ਲੁਧਿਆਣਾ (ਸਤਪਾਲ ਸੋਨ ): ਪੰਜਾਬ ਸਰਕਾਰ ਵੱਲੋਂ ਆਉਦੇ ਸਾਲ ਦੌਰਾਨ ਪ੍ਰਾਇਮਰੀ ਸਕੁੂਲਾਂ ਦਾ ਵੱਖਰਾ ‘ਖੇਡ ਡਾਇਰੈਕਟੋਰੇਟ‘ ਸਥਾਪਿਤ ਕੀਤਾ ਜਾਵੇਗਾ, ਤਾਂ ਂਜੋ ਪ੍ਰਾਇਮਰੀ ਪੱਧਰ ਤੋਂ ਹੀ ਵਿਦਿਆਰਥੀਆਂ ਨੂੰ ਚੰਗੀਆਂ ਖੇਡ ਸਹੂਲਤਾਂ ਉਪਲੱਭਦ ਕਰਵਾ ਕੇ ਨਾਮੀ ਖਿਡਾਰੀ ਪੈਦਾ ਕੀਤੇ ਜਾ ਸਕਣ। ਇਹ ਪ੍ਰਗਟਾਵਾ ਸ. ਸਿਕੰਦਰ ਸਿੰਘ ਮਲੂਕਾ ਸਿੱਖਿਆ, ਉਚੇਰੀ ਸਿੱਖਿਆ ਅਤੇ ਭਾਸ਼ਾਵਾਂ ਮੰਤਰੀ ਪੰਜਾਬ ਨੇ ਅੱਜ ਗੁਰੂ ਨਾਨਕ ਸਟੇਡੀਅਮ ਵਿਖੇ 58ਵੀਆਂ ਰਾਸ਼ਟਰੀ ਸਕੂਲ ਖੇਡਾਂ ਦਾ ਉਦਘਾਟਨ ਕਰਨ ਸਮੇਂ ਸਮਾਗਮ ਨੂੰ ਸੰਬੋਧਨ ਕਰਦਿਆਂ ਕੀਤਾ। ਸ੍ਰ. ਮਲੂਕਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਖੇਡਾਂ ਨੂੰ ਪ੍ਰਫੁੱਲਤ ਕਰਨ ਲਈ ਗੰਭੀਰ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਸਰਕਾਰ ਨੇ ਰਾਸ਼ਟਰੀ ਪੱਧਰ ਤੇ ਪਹਿਲੇ, ਦੂਜੇ ਅਤੇ ਤੀਸਰੇ ਸਥਾਨ ਤੇ ਆਉਣ ਵਾਲੇ ਖਿਡਾਰੀਆਂ ਨੂੰ ਕ੍ਰਮਵਾਰ 15 ਹਜ਼ਾਰ, 10 ਹਜ਼ਾਰ ਅਤੇ 7500 ਰੁਪਏ ਦੀ ਇਨਾਮੀ ਰਾਸ਼ੀ ਦੇਣ ਦਾ ਫ਼ੈਸਲਾ ਕੀਤਾ ਹੈ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਚੀਨ ਅਤੇ ਹੋਰ ਵਿਦੇਸ਼ਾਂ ਦੀ ਤਰਜ਼ ‘ਤੇ ਛੋਟੀ ਉਮਰ ਦੇ ਖਿਡਾਰੀਆਂ ਨੂੰ ਚੰਗੀਆਂ ਖੇਡ ਸਹੂਲਤਾਂ ਪ੍ਰਦਾਨ ਕਰਕੇ ਅਤੇ ਬਿਹਤਰ ਕੋਚਿੰਗ ਦੇ ਕੇ ਅੱਗੇ ਲਿਜਾਇਆ ਜਾਵੇਗਾ, ਤਾਂ ਜਂੋ ਸਾਡੇ ਖਿਡਾਰੀ ਏਸ਼ੀਅਨ ਅਤੇ ਉਲੰਪਿਕ ਖੇਡਾਂ ਵਿੱਚ ਵਧੇਰੇ ਤਮਗੇ ਹਾਸਲ ਕਰਕੇ ਸੂਬੇ ਅਤੇ ਦੇਸ਼ ਦਾ ਨਾਂ ਦੁਨੀਆਂ ਵਿੱਚ ਰੋਸ਼ਨ ਕਰ ਸਕਣ। ਉਹਨਾਂ ਕਿਹਾ ਕਿ ਸਰਕਾਰ ਨੇ ਵਿਦਿਆਰਥੀ ਖਿਡਾਰੀਆਂ ਨੂੰ ਸਲਾਨਾ ਇਮਤਿਹਾਨਾਂ ‘ਚ ਵਾਧੂ ਅੰਕ ਦੇਣ ਦਾ ਵੀ ਫ਼ੈਸਲਾ ਕੀਤਾ ਹੈ, ਕਿਉਂਕਿ ਇਹ ਵਿਦਿਆਰਥੀ ਖੇਡਾਂ ਕਾਰਣ ਪੜ•ਾਈ ਲਈ ਪੂਰਾ ਸਮਾਂ ਨਹੀਂ ਦੇ ਸਕਦੇ। ਉਹਨਾਂ ਕਿਹਾ ਕਿ ਸਰਕਾਰ ਨੇ ਕਬੱਡੀ ਦੇ ਨਾਲ-ਨਾਲ ਕੁਸ਼ਤੀ ਅਤੇ ਹੋਰ ਖੇਡਾਂ ਨੂੰ ਉ¤ਚਾ ਚੁੱਕਣ ਦਾ ਤਹੱਈਆ ਕੀਤਾ ਹੈ ਅਤੇ ਆਉਣ ਵਾਲੇ ਸਾਲ ਦੌਰਾਨ ਕਬੱਡੀ ਦੇ ਨਾਲ ਕੁਸ਼ਤੀਆਂ ਦੇ ਵੀ ਮੁਕਾਬਲੇ ਕਰਵਾਏ ਜਾਣਗੇ। ਉਹਨਾਂ ਕਿਹਾ ਕਿ ਤਾਜ਼ਾ ਹੋਏ ਵਿਸ਼ਵ ਕਬੱਡੀ ਕੱਪ ਵਿੱਚ ਖਿਡਾਰੀਆਂ ਨੂੰ ਵੱਡੀ ਇਨਾਮੀ ਰਾਸ਼ੀ ਅਤੇ ਹੋਰ ਸਹੂਲਤਾਂ ਦਿੱਤੀਆਂ ਗਈਆਂ ਹਨ।ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਵਿਸ਼ਵ ਕਬੱਡੀ ਕੱਪ ਵਿੱਚ ਖਿਡਾਰੀਆਂ ਦੀ ਪਾਰਦਰਸ਼ੀ ਢੰਗ ਨਾਲ ਕੀਤੀ ਗਈ ਚੋਣ ਸਦਕਾ ਭਾਰਤ ਦੀਆਂ ਲੜਕੇ ਤੇ ਲੜਕੀਆਂ ਦੀਆਂ ਦੋਵੇਂ ਟੀਮਾਂ ਪਹਿਲੇ ਸਥਾਨ ‘ਤੇ ਰਹੀਆਂ ਹਨ। ਸ੍ਰ. ਸਿਕੰਦਰ ਸਿੰਘ ਮਲੂਕਾ ਨੇ ਕਿਹਾ ਕਿ ਖੇਡਾਂ ਜਿੰਦਗੀ ਦਾ ਅਨਿੱਖੜਵਾਂ ਅੰਗ ਹਨ ਅਤੇ ਸਿਹਤਮੰਦ ਸਰੀਰ ਲਈ ਹਰ ਵਿਅਕਤੀ ਲਈ ਜ਼ਰੂਰੀ ਹਨ। ਉਹਨਾਂ ਕਿਹਾ ਕਿ ਖੇਡਾਂ ਜਿੱਥੇ ਖਿਡਾਰੀਆਂ ਨੂੰ ਸਿਹਤਮੰਦ ਅਤੇ ਨਸ਼ਿਆਂ ਤੋਂ ਦੂਰ ਰੱਖਦੀਆਂ ਹਨ, ਉ¤ਥੇ ਦਰਸ਼ਕਾਂ ਨੂੰ ਵੀ ਖੁਸ਼ੀ ਤੇ ਮਾਨਸਿਕ ਅਤੇ ਤੰਦਰੁਸਤੀ ਪ੍ਰਦਾਨ ਕਰਦੀਆਂ ਹਨ। ਉਹਨਾਂ ਖਿਡਾਰੀਆਂ ਨੂੰ ਅਨੁਸ਼ਾਸ਼ਨ ਕਾਇਮ ਰੱਖਦੇ ਹੋਏ ਖੇਡ ਭਾਵਨਾ ਨਾਲ ਖੇਡਣ ਦੀ ਅਪੀਲ ਕੀਤੀ।