ਸੰਗਰੂਰ, 25 ਦਸੰਬਰ (ਸੂਰਜ ਭਾਨ ਗੋਇਲ)-ਸਮਾਜ ਵਿਰੋਧੀ ਅਨਸਰਾਂ ਵੱਲੋਂ ਲੜਕੀਆਂ ਨਾਲ ਕੀਤੀਆਂ ਜਾਂਦੀਆਂ ਭੈੜੀਆਂ ਘਟਨਾਵਾਂ ਵਿੱਚ ਦਿਨ ਪ੍ਰਤੀ ਦਿਨ ਵਾਧਾ ਹੋ ਰਿਹਾ ਹੈ। ਅਜਿਹੀਆਂ ਮੰਦਭਾਗੀ ਘਟਨਾਵਾਂ ਨੂੰ ਨੱਥ ਪਾਉਣ ਅਤੇ ਔਰਤਾਂ ਦੀ ਅਜ਼ਾਦੀ ਅਤੇ ਸਵੈਮਾਨ ਨੂੰ ਕਾਇਮ ਰੱਖਣ ਲਈ ਜ਼ਿਲ•ਾ ਪੁਲਿਸ ਸੰਗਰੂਰ ਵੱਲੋਂ ਇੱਕ ਵੱਖਰੀ ਹੈਲਪ ਲਾਈਨ ਸ਼ੁਰੂ ਕੀਤੀ ਗਈ ਹੈ। ਜ਼ਿਲ•ਾ ਪੁਲਿਸ ਮੁਖੀ ਸ. ਹਰਚਰਨ ਸਿੰਘ ਭੁੱਲਰ ਨੇ ਪ੍ਰੈ¤ਸ ਕਾਨਫਰੰਸ ਰਾਹੀਂ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਹੈਲਪਲਾਈਨ ਜ਼ਿਲ•ਾ ਕੰਟਰੋਲ ਰੂਮ ’ਤੇ ਫੋਨ ਨੰਬਰ 100, 85589-41000, 85589-42000, 80545-45100, 80545-45200 ’ਤੇ ਉਪਲੱਬਧ ਕੀਤੀ ਗਈ ਹੈ। ਉਨ•ਾਂ ਦੱਸਿਆ ਕਿ ਇਸ ਹੈਲਪਲਾਈਨ ’ਤੇ ਮਹਿਲਾ ਪੁਲਿਸ ਸਟਾਫ਼ ਦੀ ਡਿਉਟੀ ਲਗਾਈ ਗਈ ਹੈ। ਸ. ਭੁੱਲਰ ਨੇ ਹਰੇਕ ਵਰਗ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਜ਼ਿਲ•ਾ ਸੰਗਰੂਰ ਵਿੱਚ ਕਿਸੇ ਸਮੇਂ ਵੀ ਕਿਸੇ ਲੜਕੀ ਜਾਂ ਔਰਤ ਨਾਲ ਹੋ ਰਹੀ ਕੋਈ ਵੀ ਅਣਸੁਖਾਵੀਂ ਘਟਨਾ ਸੰਬੰਧੀ ਇਨ•ਾਂ ਨੰਬਰਾਂ ’ਤੇ ਸੰਪਰਕ ਕੀਤਾ ਜਾ ਸਕਦਾ ਹੈ। ਉਨ•ਾਂ ਦੱਸਿਆ ਕਿ ਕਿਸੇ ਵੇਲੇ ਵੀ ਕੋਈ ਸੂਚਨਾ ਮਿਲਣ ’ਤੇ ਸੰਬੰਧਤ ਥਾਣੇ ਦੇ ਮੁੱਖ ਅਫ਼ਸਰ, ਇੰਚਾਰਜ ਪੀ.ਸੀ.ਆਰ. ਅਤੇ ਇੰਚਾਰਜ ਟ੍ਰੈਫਿਕ ਨੂੰ ਦਿੱਤੀ ਜਾਵੇਗੀ। ਸੂਚਨਾ ਮਿਲਣ ਤੋਂ ਤੁਰੰਤ ਬਾਅਦ ਦੋਸ਼ੀਆਂ ਦੇ ਖਿਲਾਫ਼ ਬਣਦੀ ਕਾਰਵਾਈ ਕੀਤੀ ਜਾਵੇਗੀ। ਉਨ•ਾਂ ਕਿਹਾ ਸਿਵਲ ਕੱਪੜਿਆਂ ਵਿੱਚ ਮਹਿਲਾ ਪੁਲਿਸ ਕਰਮਚਾਰਨਾਂ ਤਾਇਨਾਤ ਕਰਕੇ ਸਮਾਜ ਵਿਰੋਧੀ ਅਨਸਰਾਂ ’ਤੇ ਪੂਰੀ ਨਜ਼ਰ ਰੱਖੀ ਜਾਵੇਗੀ।
ਸ. ਭੁੱਲਰ ਨੇ ਸਮੂਹ ਸਮਾਜ ਸੇਵੀ ਜੱਥੇਬੰਦੀਆਂ, ਔਰਤਾਂ ਦੇ ਹੱਕਾਂ ਦੀ ਰਾਖੀ ਲਈ ਯਤਨਸ਼ੀਲ ਜੱਥੇਬੰਦੀਆਂ, ਪੰਚਾਇਤਾਂ ਅਤੇ ਸਮੂਹ ਜ਼ਿਲ•ਾ ਨਿਵਾਸੀਆਂ ਨੂੰ ਅਪੀਲ ਕੀਤੀ ਕਿ ਲੋਕਾਂ ਨੂੰ ਔਰਤਾਂ ’ਤੇ ਹੋ ਰਹੇ ਜ਼ੁਰਮ ਅਤੇ ਪੁਲਿਸ ਹੈਲਪਲਾਈਨ ਸੰਬੰਧੀ ਵੱਧ ਤੋਂ ਵੱਧ ਜਾਗਰੂਕ ਕੀਤਾ ਜਾਵੇ। ਉਨ•ਾਂ ਕਿਹਾ ਕਿ ਇਸ ਪੁਲਿਸ ਹੈਲਪਲਾਈਨ ’ਤੇ ਸਹੀ ਅਤੇ ਸੱਚੀ ਇਤਲਾਹ ਹੀ ਦਿੱਤੀ ਜਾਵੇ ਤਾਂ ਜੋ ਲੋਕਾਂ ਦੇ ਸਹਿਯੋਗ ਨਾਲ ਸਮਾਜ ਵਿਰੋਧੀ ਅਨਸਰਾਂ ਨੂੰ ਨੱਥ ਪਾਈ ਜਾ ਸਕੇ। ਉਨ••ਾਂ ਕਿਹਾ ਕਿ ਜੇਕਰ ਕੋਈ ਸ਼ਿਕਾਇਤਕਰਤਾ ਆਪਣੀ ਪਹਿਚਾਣ ਨਹੀਂ ਦੱਸਣਾ ਚਾਹੁੰਦਾ ਤਾਂ ਉਸਦਾ ਨਾਮ ਗੁਪਤ ਰੱਖਿਆ ਜਾਵੇਗਾ। ਸੂਚਨਾ ਦੇਣ ਦੇ ਬਾਵਜੂਦ ਪੁਲਿਸ ਵੱਲੋਂ ਕਾਰਵਾਈ ਨਾ ਕਰਨ ’ਤੇ ਪੁਲਿਸ ਕਪਤਾਨ (ਸਥਾਨਕ) ਸੰਗਰੂਰ, ਜੋ ਕਿ ਇਸ ਸੇਵਾ ਲਈ ਨੋਡਲ ਅਫਸਰ ਨਿਯੁਕਤ ਕੀਤੇ ਗਏ ਹਨ, ਨਾਲ 80545-45002 ’ਤੇ ਸੰਪਰਕ ਕੀਤਾ ਜਾ ਸਕਦਾ ਹੈ। ਇਸ ਮੌਕੇ ਐ¤ਸ. ਪੀ. (ਸਥਾਨਕ) ਸ. ਸ਼ਰਨਜੀਤ ਸਿੰਘ ਅਤੇ ਹੋਰ ਪੁਲਿਸ ਅਧਿਕਾਰੀ ਵੀ ਹਾਜ਼ਰ ਸਨ।


Post a Comment