗਾਬੜੀਆ, ਸ. ਰਣਜੀਤ ਸਿੰਘ ਢਿੱਲੋਂ (ਐਮ.ਐਲ.ਏ.), ਸ. ਪਾਲ ਸਿੰਘ ਗਰੇਵਾਲ, ਸ. ਅਮਰਜੀਤ ਸਿੰਘ (ੰੲਮਬੲਰ, ਲ਼ੳਾ ਛੋਮਮਸਿਸੋਿਨ, ੀਨਦੳਿ), ਸ. ਗੁਰਪ੍ਰਤਾਪ ਸਿੰਘ ਸਾਹੀ, ਸ. ਦਲਬੀਰ ਸਿੰਘ ਖ.ਾਂ., ਸ. ਕੁਲਦੀਪ ਸਿੰਘ, ਕਮਿਸ਼ਨਰ ਇਨਕਮ ਟੈਕਸ, ਸ. ਪਿਆਰਾ ਸਿੰਘ, ਸ. ਗੁਰਪ੍ਰੀਤ ਸਿੰਘ ਤੇ ਸ. ਪਰਮਜੀਤ ਸਿੰਘ ਨਾਰੰਗ ਮੈਡੀਕਲ ਆਦਿ ਹਾਜ਼ਰ ਸਨ। ਬਾਬਾ ਜਸਵੰਤ ਸਿੰਘ ਨੇ ਆਈਆਂ ਸੰਗਤਾਂ ਦਾ ਧੰਨਵਾਦ ਕੀਤਾ।

Post a Comment