ਸੰਗਰੂਰ, 1 ਦਸੰਬਰ (ਸੂਰਜ ਭਾਨ ਗੋਇਲ)-ਸੂਬਾ ਸਰਕਾਰ ਵੱਲੋਂ ਕੈਂਸਰ ਦੀ ਬਿਮਾਰੀ ਦੇ ਖਾਤਮੇ ਲਈ ਸ਼ੁਰੂ ਕੀਤੀ ਗਈ ਵਿਸ਼ੇਸ਼ ਕਵਾਇਦ ਤਹਿਤ ਜ਼ਿਲ ਨੂੰ ਕੈਂਸਰ ਮੁਕਤ ਬਣਾਉਣ ਅਤੇ ਕੈਂਸਰ ਦੀ ਬਿਮਾਰੀ ਨਾਲ ਪੀੜਤ ਮਰੀਜ਼ਾ ਦੇ ਸ਼ਹੀ ਅੰਕੜਿਆਂ ਨੂੰ ਇੱਕਤਰ ਕਰਨ ਲਈ ਅੱਜ ਸਥਾਨਕ ਸਿਵਲ ਹਸਪਤਾਲ ਵਿਖੇ ਡਿਪਟੀ ਕਮਿਸ਼ਨਰ ਸ੍ਰੀ ਕੁਮਾਰ ਰਾਹੁਲ ਨੇ ਵੱਖ-ਵੱਖ ਨਰਸਿੰਗ ਕਾਲਜ਼ਾਂ ਅਤੇ ਸਰਕਾਰੀ ਮਲਟੀਪਰਪਜ਼ ਸਕੂਲ ਦੀਆਂ ਵਿਦਿਆਰਥਣਾਂ ਅਤੇ ਸਿਹਤ ਵਿਭਾਗ ਵੱਲੋਂ ਕੱਢੀ ਜ਼ਿਲ ਪੱਧਰੀ ਕੈਂਸਰ ਜਾਗਰੂਕਤਾ ਰੈਲੀ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਇਸ ਮੌਕੇ ਨਰਸਿੰਗ ਕਾਲਜ, ਸਕੂਲ ਵਿਦਿਆਰਥਣਾਂ ਅਤੇ ਸਮੂਹ ਸਿਹਤ ਵਿਭਾਗ ਤੋਂ ਆਏ ਅਧਿਕਾਰੀਆਂ ਨੂੰ ਸ੍ਰੀ ਕੁਮਾਰ ਰਾਹੁਲ ਨੇ ਸੰਬੋਧਨ ਕਰਦਿਆਂ ਕਿਹਾ ਕਿ ਜਨਹਿੱਤ ਦੇ ਇਸ ਕੰਮ ਨੂੰ ਪੂਰੀ ਲਗਨ ਅਤੇ ਮਿਹਨਤ ਨਾਲ ਨੇਪਰੇ ਚੜਾਇਆ ਜਾਵੇ।
ਉਨ ਕੈਂਸਰ ਚੇਤਨਾ ਅਤੇ ਲੱਛਣ ਅਧਾਰਿਤ ਮੁਹਿੰਮ ਵਿੱਚ ਹਰੇਕ ਘਰ ਜਾ ਸਰਵੇਖਣ ਕਰਨ ਦੀ ਅਪੀਲ ਕੀਤੀ। ਸ੍ਰੀ ਰਾਹੁਲ ਨੇ ਕਿਹਾ ਕੈਂਸਰ ਦੇ ਸ਼ਹੀ ਅੰਕੜੇ ਪਤਾ ਲੱਗਣ ਨਾਲ ਹੀ ਪੀੜ•ਤ ਮਰੀਜ਼ਾ ਦੀ ਜਲਦੀ ਜਾਂਚ ਅਤੇ ਇਲਾਜ ਕੀਤਾ ਜਾ ਸਕਦਾ ਹੈ। ਉਨ•ਾਂ ਅਜਿਹੇ ਸਮਾਜਸੇਵੀ ਕੰਮਾਂ ’ਚ ਹਰੇਕ ਵਿਅਕਤੀ ਵਿਸ਼ੇਸ਼ ਨੂੰ ਅਪੀਲ ਕੀਤੀ ਕਿ ਸਰਵੇਖਣ ਕਰਨ ਪਹੁੰਚੀ ਟੀਮ ਨੂੰ ਪੂਰਾ ਸਹਿਯੋਗ ਦਿੱਤਾ ਜਾਵੇ। ਉਨ•ਾਂ ਸਰਵੇਖਣ ਕਰਨ ਲਈ ਰਵਾਨਾ ਕੀਤੀ ਟੀਮਾਂ ਅਤੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਵੱਧ ਤੋਂ ਵੱਧ ਆਮ ਲੋਕਾਂ ਨੂੰ ਕੈਂਸਰ ਹੋਣ ਦੇ ਕਾਰਨਾਂ ਬਾਰੇ ਜਾਗਰੂਕ ਕਰਨ ਦੀ ਅਪੀਲ ਕੀਤੀ। ਇਸ ਤੋਂ ਪਹਿਲਾ ਸ੍ਰੀ ਕੁਮਾਰ ਰਾਹੁਲ ਨੇ ਸਾਬਕਾ ਪ੍ਰਧਾਨ ਮੰਤਰੀ ਸ੍ਰੀ ਇੰਦਰ ਕੁਮਾਰ ਗੁਜ਼ਰਾਲ ਦੀ ਮੋਤ ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ। ਉਨ ਦੀ ਆਤਮਾ ਦੀ ਸ਼ਾਤੀ ਲਈੇ ਦੋ ਮਿੰਟ ਦਾ ਮੌਨ ਧਾਰਨ ਕਰਕੇ ਸ਼ਰਧਾਂਜਲੀ ਭੇਂਟ ਕੀਤੀ। ਇਸ ਮੌਕੇ ਐਚ.ਐਸ.ਬਾਲੀ ਸਿਵਲ ਸਰਜਨ ਸੰਗਰੂਰ, ਡਾ. ਸੁਰਿੰਦਰ ਸਿੰਗਲਾ ਜ਼ਿਲ•ਾ ਸਿਹਤ ਅਫ਼ਸਰ, ਡਾ. ਮੱਖਣ ਸਿੰਘ ਸੀਨੀਅਰ ਮੈਡੀਕਲ ਅਫ਼ਸਰ ਸਿਵਲ ਹਸਪਤਾਲ ਸੰਗਰੂਰ, ਨਰਸਿੰਗ ਕਾਲਜ ਦੀਆਂ ਵਿਦਿਆਰਥਣਾਂ ਅਤੇ ਐਨ.ਜੀ.ਓ ਦੇ ਨੁਮਾਇੰਦੇ ਹਾਜ਼ਰ ਸਨ।
Post a Comment