ਪੀ.ਏ.ਯੂ. ਨੇ ਪ੍ਰਧਾਨ ਮੰਤਰੀ ਅਤੇ ਬਾਦਲ ਨੂੰ ਡਾਕਟਰ ਆਫ਼ ਸਾਇੰਸ ਦੀ ਡਿਗਰੀ ਨਾਲ ਕੀਤਾ ਸਨਮਾਨਤ

Saturday, December 08, 20120 comments



ਲੁਧਿਆਣਾ (ਸਤਪਾਲ ਸੋਨ9 ) ਪੰਜਾਬ ਦੇ ਮੁੱਖ ਮੰਤਰੀ ਸ੍ਰ. ਪਰਕਾਸ਼ ਸਿੰਘ ਬਾਦਲ ਨੇ ਅੱਜ ਆਖਿਆ ਕਿ ਜੇਕਰ ਮੌਜੂਦਾ ਖੇਤੀ ਸੰਕਟ ਨੂੰ ਫੌਰੀ ਤੌਰ ‘ਤੇ ਹੱਲ ਨਾ ਕੀਤਾ ਗਿਆ ਤਾਂ ਇਸ ਨਾਲ ਗੰਭੀਰ ਉਲਝਣਾਂ ਪੈਦਾ ਹੋ ਸਕਦੀਆਂ ਹਨ, ਜਿਸ ਨਾਲ ਅੱਗੇ ਜਾ ਕੇ ਦੇਸ਼ ਵਿੱਚ ਸਮਾਜਿਕ ਅਰਾਜਕਤਾ ਅਤੇ ਅਮਨ-ਕਾਨੂੰਨ ਦੀ ਸਮੱਸਿਆ ਖੜੀ ਹੋ ਸਕਦੀ ਹੈ। 
ਅੱਜ ਇੱਥੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੀ ਗੋਲਡਨ ਜੁਬਲੀ ਕਨਵੋਕੇਸ਼ਨ ਜਿਸ ਦੀ ਪ੍ਰਧਾਨਗੀ ਪ੍ਰਧਾਨ ਮੰਤਰੀ ਡਾ: ਮਨਮੋਹਨ ਸਿੰਘ ਨੇ ਕੀਤੀ, ਮੌਕੇ ਆਪਣੇ ਸੰਬੋਧਨ ਵਿੱਚ ਸ੍ਰ. ਬਾਦਲ ਨੇ ਪੰਜਾਬ ਦੇ ਕਿਸਾਨਾਂ ਦੀ ਦਸ਼ਾ ਤੇ ਡੂੰਘੀ ਫਿਕਰਮੰਦੀ ਜ਼ਾਹਿਰ ਕਰਦਿਆਂ ਆਖਿਆ ਕਿ ਸੂਬੇ ਦੇ ਕਿਸਾਨਾਂ ਸਿਰ ਇਸ ਵੇਲੇ 35 ਹਜ਼ਾਰ ਕਰੋੜ ਰੁਪਏ ਦਾ ਕਰਜ਼ਾ ਹੈ, ਜਿਸ ਕਾਰਨ ਉਹ ਪੂਰੀ ਤਰ•ਾਂ ਨਿਰਾਸ਼ਾ ਦੇ ਆਲਮ ਵਿੱਚ ਡੁੱਬੇ ਹੋਏ ਹਨ। ਉਹਨਾਂ ਕਿਹਾ ਕਿ ਖੇਤੀ ਆਮਦਨ ਘਟਣ ਅਤੇ ਕੀਮਤੀ ਸ੍ਰੋਤ ਬਰਬਾਦ ਹੋ ਜਾਣ ਕਰਕੇ ਖੇਤੀਬਾੜੀ ਹੁਣ ਲਾਹੇਵੰਦ ਧੰਦਾ ਨਹੀਂ ਰਿਹਾ, ਜਿਸ ਕਰਕੇ ਛੋਟੇ ਤੇ ਦਰਮਿਆਨੇ ਕਿਸਾਨ ਪਹਿਲਾਂ ਹੀ ਖੇਤੀਬਾੜੀ ਦਾ ਕਿੱਤਾ ਛੱਡ ਚੁੱਕੇ ਹਨ ਅਤੇ ਉਹਨਾਂ ਦੀ ਗਿਣਤੀ ਹੌਲੀ-ਹੌਲੀ ਘੱਟ ਕੇ 5 ਲੱਖ ਤੋਂ 3 ਲੱਖ ਹੋ ਗਈ ਹੈ। ਸ੍ਰ. ਬਾਦਲ ਨੇ ਆਖਿਆ ਕਿ ਸੂਬੇ ਦੇ ਕਿਸਾਨਾਂ ਦਾ ਭਵਿੱਖ ਹੁਣ ਕੇਂਦਰ ਸਰਕਾਰ ਦੇ ਹੱਥਾਂ ਵਿੱਚ ਹੈ, ਕਿਉਕਿ ਖੇਤੀ ਲਾਗਤਾਂ ਜਿਵੇਂ ਕਿ ਖਾਦਾਂ, ਕੀਟ-ਨਾਸ਼ਕਾਂ, ਡੀਜ਼ਲ ਆਦਿ ਵਸਤੂਆਂ ਦੀਆਂ ਕੀਮਤਾਂ ਇੱਥੋਂ ਤੱਕ ਫ਼ਸਲਾਂ ਦਾ ਘੱਟੋ-ਘੱਟ ਸਮਰੱਥਨ ਮੁੱਲ ਵੀ ਕੇਂਦਰ ਸਰਕਾਰ ਤੈਅ ਕਰਦੀ ਹੈ ਅਤੇ ਇਹਨਾਂ ਅਹਿਮ ਫੈਸਲਿਆਂ ਵਿੱਚ ਸੂਬੇ ਦੀ ਕੋਈ ਪੁੱਛ-ਦੱਸ ਨਹੀ ਹੁੰਦੀ। ਉਹਨਾਂ ਆਖਿਆ ਕਿ ਕੇਂਦਰ ਵੱਲੋਂ ਕਿਸਾਨਾਂ ਪ੍ਰਤੀ ਉਤਸ਼ਾਹ-ਜਨਕ ਰਵੱਈਆ ਨਾ ਅਪਣਾਏ ਜਾਣ ਕਰਕੇ ਉਹ ਪੂਰੀ ਤਰ•ਾਂ ਨਿਰਾਸ਼ ਹੋ ਚੁੱਕੇ ਹਨ, ਜਦ ਕਿ ਸੂਬਾ ਸਰਕਾਰ ਵੱਲੋਂ ਖੇਤੀ ਟਿਊਬਵੈਲਾਂ ਲਈ ਤਕਰੀਬਨ 6 ਹਜ਼ਾਰ ਕਰੋੜ ਰੁਪਏ ਦੀ ਬਿਜਲੀ ਸਬਸਿਡੀ ਦੇ ਕੇ ਕਿਸਾਨਾਂ ਦੀ ਇਸ ਔਖੀ ਘੜੀ ਵਿੱਚ ਮੱਦਦ ਕੀਤੀ ਜਾ ਰਹੀ ਹੈ। ਸ੍ਰ. ਬਾਦਲ ਨੇ ਆਖਿਆ, ‘‘ਕਿਸਾਨਾਂ ਨੂੰ ਖੇਤੀਬਾੜੀ ਲਈ ਮੁਫਤ ਬਿਜਲੀ ਦੇਣ ਤੇ ਸਾਡੀ ਹਰ ਪਾਸਿਓਂ ਤਿੱਖੀ ਆਲੋਚਨਾ ਕੀਤੀ ਜਾ ਰਹੀ ਹੈ, ਜਦ ਕਿ ਅਮਰੀਕਾ, ਆਸਟਰੇਲੀਆ ਵਰਗੇ ਵੱਡੇ ਮੁਲਕ ਕਿਸਾਨਾਂ ਨੂੰ ਉਤਸ਼ਾਹਿਤ ਕਰਨ ਲਈ ਖੇਤੀਬਾੜੀ ‘ਤੇ ਵੱਡੀ ਸਬ-ਸਿਡੀ ਮੁਹੱਈਆ ਕਰਵਾ ਰਹੇ ਹਨ।  ਉਹਨਾਂ ਨੇ ਭਾਰਤ ਸਰਕਾਰ ਨੂੰ ਜੋਦੇ ਕੇ ਆਖਿਆ ਕਿ ਕਿਸਾਨਾਂ ਨੂੰ ਢੁੱਕਵੀ ਸਬਸਿਡੀ ਮੁਹੱਈਆ ਕਰਵਾਈ ਜਾਵੇ ਤਾਂ ਕਿ ਕਿਸਾਨਾਂ ਦਾ ਮਨੋਬਲ ਉ¤ਚਾ ਕਰਨ ਦੇ ਨਾਲ-ਨਾਲ ਖੇਤੀ ਉਪਜ ਵੀ ਵਧਾਈ ਜਾ ਸਕੇ। 
