ਪੰਜਾਬ ਦੇਸ਼ ਦਾ ਪਹਿਲਾ ਅਜਿਹਾ ਰਾਜ ਹੈ ਜਿੱਥੇ ਅਮਨ-ਕਾਨੂੰਨ ਦੀ ਸਥਿਤੀ ਪੂਰੀ ਤਰ ਠੀਕ-ਗਰਚਾ
ਮ੍ਰਿਤਕ ਏ.ਐਸ.ਆਈ. ਦੀ ਬੇਟੀ ਨੂੰ ਨਾਇਬ ਤਹਿਸੀਲਦਾਰ ਬਣਾਕੇ ਸਰਕਾਰ ਨੇ ਦੁੱਖ ਵੰਡਾਇਆ
ਲੁਧਿਆਣਾ, 13 ਦਸੰਬਰ ( ਸਤਪਾਲ ਸੋਨੀ ) ਸ਼੍ਰੋਮਣੀ ਯੂਥ ਅਕਾਲੀ ਦਲ ਬਾਦਲ ਦੇ ਕੌਮੀ ਜਨਰਲ ਸਕੱਤਰ ਸੁਖਵਿੰਦਰਪਾਲ ਸਿੰਘ ਗਰਚਾ ਨੇ ਕਿਹਾ ਕਿ ਪੰਜਾਬ ਦੇ ਕਾਂਗਰਸੀ ਆਗੂ ਵਿਧਾਨਸਭਾ ਚੋਣਾਂ ਵਿੱਚ ਹੋਈ ਕਰਾਰੀ ਹਾਰ ਤੋਂ ਇਸ ਕਦਰ ਸਦਮੇ ’ਚ ਹਨ ਕਿ ਉਨ•ਾਂ ਇਹ ਨਹੀਂ ਪੱਤਾ ਕਿ ਉਹ ਸੱਤਾ ਤੋਂ ਦੂਰ ਹੋਣ ਦੀ ਹਤਾਸ਼ਾ ਦੇ ਕਾਰਨ ਕਿ ਬਿਆਨਬਾਜੀ ਕਰ ਰਹੇ ਹਨ। ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਰਾਜ ਦੀ ਚੁਣੀ ਹੋਈ ਲੋਕਹਿਤੇਸ਼ੀ ਸਰਕਾਰ ਵਿਰੁੱਧ ਕੀਤੀ ਜਾਂਦੀ ਬਿਆਨਬਾਜੀ ਉਨ•ਾਂ ਵੱਲੋਂ ਪੰਜਾਬ ਕਾਂਗਰਸ ਦੇ ਪ੍ਰਧਾਨ ਬਣੇ ਰਹਿਣ ਦਾ ਹੀ ਹਿੱਸਾ ਹੈ, ਜੋ ਵਿਅਕਤੀ ਸੱਤਾ ਵਿੱਚ ਹੁੰਦਿਆਂ ਲੋਕਵਿਰੋਧੀ ਫੈਸਲਿਆਂ ਨੂੰ ਅਮਲ ਵਿੱਚ ਲਿਆਉਂਦਾ ਰਿਹਾ ਹੋਵੇ ਅਤੇ ਉਸੇ ਦੇ ਰਾਜ ਵਿੱਚ ਅਸਥਿਰਤਾ ਦਾ ਮਾਹੋਲ ਹੋਵੇ ਨੂੰ ਅਜਿਹੀ ਬਿਆਨਬਾਜੀ ਦਾ ਕੋਈ ਅਧਿਕਾਰ ਨਹੀਂ ਹੈ।
ਨੌਜਵਾਨ ਅਕਾਲੀ ਆਗੂ ਸੁਖਵਿੰਦਰਪਾਲ ਸਿੰਘ ਗਰਚਾ ਅੱਜ ਇੱਥੇ ਸਥਾਨਕ ਅਸ਼ੋਕ ਨਗਰ ਵਿਖੇ ਆਪਣੇ ਦਫਤਰ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ ਇਸ ਮੌਕੇ ਤੇ ਉਨ•ਾਂ ਨਾਲ ਯੂਥ ਅਕਾਲੀ ਦਲ ਦੇ ਮੀਤ ਪ੍ਰਧਾਨ ਮਹਿੰਦਰ ਸਿੰਘ ਸੰਧੂ, ਵਾਰਡ ਪ੍ਰਧਾਨ ਕਿਸ਼ੋਰ ਕੁਮਾਰ, ਸੁਖਜਿੰਦਰ ਸਿੰਘ ਬਾਵਾ, ਅਭਿਤਾਬ ਕੁਮਾਰ ਸਹਿਜਪਾਲ ਤੇ ਰਾਜੀਵ ਸ਼ਰਮਾ ਆਦਿ ਵੀ ਹਾਜ਼ਰ ਸਨ । ਉਨ•ਾਂ ਕਿਹਾ ਕਿ ਅਕਾਲੀ ਭਾਜਪਾ ਸਰਕਾਰ ਨੇ ਪਿੱਛਲੇ ਛੇ ਵਰਿ•ਆਂ ਦੇ ਆਪਣੇ ਕਾਰਜਕਾਲ ਦੌਰਾਨ ਸੂਬੇ ਵਿੱਚ ਆਪਸੀ ਸਦਭਾਵਨਾਂ ਨੂੰ ਮਜਬੂਤ ਕਰਨ ਅਤੇ ਲੋਕਹਿੱਤਾਂ ਤੇ ਹੱਕਾਂ ਦੀ ਰਾਖੀ ਲਈ ਦ੍ਰਿੜ• ਇੱਛਾ-ਸ਼ਕਤੀ ਨਾਲ ਕੰਮ ਕੀਤਾ ਹੈ। ਪੰਜਾਬ ਦੇਸ਼ ਦਾ ਅਜਿਹਾ ਪਹਿਲਾ ਸੂਬਾ ਹੈ ਜਿੱਥੇ ਅਮਨ ਕਾਨੂੰਨ ਦੀ ਸਥਿਤੀ ਪੂਰੀ ਤਰ•ਾਂ ਨਾਲ ਠੀਕ ਹੈ। ਕਾਂਗਰਸੀਆਂ ਵੱਲੋਂ ਪੰਜਾਬ ਦੇ ਅਮਨ ਕਾਨੂੰਨ ਦੀ ਸਥਿਤੀ ਨੂੰ ਲੈ ਕੇ ਕੀਤੀ ਜਾ ਰਹੀ ਬਿਆਨਬਾਜੀ ਇੱਕ ਸੋਚੀ ਸਮਝੀ ਸਾਜਿਸ਼ ਹੈ, ਜਿਸ ਤੋਂ ਜਨਤਾ ਭਲੀ-ਭਾਂਤ ਜਾਣੂ ਹੈ। ਪੰਜਾਬ ਦੇ ਮੁੱਖ ਮੰਤਰੀ ਸ. ਪ੍ਰਕਾਸ਼ ਸਿੰਘ ਬਾਦਲ ਤੇ ਸ਼੍ਰੋਮਣੀ ਅਕਾਲੀ ਦਲ ਸੁਪ੍ਰੀਮੋ ਉਪਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਦੀ ਯੋਗ ਅਗਵਾਈ ਵਾਲੀ ਸਰਕਾਰ ਲੋਕਾਂ ਦੀ ਜਾਨ-ਮਾਲ ਦੀ ਸੁਰੱਖਿਆ ਲਈ ਪੂਰੀ ਤਰ•ਾਂ ਵਚਨਬੱਧ ਹੈ ।
ਯੂਥ ਅਕਾਲੀ ਦਲ ਦੇ ਕੌਮੀ ਜਨਰਲ ਸਕੱਤਰ ਸੁਖਵਿੰਦਰਪਾਲ ਸਿੰਘ ਗਰਚਾ ਨੇ ਅੰਮ੍ਰਿਤਸਰ ਵਿਖੇ ਸਹਾਇਕ ਸਬ-ਇੰਸਪੈਕਟਰ ਦੇ ਹੋਏ ਕਤਲ ਸਬੰਧੀ ਕਾਂਗਰਸੀਆਂ ਵੱਲੋਂ ਕੀਤੀ ਜਾ ਰਹੀ ਬਿਆਨਬਾਜੀ ਨੂੰ ਮੰਦਭਾਗਾ ਦੱਸਦਿਆਂ ਕਿਹਾ ਕਿ ਅਜਿਹੇ ਮਾਮਲੇ ਵਿੱਚ ਸਭ ਨੂੰ ਰਾਜਨੀਤੀ ਤੋਂ ਉਪਰ ਉਠ ਕੇ ਪਰਿਵਾਰ ਦੀ ਬਾਂਹ ਫੜਨੀ ਚਾਹੀਦੀ ਸੀ ਲੇਕਿਨ ਕਾਂਗਰਸੀਆਂ ਨੇ ਇਸ ਮਾਮਲੇ ਨੂੰ ਲੈ ਕੇ ਸਿਆਸੀ ਰੋਟੀਆਂ ਸੇਕਣ ਦਾ ਯਤਨ ਕੀਤਾ ਹੈ। ਪੰਜਾਬ ਸਰਕਾਰ ਵੱਲੋਂ ਜਿੱਥੇ ਇਸ ਕਤਲ ਕਾਂਡ ਦੇ ਦੋਸ਼ੀਆਂ ਨੂੰ ਸਮਾਂ ਰਹਿੰਦੇ ਗ੍ਰਿਫਤਾਰ ਕਰਕੇ ਸਲਾਖਾਂ ਦੇ ਪਿੱਛੇ ਭੇਜਿਆ ਹੈ, ਉਥੇ ਹੀ ਪਰਿਵਾਰ ਦੇ ਦੁੱਖ ਨੂੰ ਵੰਡਾਉਂਦਿਆਂ ਮ੍ਰਿਤਕ ਦੀ ਲੜਕੀ ਨੂੰ ਨਾਇਬ ਤਹਿਸੀਲਦਾਰ ਨਿਯੁਕਤ ਕਰਨ ਦਾ ਐਲਾਨ ਕੀਤਾ ਹੈ । ਉਪਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਦਾ ਇਹ ਕਦਮ ਇਸ ਗਲ ਨੂੰ ਸਪੱਸ਼ਟ ਕਰਦਾ ਹੈ ਕਿ ਸਰਕਾਰ ਕਿਸੇ ਤਰ•ਾਂ ਦੇ ਵੀ ਦੋਸ਼ੀਆਂ ਦੇ ਖਿਲਾਫ਼ ਸਖ਼ਤੀ ਨਾਲ ਪੇਸ਼ ਆਵੇਗੀ ।
ਯੂਥ ਅਕਾਲੀ ਦਲ ਦੇ ਕੌਮੀ ਜਨਰਲ ਸਕੱਤਰ ਸੁਖਵਿੰਦਰਪਾਲ ਸਿੰਘ ਗਰਚਾ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ।


Post a Comment