ਸ੍ਰੀ ਮੁਕਤਸਰ ਸਾਹਿਬ, 21 ਦਸੰਬਰ ( )‑ਜ਼ਿਲ੍ਹਾ ਕਾਨੂੰਨੀ ਸੇਵਾਵਾ ਅਥਾਰਟੀ ਸ੍ਰੀ ਮੁਕਤਸਰ ਸਾਹਿਬ ਦੀ ਇੱਕ ਅਹਿਮ ਮੀਟਿੰਗ ਮਾਣਯੋਗ ਸ੍ਰੀ ਵਿਵੇਕ ਪੁਰੀ ਜ਼ਿਲ੍ਹਾ ਅਤੇ ਸੈਸ਼ਨ ਜੱਜ ਕਮ ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾ ਅਥਾਰਟੀ ਸ੍ਰੀ ਮੁਕਤਸਰ ਸਾਹਿਬ ਦੀ ਪ੍ਰਧਾਨਗੀ ਹੇਠ ਹੋਈ, ਇਸ ਮੀਟਿੰਗ ਵਿੱਚ ਸ੍ਰੀ ਪਰਮਜੀਤ ਸਿੰਘ ਡਿਪਟੀ ਕਮਿਸ਼ਨਰ, ਸ: ਦਲਜੀਤ ਸਿੰਘ ਰਲਹਣ ਸਿਵਲ ਜੱਜ ਸੀਨੀਅਰ ਡਵੀਜਨ‑ਕਮ‑ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸ੍ਰੀ ਸਰਬਜੀਤ ਸਿੰਘ ਧਾਲੀਵਾਲ ਐਡੀਸ਼ਨਲ ਜ਼ਿਲ੍ਹਾ ਅਤੇ ਸੈਸ਼ਨ ਜੱਜ, ਸ੍ਰੀ ਰਾਕੇਸ ਕੁਮਾਰ ਸ਼ਰਮਾ ਚੀਫ ਜੁਡੀਸੀਅਲ ਮੈਜਿਸਟਰੇਟ, ਐਸ.ਪੀ. ਸ੍ਰੀ ਐਨ.ਪੀ.ਐਸ. ਸਿੱਧੂ, ਏ.ਡੀ.ਏ.ਲੀਗਲ ਸ੍ਰੀ ਸੁਰਿੰਦਰ ਸਚਦੇਵਾ ਨੇ ਵੀ ਭਾਗ ਲਿਆ।ਜਿਲ੍ਹਾ ਅਤੇ ਸੈਸ਼ਨ ਜੱਜ ਕਮ ਚੇਅਰਮੈਨ ਜਿਲ੍ਹਾ ਕਾਨੂੰਨੀ ਸੇਵਾਵਾ ਅਥਾਰਟੀ ਸ੍ਰੀ ਮੁਕਤਸਰ ਸਾਹਿਬ ਨੇ ਕਿਹਾ ਕਿ ਲੋੜਵੰਦ ਲੋਕਾਂ ਨੂੰ ਵੱਧ ਤੋਂ ਵੱਧ ਮੁਫਤ ਕਾਨੂੰਨੀ ਸਹਾਇਤਾ ਪ੍ਰਦਾਨ ਕੀਤੀ ਜਾਵੇ ਅਤੇ ਇਸ ਤੋਂ ਇਲਾਵਾ ਲੋਕਾਂ ਨੂੰ ਕਾਨੂੰਨੀ ਸਹਾਇਤਾ ਬਾਰੇ ਭਰਪੂਰ ਜਾਣਕਾਰੀ ਦੇਣ ਲਈ ਲੀਗਲ ਏਡ ਕਲੀਨਿਕ, ਲੀਗਲ ਲਿਟਰੇਸੀ ਕਲੱਬ ਅਤੇ ਲੋਕ ਅਦਾਲਤਾਂ ਦਾ ਵੱਧ ਤੋਂ ਵੱਧ ਅਯੋਜਨ ਕੀਤਾ ਜਾਵੇ। ਉਨ੍ਹਾਂ ਨੇ ਹਦਾਇਤ ਕੀਤੀ ਕਿ ਜਿੱਥੇ ਕਿਤੇ ਵੀ 10 ਲੱਖ ਰੁਪਏ ਤੋਂ ਵਧੇਰੇ ਦੇ ਉਸਾਰੀ ਦਾ ਕੰਮ ਚਲਦੇ ਹੋਣ ਉੱਥੇ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਨਾਮਜਦ ਨੁੰਮਾਇੰਦੇ ਮੌਕੇ ਤੇ ਜਾ ਕੇ ਉਸਾਰੀ ਕਾਮਿਆਂ ਨੂੰ ਉਨ੍ਹਾਂ ਦੇ ਕਾਨੂੰਨੀ ਹੱਕਾਂ ਬਾਰੇ ਜਾਗਰੂਕ ਕਰਣਗੇ। ਉਨ੍ਹਾਂ ਸਰਕਾਰੀ ਵਿਭਾਗਾਂ ਨੂੰ ਹਦਾਇਤ ਕੀਤੀ ਕਿ ਉਹ ਆਪਣੇ ਵਿਕਾਸ ਪ੍ਰੋਜੈਕਟਾਂ ਦੀ ਸੂਚਨਾ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੂੰ ਦੇਣਗੇ ਜਦੋਂ ਕਿ ਪ੍ਰਾਈਵੇਟ ਨਿਰਮਾਣ ਬਾਰੇ ਪੰਚਾਇਤ ਸਕੱਤਰ, ਪਟਵਾਰੀ ਆਦਿ ਸੂਚਨਾ ਦੇਣਗੇ। ਉਨ੍ਹਾਂ ਨੇ ਸਥਾਨਕ ਸਰਕਾਰਾਂ ਵਿਭਾਗ ਨੂੰ ਹਦਾਇਤ ਕੀਤੀ ਕਿ ਉਹ ਆਪਣੇ ਦਫ਼ਤਰਾਂ ਅਤੇ ਲੀਗਲ ਏਡ ਕਲੀਨਕਾਂ ਵਿਖੇ ਕਾਨੂੰਨੀ ਸੇਵਾਵਾਂ ਅਥਾਰਟੀ ਦੀਆਂ ਗਤੀਵਿਧੀਆਂ ਬਾਰੇ ਅਤੇ ਲੋਕਾਂ ਦੇ ਕਾਨੂੰਨੀ ਹੱਕਾਂ ਬਾਰੇ ਬੈਨਰ ਲਗਾਉਣ। ਉਨ੍ਹਾਂ ਜਨਸੇਵਾਵਾਂ ਦੇਣ ਵਾਲੇ ਵਿਭਾਗਾਂ ਨੂੰ ਵੀ ਹਦਾਇਤ ਕੀਤੀ ਕਿ ਸੀਨੀਅਰ ਸਟੀਜਨ ਲਈ ਵਖਰੀਆਂ ਖਿੜਕੀਆਂ ਦਾ ਪ੍ਰਬੰਧ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਅਗਲੇ ਸਾਲ ਦੌਰਾਨ ਜ਼ਿਲ੍ਹੇ ਵਿਚ ਹੋਰ ਲੀਗਲ ਏਡ ਕਲੀਨਕ ਖੋਲ੍ਹੇ ਜਾਣਗੇ ਤਾਂ ਜੋ ਲੋਕਾਂ ਨੂੰ ਵੱਧ ਤੋਂ ਵੱਧ ਉਨ੍ਹਾਂ ਦੇ ਕਾਨੂੰਨੀ ਹੱਕਾਂ ਬਾਰੇ ਜਾਣਕਾਰੀ ਦਿੱਤੀ ਜਾ ਸਕੇ।
ਸ੍ਰੀ ਵਿਵੇਕ ਪੁਰੀ ਜਿਲ੍ਹਾ ਅਤੇ ਸੈਸ਼ਨ ਜੱਜ ਕਮ ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਬੈਠਕ ਦੀ ਪ੍ਰਧਾਨਗੀ ਕਰਦੇ ਹੋਏ।
Post a Comment