-ਸਫਾਈ ਮਜ਼ਦੂਰਾਂ ਨੂੰ ਕਿਰਤ ਕਾਨੂੰਨਾਂ ਅਨੁਸਾਰ ਬਣਦੇ ਹੱਕ ਦਿੱਤੇ ਜਾਣ:ਹਰੀ ਰਾਮ ਸੂਦ

Friday, December 28, 20120 comments


ਮਾਨਸਾ, 28 ਦਸੰਬਰ (            ) : ਸਫਾਈ ਮਜ਼ਦੂਰਾਂ ਨੂੰ ਕਿਰਤ ਕਾਨੂੰਨਾਂ ਅਨੁਸਾਰ ਉਨ੍ਹਾਂ ਦੇ ਬਣਦੇ ਹੱਕ ਅਤੇ ਸਹੂਲਤਾਂ ਮੁਹੱਈਆ ਕਾਰਵਾਈਆਂ ਜਾਣ। ਇਹ ਆਦੇਸ਼ ਸ੍ਰੀ ਹਰੀ ਰਾਮ ਸੂਦ ਮੈਂਬਰ ਰਾਸ਼ਟਰੀ ਸਫਾਈ ਕਰਮਚਾਰੀ ਕਮਿਸ਼ਨ, ਸਮਾਜਿਕ ਤੇ ਨਿਆਂ ਅਤੇ ਅਧਿਕਾਰਤ ਮੰਤਰਾਲਾ ਭਾਰਤ ਸਰਕਾਰ ਨੇ ਜ਼ਿਲ੍ਹਾ ਅਧਿਕਾਰੀਆਂ, ਪੁਲੀਸ, ਲੇਬਰ, ਸਮਾਜਿਕ ਸੁਰੱਖਿਆ ਵਿਕਾਸ ਵਿਭਾਗ, ਨਗਰ ਪਾਲਿਕਾਵਾਂ, ਨਗਰ ਪੰਚਾਇਤਾਂ, ਕੈਂਟ ਬੋਰਡ ਦੇ ਕਾਰਜ ਸਾਧਕ ਅਫਸਰਾਂ ਤੇ ਬੈਂਕਾਂ ਆਦਿ ਦੇ  ਅਧਿਕਾਰੀਆਂ ਨਾਲ ਮੀਟਿੰਗ ਮੌਕੇ ਦਿੱਤੇ। ਇਸ ਮੀਟਿੰਗ ਵਿਚ ਵਧੀਕ ਡਿਪਟੀ ਕਮਿਸ਼ਨਰ (ਜ) ਸ਼੍ਰੀ ਅਮਿਤ ਕੁਮਾਰ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ਼੍ਰੀ ਹਰਿੰਦਰ ਸਿੰਘ ਸਰਾ, ਐਸ.ਡੀ.ਐਮ. ਮਾਨਸਾ ਸ਼੍ਰੀ ਵਰਿੰਦਰ ਕੁਮਾਰ ਸ਼ਰਮਾ, ਐਸ.ਪੀ. ਸ਼੍ਰੀ ਕੁਲਦੀਪ ਸ਼ਰਮਾ ਨੇ ਵੀ ਭਾਗ ਲਿਆ।   ਸ੍ਰੀ ਸੂਦ ਨੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਕਿਹਾ ਕਿ ਸਫਾਈ ਮਜ਼ਦੂਰਾਂ ਦਾ ਸਾਲ ਵਿਚ ਦੋ ਵਾਰ ਮੈਡੀਕਲ ਚੈਕਅੱਪ ਜਰੂਰ ਕਰਵਾਇਆ ਜਾਵੇ। ਉਨ੍ਹਾਂ ਕਿਹਾ ਕਿ ਜਿਹੜੇ ਠੇਕੇਦਾਰ ਮਜ਼ਦੂਰਾਂ ਨੂੰ ਘੱਟ ਲੇਬਰ ਦਿੰਦੇ ਹਨ, ਉਨ੍ਹਾਂ ਵਿਰੁੱਧ ਵੀ ਕਿਰਤ ਕਾਨੂੰਨਾਂ ਅਨੁਸਾਰ ਕਾਰਵਾਈ ਕੀਤੀ ਜਾਵੇ ਅਤੇ ਠੇਕੇਦਾਰਾਂ ਦੀ ਨਿਰੰਤਰ ਚੈਕਿੰਗ ਕੀਤੀ ਜਾਵੇ । ਉਨ੍ਹਾਂ ਕਿਹਾ ਕਿ ਮਜ਼ਦੂਰਾਂ ਨੂੰ ਤਨਖਾਹ ਬੈਂਕਾਂ ਰਾਹੀਂ ਦੇਣ ਦੇ ਪ੍ਰਬੰਧ ਕੀਤੇ ਜਾਣ ਅਤੇ ਕਿਰਤ ਕਾਨੂੰਨਾਂ ਅਨੁਸਾਰ ਛੁੱਟੀਆਂ ਤੇ ਹੋਰ ਸਹੂਲਤਾਂ ਵੀ ਦਿੱਤੀਆਂ ਜਾਣ। ਉਨ੍ਹਾਂ ਕਿਹਾ ਕਿ ਜਿਹੜੇ ਵਿਭਾਗ ਕਿਰਤ ਕਾਨੂੰਨਾਂ ਦੀ ਪਾਲਣਾ ਨਹੀਂ ਕਰਦੇ ਉਨ੍ਹਾਂ ਵਿਰੁੱਧ  ਕਾਨੂੰਨ ਅਨੁਸਾਰ ਵਿਭਾਗੀ ਕਾਰਵਾਈ ਕੀਤੀ ਜਾਵੇਗੀ। ਸ਼੍ਰੀ ਸੂਦ ਨੇ ਕਿਹਾ ਕਿ 15 ਅਗਸਤ ਅਤੇ 26 ਜਨਵਰੀ ਮੌਕੇ ਵੀ ਵਧੀਆ ਕੰਮ ਕਰਨ ਵਾਲੇ ਸਫਾਈ ਕਰਮਚਾਰੀ ਨੂੰ ਸਨਮਾਨਤ ਕਰਵਾਇਆ ਜਾਵੇ। ਇਸ ਮੀਟਿੰਗ ਵਿਚ ਵੱਖ ਵੱਖ ਸਫਾਈ ਸੰਗਠਨਾਂ ਦੇ ਨੁਮਾਇੰਦਿਆਂ ਨੇ ਵੀ ਭਾਗ ਲਿਆ।

Share this article :

Post a Comment

 
Support : Creating Website | Johny Template | Mas Template
Copyright © 2011. SAFALSOCHNEWS - All Rights Reserved
Template Created by Creating Website Published by Mas Template
Proudly powered by Blogger