ਲੁਧਿਆਣਾ, 26 ਦਸੰਬਰ (ਸਤਪਾਲ ਸੋਨੀ) ਪੰਜਾਬ ਦੇ ਸਾਬਕਾ ਸੰਸਦੀ ਸਕੱਤਰ ਰਾਏਕੋਟ ਦੇ ਹਲਕਾ ਇੰਚਾਰਜ ਸ. ਬਿਕਰਮਜੀਤ ਸਿੰਘ ਖਾਲਸਾ ਨੇ ਕਿਹਾ ਕਿ ਹਲਕੇ ਅਧੀਨ ਪੈਂਦੇ ਪਿੰਡਾਂ ਵਿੱਚ ਵਿਕਾਸ ਕਾਰਜਾ ਨੂੰ ਤੇਜੀ ਨਾਲ ਨੇਪਰੇ ਚੜ•ਾਉਣ ਲਈ ਵਿਆਪਕ ਪੱਧਰ ਤੇ ਕੰਮ ਕੀਤਾ ਜਾ ਰਿਹਾ ਹੈ ਅਤੇ ਇਸਦੇ ਲਈ ਵਿਸ਼ੇਸ਼ ਯੋਜਨਾ ਤਿਆਰ ਕੀਤੀ ਜਾ ਰਹੀ ਹੈ ਤਾਂ ਜੋ ਕੋਈ ਪਿੰਡ ਵਿਕਾਸ ਪੱਖੋਂ ਪੱਛੜਿਆ ਨਾ ਰਹਿ ਸਕੇ।ਹਲਕਾ ਇੰਚਾਰਜ ਸ. ਬਿਕਰਮਜੀਤ ਸਿੰਘ ਖਾਲਸਾ ਨੇ ਕਿਹਾ ਕਿ ਰਾਏਕੋਟ ਹਲਕੇ ਦੇ ਵਿਕਾਸ ਲਈ ਪੈਸੇ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ । ਪਿੰਡਾਂ ਵਿੱਚ ਸਾਰੀਆਂ ਬੁਨਿਆਦੀ ਸਹੂਲਤਾਂ ਪ੍ਰਦਾਨ ਕਰਨ ਲਈ ਪੰਚਾਇਤਾਂ ਨੂੰ ਵੱਧ ਤੋਂ ਵੱਧ ਗਰਾਟਾਂ ਦਿੱਤੀਆਂ ਜਾਣਗੀਆਂ । ਉਨ•ਾਂ ਦੱਸਿਆ ਕਿ ਰਾਏਕੋਟ ਨੂੰ ਨੰਬਰ ਇੱਕ ਹਲਕਾ ਬਣਾਇਆ ਜਾਵੇਗਾ, ਜਿਸਦੇ ਲਈ ਉਹ ਦਿਨ ਰਾਤ ਇੱਕ ਕਰ ਦੇਣਗੇ। ਸ. ਖਾਲਸਾ ਨੇ ਕਿਹਾ ਕਿ ਪੰਜਾਬ ਦੀ ਅਕਾਲੀ ਸਰਕਾਰ ਵਲੋਂ ਰਾਜ ਦੇ ਲੋਕਾਂ ਦੀ ਭਲਾਈ ਅਤੇ ਸਰਵਪੱਖੀ ਵਿਕਾਸ ਲਈ ਕੰਮ ਕੀਤਾ ਜਾ ਰਿਹਾ ਹੈ। ਉਨ•ਾਂ ਕਾਂਗਰਸ ਪਾਰਟੀ ਵਲੋਂ ਵਿਕਾਸ ਕੰਮਾਂ ਨੂੰ ਲੈ ਕੇ ਕੀਤੇ ਜਾਂਦੇ ਝੂਠੇ ਪ੍ਰਚਾਰ ਬਾਰੇ ਕਿਹਾ ਕਿ ਸੂਬੇ ਅੰਦਰ ਲੰਬਾ ਸਮਾਂ ਕਾਂਗਰਸ ਦੀਆਂ ਸਰਕਾਰਾਂ ਦਾ ਰਾਜ ਰਿਹਾ, ਉਨ•ਾਂ ਵਲੋਂ ਲੋਕਹਿੱਤਾਂ ਲਈ ਕੁਝ ਨਹੀਂ ਕੀਤਾ ਜਦਕਿ ਮੁੱਖਮੰਤਰੀ ਸ. ਪ੍ਰਕਾਸ਼ ਸਿੰਘ ਬਾਦਲ ਤੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਪਿੱਛਲੇ 6 ਸਾਲਾਂ ਤੋਂ ਲਗਾਤਾਰ ਪੰਜਾਬ ਅੰਦਰ ਰਿਕਾਰਡਤੋੜ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ।


Post a Comment