ਇਸ ਤੋਂ ਪਹਿਲਾਂ ਮੰਤਰੀ ਨੇ ਖਿਡਾਰੀਆਂ ਤੋਂ ਸਲਾਮੀ ਲਈ ਅਤੇ ਹੈਂਡਬਾਲ ਦੇ ਗੋਲਡ ਮੈਡਲਿਸਟ ਖਿਡਾਰੀ ਗੁਰਕ੍ਰਿਪਾਲ ਸਿੰਘ ਨੇ ਖੇਡ ਭਾਵਨਾ ਤੇ ਅਨੁਸ਼ਾਸਨ ਵਿੱਚ ਰਹਿੰਦੇ ਹੋਏ ਖੇਡਣ ਲਈ ਖਿਡਾਰੀਆਂ ਨੂੰ ਸਹੁੰ ਚੁਕਾਈ।ਬਾਅਦ ਵਿੱਚ ਸ. ਮਲੂਕਾ ਨੇ ਅਸਮਾਨ ਵਿੱਚ ਰੰਗ-ਬਿਰੰਗੇ ਗੁਬਾਰੇ ਛੱਡ ਕੇ ਰਾਸ਼ਟਰੀ ਸਕੂਲ ਖੇਡਾਂ ਦਾ ਉਦਘਾਟਨ ਕੀਤਾ। ਸ. ਨਰਿੰਦਰ ਸਿੰਘ ਡਿਪਟੀ ਡਾਇਰੈਕਟਰ ਖੇਡ ਵਿਭਾਗ ਨੇ ਕਿਹਾ ਕਿ ਇਹਨਾਂ ਰਾਸ਼ਟਰੀ ਖੇਡਾਂ ਵਿੱਚ ਕਬੱਡੀ, ਹਾਕੀ ਅਤੇ ਕਿੱਕ ਬਾਕਸਿੰਗ ਅੰਡਰ 19 ਸਾਲ (ਲੜਕੇ ਤੇ ਲੜਕੀਆਂ) ਅਤੇ ਕਬੱਡੀ ਸਰਕਲ ਸਟਾਈਲ ਤੇ ਹੈਂਡਬਾਲ ਅੰਡਰ 19 ਸਾਲ (ਕੇਵਲ ਲੜਕੇ) ਭਾਗ ਲੈ ਰਹੇ ਹਨ। ਉਹਨਾਂ ਦੱਸਿਆ ਕਿ 28 ਰਾਜਾਂ ਦੇ ਲਗਭੱਗ 2400 ਵਿਦਿਆਰਥੀ ਇਹਨਾਂ ਖੇਡਾਂ ਵਿੱਚ ਹਿੱਸਾ ਲੈ ਰਹੇ ਹਨ। ਇਸ ਮੌਕੇ ‘ਤੇ ਹੋਰਨਾਂ ਤੋਂ ਇਲਾਵਾ ਸ੍ਰੀ ਰਾਜੇਸ਼ ਮਿਸ਼ਰਾ ਸਕੱਤਰ ਜਨਰਲ ਸਪੋਰਟਸ, ਸ੍ਰੀਮਤੀ ਪਰਮਜੀਤ ਕੌਰ ਜ਼ਿਲਾ ਸਿੱਖਿਆ ਅਫ਼ਸਰ (ਸ), ਸ੍ਰੀ ਰਣਜੀਤ ਸਿੰਘ ਮੱਲ•ੀ ਜ਼ਿਲਾ ਸਿੱਖਿਆ ਅਫ਼ਸਰ (ਅ), ਸ੍ਰੀ ਰੁਪਿੰਦਰ ਸਿੰਘ ਸਟੇਟ ਆਰਗੇਨਾਈਜਿੰਗ ਸਪੋਰਟਸ, ਸ੍ਰੀ ਕਰਤਾਰ ਸਿੰਘ ਜ਼ਿਲਾ ਖੇਡ ਅਫ਼ਸਰ, ਸਿੱਖਿਆ ਵਿਭਾਗ ਦੇ ਅਧਿਕਾਰੀ ਅਤੇ ਕ੍ਰਮਚਾਰੀ ਆਦਿ ਮੌਜੂਦ ਸਨ।
Post a Comment