ਮੁੱਖ ਮੰਤਰੀ ਨੇ ਆਖਿਆ ਕਿ ਬੜੇ ਦੁੱਖ ਦੀ ਗੱਲ ਹੈ ਕਿ ਸੂਬੇ ਵਿੱਚ ਹਾਲ ਹੀ ਵਿੱਚ ਸੋਕੇ ਵਰਗੀ ਸਥਿਤੀ ਪੈਦਾ ਹੋਣ ਮੌਕੇ ਪੰਜਾਬ ਸਰਕਾਰ ਵੱਲੋਂ ਕੇਂਦਰ ਨੂੰ ਗਰਾਂਟ ਦੇਣ ਲਈ ਵਾਰ-ਵਾਰ ਕੀਤੀਆਂ ਅਪੀਲਾਂ ਦਾ ਕੇਂਦਰ ‘ਤੇ  ਕੋਈ ਅਸਰ ਨਹੀਂ ਹੋਇਆ। ਨਾਲ ਹੀ ਉਹਨਾਂ ਆਖਿਆ ਕਿ ਇਸ ਕੁਦਰਤੀ ਆਫਤ ਦੇ ਬਾਵਜੂਦ ਸਾਡੇ ਕਿਸਾਨਾਂ ਨੇ ਸਖ਼ਤ ਮੁਸ਼ਕਤ ਰਾਂਹੀ ਝੋਨੇ ਦੀ ਰਿਕਾਰਡ ਪੈਦਾਵਾਰ ਕੀਤੀ। ਉਹਨਾਂ ਆਖਿਆ ਕਿ ਕੇਂਦਰੀ ਖੇਤੀਬਾੜੀ ਮੰਤਰੀ ਸ੍ਰੀ ਸ਼ਰਦ ਪਵਾਰ ਦੀ ਅਗਵਾਈ ਵਿੱਚ ਕੇਂਦਰੀ ਮੰਤਰੀ ਸਮੂਹ ਜਿਸ ਵੇਲੇ ਪੰਜਾਬ ਆਇਆ ਸੀ ਤਾਂ ਉਹਨਾਂ ਨੇ ਰਾਹਤ ਪੈਕੇਜ਼ ਦੇਣ ਦਾ ਵਾਅਦਾ ਵੀ ਕੀਤਾ ਸੀ, ਪਰ ਇਸ ਉਪਰ ਅਮਲ ਨਹੀਂ ਹੋਇਆ।  ਰਾਜ ਵਿੱਚ ਖੇਤੀ ਵਿਭਿੰਨਤਾ ਨੂੰ ਉਤਸ਼ਾਹਤ ਕਰਨ ਲਈ ਮੁੱਖ ਮੰਤਰੀ ਪੰਜਾਬ ਨੇ ਡਾ. ਮਨਮੋਹਨ ਸਿੰਘ ਨੂੰ ਕਿਹਾ ਕਿ ਜਿਸ ਤਰ•ਾਂ ਪੂਰਬੀ ਭਾਰਤ ਦੇ ਸੂਬਿਆਂ ਨੂੰ ਫ਼ਸਲੀ ਵਿਭਿੰਨਤਾ ਲਈ ਪਹਿਲਾਂ ਹੀ 4 ਹਜ਼ਾਰ ਕਰੋੜ ਰੁਪਏ ਮਨਜ਼ੂਰ ਕੀਤੇ ਗਏ ਹਨ, ਉਸੇ ਹੀ ਤਰਜ਼ ਤੇ ਉਤਰੀ ਭਾਰਤ ਦੇ ਰਾਜਾਂ ਨੂੰ ਹਰੀ ਕ੍ਰਾਂਤੀ ਲਿਆਉਣ ਦੇ ਮਕਸਦ ਨਾਲ 5 ਹਜ਼ਾਰ ਕਰੋੜ ਰੁਪਏ ਦੇ ਫੰਡ ਅਲਾਟ ਕੀਤੇ ਜਾਣ। ਰਾਜ ਦੇ ਕਿਸਾਨਾਂ ਦੀ ਅਨਾਜ਼ ਦੀ ਪੈਦਾਵਾਰ ਲਈ ਭਰਪੂਰ ਸ਼ਲਾਘਾ ਕਰਦਿਆ ਸ੍ਰ. ਬਾਦਲ ਨੇ ਕਿਹਾ ਕਿ ਰਾਜ ਦੇ ਕਿਸਾਨਾਂ ਨੇ ਕੇਂਦਰੀ ਅਨਾਜ਼ ਭੰਡਾਰ ਵਿੱਚ ਮੋਹਰੀ ਯੋਗਦਾਨ ਹੀ ਨਹੀਂ ਪਾਇਆ, ਬਲਕਿ ਵਾਧੂ ਅਨਾਜ਼ ਵੀ ਪੈਦਾ ਕੀਤਾ, ਜਦ ਕਿ ਮਾੜੇ ਦਿਨਾਂ ਵਿੱਚ ਅੰਨ ਦੀ ਥੁੜ ਕਾਰਨ ਭਾਰਤ ਨੂੰ ਵਿਦੇਸ਼ਾਂ ਤੋਂ ਅਨਾਜ਼ ਮੰਗਵਾਉਣਾ ਪੈਂਦਾ ਸੀ। ਉਹਨਾਂ ਕਿਹਾ ਕਿ ਕੇਵਲ ਪੰਜਾਬ ਦੇ ਕਿਸਾਨ ਹੀ ਦੇਸ਼ ਦੀ ਅੰਨ ਸੁਰੱਖਿਆ ਦੀ ਚਣੌਤੀ ਨੂੰ ਸਵੀਕਾਰ ਕਰ ਸਕਦੇ ਹਨ। ਉਹਨਾਂ ਕਿਹਾ ਕਿ ਰਾਜ ਦੇ ਕਿਸਾਨਾਂ ਵੱਲੋਂ ਦਿੱਤੀਆਂ ਚੰਗੀਆਂ ਸੇਵਾਵਾਂ ਬਦਲੇ ਹੁਣ ਕੇਂਦਰ ਸਰਕਾਰ ਦੀ ਜਿੰਮੇਵਾਰੀ ਬਣਦੀ ਹੈ ਕਿ ਲੰਮੇ ਸਮੇਂ ਤੋਂ ਪੈਡਿੰਗ ਪਿਆ ਕਿਸਾਨਾਂ ਦਾ ਬਣਦਾ ਹਿੱਸਾ ਦਿੱਤਾ ਜਾਵੇ।
ਪੰਜਾਬ ਨੂੰ ਡਾਇਰੈਕਟੋਰੈਟ ਆਫ ਮੇਜ਼ ਰੀਸਰਚ (ਡਾਇਰੈਕਟੋਰੈਟ ਮੱਕੀ ਖੋਜ਼) ਅਤੇ ਬੋਰਲਾਗ ਇੰਸਟੀਚਿਊਟ ਮਨਜੂਰ ਕਰਨ ‘ਤੇ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦਾ ਧੰਨਵਾਦ ਕਰਦਿਆਂ ਸ੍ਰ. ਬਾਦਲ ਨੇ ਰਾਜ ਵਿੱਚ ਵੱਡੀ ਪੱਧਰ ਤੇ ਫ਼ਸਲੀ ਵਿਭਿੰਨਤਾ ਨੂੰ ਉਤਸ਼ਾਹਤ ਕਰਨ ਲਈ ਸੋਇਆਬੀਨ ਦੀ ਪੈਦਾਵਾਰ ਲਈ ਖੋਜ਼ ਕੇਂਦਰ ਸਥਾਪਿਤ ਕਰਨ ਦੀ ਵੀ ਮੰਗ ਕੀਤੀ। ਉਹਨਾਂ ਨੇ ਰਾਜ ਵਿੱਚ ਮੱਛੀ ਪਾਲਣ ਦੇ ਧੰਦੇ ਨੂੰ ਉਤਸ਼ਾਹਤ ਕਰਨ ਲਈ ਮੱਛੀ-ਪਾਲਣ ਖੋਜ਼ ਕੇਂਦਰ ਮਨਜੂਰ ਕਰਨ ਦੀ ਵੀ ਮੰਗ ਕੀਤੀ। ਉਹਨਾਂ ਪ੍ਰਧਾਨ ਮੰਤਰੀ ਨੂੰ ਇਸ ਗੱਲ ਤੋਂ ਜਾਣੂ ਕਰਵਾਉਦਿਆਂ ਕਿਹਾ ਕਿ ਪੰਜਾਬ ਸਰਕਾਰ ਨੇ ਪਹਿਲਾਂ ਹੀ ਹਰੀ ਕ੍ਰਾਂਤੀ ਦੀ ਮਾਂ-ਪੰਜਾਬ ਖੇਤੀਬਾੜੀ ਯੂਨੀਵਰਸਿਟੀ ਨੂੰ ਰਾਜ ਸਰਕਾਰ ਦਾ ਯੋਗਦਾਨ 103 ਕਰੋੜ ਤੋ ਵਧਾ ਕੇ 270 ਕਰੋੜ ਰੁਪਏ ਕਰ ਦਿੱਤਾ ਹੈ। ਉਹਨਾਂ ਕਿਹਾ ਕਿ ਕੇਂਦਰ ਸਰਕਾਰ ਨੂੰ ਵੀ ਆਧੁਨਿਕ ਖੇਤੀ ਦੀਆਂ ਨਵੀਆਂ ਖੋਜ਼ਾਂ ਲਈ ਯੂਨੀਵਰਸਿਟੀ ਨੂੰ 100 ਕਰੋੜ ਰੁਪਏ ਦੀ ਸਲਾਨਾ ਗਰਾਂਟ ਮੁਹੱਈਆ ਕਰਵਾਈ ਜਾਣੀ ਚਾਹੀਦੀ ਹੈ। ਇਸ ਤੋਂ ਇਲਾਵਾ ਮੁੱਖ ਮੰਤਰੀ ਨੇ ਡਾ.ਮਨਮੋਹਨ ਸਿੰਘ ਨੂੰ ਡਾਕਟਰ ਆਫ ਸਾਇੰਸ ਦੀ ਉਪਾਧੀ ਨਾਲ ਸਨਮਾਨਿਤ ਕੀਤੇ ਜਾਣ ‘ਤੇ ਵਧਾਈ ਦਿੱਤੀ। ਇਸ ਤੋਂ ਪਹਿਲਾਂ ਰਾਜਪਾਲ ਪੰਜਾਬ ਤੇ ਖੇਤੀਬਾੜੀ ਯੂਨੀਵਰਸਿਟੀ ਦੇ ਕੁਲਪਤੀ ਸ੍ਰੀ ਸ਼ਿਵਰਾਜ਼ ਵੀ ਪਾਟਿਲ ਨੇ ਮੁੱਖ ਮੰਤਰੀ ਪੰਜਾਬ ਸ੍ਰ. ਪਰਕਾਸ਼ ਸਿੰਘ ਬਾਦਲ ਦੇ ਨਾਲ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ, ਡਾ. ਜਸਵੰਤ ਸਿੰਘ ਕੰਵਰ ਅਤੇ ਡਾ. ਆਰ.ਐਸ. ਪੜੋਦਾ (ਦੋਵੇ ਪ੍ਰਸਿੱਧ ਖੇਤੀ ਵਿਗਿਆਨੀ ਅਤੇ ਖੋਜ਼ਕਾਰ) ਨੂੰ ਵੀ ਡਾਕਟਰ ਆਫ ਸਾਇੰਸ ਦੀ ਉਪਾਧੀ ਨਾਲ ਸਨਮਾਨਤ ਕੀਤਾ। ਰਾਜਪਾਲ ਪੰਜਾਬ ਸ੍ਰੀ ਸ਼ਿਵਰਾਜ ਵੀ. ਪਾਟਿਲ ਨੇ ਕਿਹਾ ਕਿ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੇ ਦੇਸ਼ ਦੀ ਅਰਥ-ਵਿਵਸਥਾ ਨੂੰ ਮਜ਼ਬੂਤ ਕਰਨ ਲਈ ਮਹੱਤਵ-ਪੂਰਨ ਯੋਗਦਾਨ ਪਾ ਰਹੇ ਹਨ, ਜਿਸ ਦੇ ਸਿੱਟੇ ਵਜੋਂ ਸਾਰੇ ਖੇਤਰਾਂ ਵਿਸ਼ੇਸ਼ ਕਰਕੇ ਖੇਤੀਬਾੜੀ ਦੀ ਪੈਦਾਵਾਰ ਵਿੱਚ ਵਾਧਾ ਹੋਇਆ ਹੈ। ਉਹਨਾਂ ਮੁੱਖ ਮੰਤਰੀ ਪੰਜਾਬ ਸ੍ਰ. ਬਾਦਲ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸ੍ਰ. ਬਾਦਲ ਦੇਸ਼ ਦੇ ਸੀਨੀਅਰ ਰਾਜਸੀ ਨੇਤਾ ਹਨ, ਜਿੰਨਾਂ ਨੇ ਰਾਜ ਵਿੱਚ ਆਪਸੀ ਭਾਈਚਾਰਾ ਅਤੇ ਕੌਮੀ ਏਕਤਾ ਨੂੰ ਮਜਬੂਤ ਕਰਨ ਵਿੱਚ ਵੱਡਾ ਯੋਗਦਾਨ ਪਾਇਆ ਹੈ। ਉਹਨਾਂ ਕਿਹਾ ਕਿ ਸ੍ਰ. ਬਾਦਲ ਰਾਜ ਦੇ ਕਿਸਾਨਾਂ ਨੂੰ ਪਾਣੀ, ਬੀਜ਼ਾਂ ਦੀਆਂ ਨਵੀਆਂ ਕਿਸਮਾਂ, ਕੀਟਨਾਸ਼ਕ ਦਵਾਈਆਂ ਅਤੇ ਨਵੀਆਂ ਤਕਨੀਕਾਂ ਬਾਰੇ ਉਤਸ਼ਾਹਿਤ ਕਰਨ ਲਈ ਗੰਭੀਰ ਉਪਰਾਲੇ ਕਰ ਰਹੇ ਹਨ। ਰਾਜਪਾਲ ਪੰਜਾਬ ਨੇ ਕਿਹਾ ਕਿ ਵਿਦਿਅਕ ਸੰਸਥਾਵਾਂ, ਯੂਨੀਵਰਸਿਟੀਆਂ ਅਤੇ ਕੌਮੀ ਪ੍ਰਯੋਗਸ਼ਾਲਵਾਂ ਨਵੀਆਂ ਵਿਗਿਆਨਕ ਤੇ ਤਕਨੀਕੀ ਖੋਜ਼ਾਂ ਦੇ ਗਿਆਨ ਦਾ ਪ੍ਰਸਾਰ ਕਰਨ ਲਈ ਅਹਿਮ ਭੂਮਿਕਾ ਨਿਭਾਅ ਸਕਦੀਆਂ ਹਨ। ਉਹਨਾਂ ਕਿਹਾ ਕਿ ਖੋਜ਼ ਅਤੇ ਵਿਕਾਸ ਨੂੰ ਵਧੇਰੇ ਮਹੱਤਤਾ ਦਿੱਤੀ ਜਾਣੀ ਚਾਹੀਦੀ ਹੈ, ਜਿਸ ਲਈ ਸਾਰੇ ਸਾਧਨਾਂ ਤੋਂ ਫੰਡ ਜੁਟਾਏ ਜਾਣ ਦੀ ਲੋੜ ਹੈ। ਉਹਨਾਂ ਕਿਹਾ ਕਿ ਨਵੀਂ ਜਾਣਕਾਰੀ ਅਤੇ ਤਕਨੀਕੀ ਖੋਜ਼ਾਂ ਕਰਕੇ ਕਿਸਾਨਾਂ ਤੱਕ ਪਹੁੰਚਣੀਆਂ ਚਾਹੀਦੀਆ ਹਨ। ਉਹਨਾਂ ਕਿਹਾ ਕਿ ਨਵੀਆਂ ਤਕਨੀਕਾਂ ਅਤੇ ਖੋਜ਼ਾਂ ਨੂੰ ਕਿਸਾਨਾਂ ਤੱਕ ਪਹੁੰਚਾਉਣ ਲਈ ਇਲੈਕਟ੍ਰਾਨਿਕ ਅਤੇ ਪ੍ਰਿੰਟ ਮੀਡੀਆ ਅਹਿਮ ਭੂਮਿਕਾ ਨਿਭਾ ਸਕਦਾ ਹੈ। ਉਹਨਾਂ ਕਿਹਾ ਕਿ ਇਸ ਮੰਤਵ ਲਈ ਮੌਜੂਦਾ ਚੈਨਲਾਂ ਨੂੰ ਕਿਰਾਏ ‘ਤੇ ਲੈ ਕੇ ਜਾਣਕਾਰੀ ਦਿੱਤੀ ਜਾ ਸਕਦੀ ਹੈ। ਉਹਨਾਂ ਕਿਹਾ ਕਿ ਭਵਿੱਖ ਵਿੱਚ ਸਮਰਪਨ ਦੀ ਭਾਵਨਾ ਨਾਲ ਕੰਮ ਕਰਨ ਵਾਲੇ ਸੈਟਾਲਾਈਟ ਲਾਂਚ ਕੀਤੇ ਜਾ ਸਕਦੇ ਹਨ ਅਤੇ ਉਹਨਾਂ ਰਾਂਹੀ ਵਿਦਿਆਰਥੀਆਂ, ਕਿਸਾਨਾਂ ਅਤੇ ਆਮ ਲੋਕਾਂ ਨੂੰ ਗਿਆਨ-ਵਰਧਕ ਜਾਣਕਾਰੀ ਮੁਹੱਈਆ ਕਰਵਾਈ ਜਾ ਸਕਦੀ ਹੈ। ਰਾਜਪਾਲ ਪੰਜਾਬ ਨੇ ਖੇਤੀਬਾੜੀ ਯੂਨੀਵਰਸਿਟੀ ਨੂੰ 50 ਸਾਲ ਪੂਰੇ ਕਰਨ ‘ਤੇ ਵਧਾਈ ਦਿੰਦਿਆ ਕਾਮਨਾ ਕੀਤੀ ਕਿ ਉਹ ਆਉਣ ਵਾਲੇ 50 ਸਾਲਾਂ ਲਈ ਯੋਜਨਾ ਤਿਆਰ ਕਰਨ ਤਾਂ ਜੋ ਅਸੀਂ ਆਉਣ ਵਾਲੀਆ ਚੁਣੌਤੀਆਂ ਦਾ ਸਾਹਮਣਾ ਕਰਨ ਦੇ ਸਮਰੱਥ ਹੋ ਸਕੀਏ।  ਇਸ ਮੌਕੇ ‘ਤੇ ਹੋਰਨਾਂ ਤੋ ਇਲਾਵਾ ਸ੍ਰੀ ਮੁਨੀਸ਼ ਤਿਵਾੜੀ ਕੇਂਦਰੀ ਸੂਚਨਾ ਤੇ ਪ੍ਰਸਾਰ ਮੰਤਰੀ ਅਤੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਵਾਇਸ ਚਾਂਸਲਰ ਸ੍ਰ. ਬਲਦੇਵ ਸਿੰਘ ਢਿੱਲੋਂ ਵੀ ਹਾਜ਼ਰ ਸਨ। 

Share this article :

Post a Comment

 
Support : Creating Website | Johny Template | Mas Template
Copyright © 2011. SAFALSOCHNEWS - All Rights Reserved
Template Created by Creating Website Published by Mas Template
Proudly powered by Blogger