ਨਾਭਾ 24 ਦਸੰਬਰ (ਜਸਬੀਰ ਸਿੰਘ ਸੇਠੀ)-ਪੰਜਾਬ ਵਿੱਚ ਜਨਤਕ ਵੰਡ ਪ੍ਰਣਾਲੀ ਨੂੰ ਪਹਿਲਾਂ ਨਾਲੋ ਤੁਦਰੰਸਤ ਬਣਾਇਆ ਜਾਵੇਗਾ ਤਾਂ ਜੋ ਜਨਤਕ ਵੰਡ ਪ੍ਰਣਾਲੀ ਰਾਹੀ ਮਿਲਣ ਵਾਲੇ ਰਾਸ਼ਨ ਨੂੰ ਪੰਜਾਬ ਵਾਸੀਆਂ ਤੱਕ ਸਹੀ ਢੰਗ ਨਾਲ ਪਹੁੰਚਾਇਆ ਜਾਵੇ ਇਨ•ਾਂ ਵਿਚਾਰਾ ਦਾ ਪ੍ਰਗਟਾਵਾ ਫੂਡ ਐਂਡ ਸਿਵਲ ਸਪਲਾਈ ਦੇ ਮੁੱਖ ਸੰਸਦੀ ਸਕੱਤਰ ਪ੍ਰਕਾਸ਼ ਚੰਦ ਗਰਗ ਵੱਲੋਂ ਲਾਇਨਜ ਕਲੱਬ ਨਾਭਾ ਦੇ ਸਾਬਕਾ ਪ੍ਰਧਾਨ ਰਾਜ ਕੁਮਾਰ ਗੁਪਤਾ ਦੇ ਗ੍ਰਹਿ ਵਿਖੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਕੀਤਾ। ਉਨ•ਾਂ ਕਿਹਾ ਕਿ ਪੰਜਾਬ ਵਿੱਚ ਅਕਾਲੀ ਭਾਜਪਾ ਸਰਕਾਰ ਵੱਲੋਂ ਸਫਲਤਾ ਪੂਰਵਕ ਆਟਾ ਦਾਲ ਸਕੀਮ ਰਾਹੀ ਲੱਖਾ ਗਰੀਬ ਪਰਿਵਾਰਾਂ ਨੂੰ ਲਾਭ ਪਹੁੰਚਾਇਆ ਜਾ ਰਿਹਾ ਹੈ। ਪੰਜਾਬ ਦੇ ਕਈ ਇਲਾਕਿਆਂ ਵਿੱਚ ਡਿਪੂ ਹੋਲਡਰਾਂ ਦੀ ਕੀਤੀ ਹੜਤਾਲ ਸਬੰਧੀ ਪੁੱਛੇ ਗਏ ਸਵਾਲ ਤੇ ਉਨ•ਾਂ ਕਿਹਾ ਕਿ ਡਿਪੂ ਹੋਲਡਰਾਂ ਅਤੇ ਪੰਜਾਬ ਸਰਕਾਰ ਵਿੱਚ 2-3 ਮੀਟਿੰਗਾਂ ਹੋ ਚੁੱਕੀਆਂ ਹਨ ਜਿਸ ਵਿੱਚ ਡਿਪੂ ਹੋਲਡਰਾਂ ਨੇ ਆਪਣੀਆਂ ਮੰਗਾਂ ਪੰਜਾਬ ਸਰਕਾਰ ਸਾਹਮਣੇ ਰੱਖੀਆਂ ਹਨ ਜਿਨ•ਾਂ ਵਿਚੋਂ ਕੁਝ ਮੰਗਾਂ ਜੋ ਪੰਜਾਬ ਸਰਕਾਰ ਵੱਲੋਂ ਪ੍ਰਵਾਨ ਕੀਤੀਆਂ ਜਾ ਸਕਦੀਆਂ ਹਨ ਤੇ ਸਰਕਾਰ ਦੀ ਸਹਿਮਤੀ ਬਣ ਗਈ ਹੈ ਪਰ ਕੁਝ ਮੰਗਾਂ ਕੇਂਦਰ ਸਰਕਾਰ ਹੀ ਪੂਰੀਆਂ ਕਰ ਸਕਦੀ ਹੈ ਜਿਸ ਸਬੰਧੀ ਵੀ ਪੰਜਾਬ ਸਰਕਾਰ ਵੱਲੋਂ ਡਿਪੂ ਹੋਲਡਰਾਂ ਦਾ ਪੱਖ ਕੇਂਦਰ ਸਰਕਾਰ ਸਾਹਮਣੇ ਰੱਖਿਆ ਗਿਆ ਹੈ। ਉਨ•ਾਂ ਇਸ ਮੌਕੇ ਕਾਂਗਰਸ ਪਾਰਟੀ ਸਬੰਧੀ ਕਿਹਾ ਕਿ ਕਾਂਗਰਸ ਪਾਰਟੀ ਪੰਜਾਬ ਵਾਸੀਆਂ ਨੂੰ ਗੁਮਰਾਹ ਕਰਨ ਲਈ ਸਿਰਫ ਡਰਾਮਾ ਕਰ ਰਹੀ ਹੈ ਪਰ ਪੰਜਾਬ ਵਾਸੀ ਇਸ ਡਰਾਮੇ ਨੂੰ ਸਮਝ ਚੁੱਕੇ ਹਨ ਜਿਸ ਦਾ ਜਵਾਬ ਕਾਂਗਰਸ ਨੂੰ ਲੋਕਸਭਾ ਚੋਣਾਂ ਵਿੱਚ ਦਿੱਤਾ ਜਾਵੇਗਾ। ਇਸ ਮੌਕੇ ਨਗਰ ਕੌਂਸਲ ਦੇ ਪ੍ਰਧਾਨ ਗੁਰਬਖਸ਼ੀਸ ਸਿੰਘ ਭੱਟੀ, ਲਾਇਨਜ ਕਲੱਬ ਨਾਭਾ ਦੇ ਸਾਬਕਾ ਪ੍ਰਧਾਨ ਰਾਜ ਕੁਮਾਰ ਗੁਪਤਾ, ਅਸ਼ੋਕ ਕੁਮਾਰ ਨੱਨੂ, ਕੌਂਸਲਰ ਸੁਦਰਸ਼ਨ ਗੋਗਾ, ਰਖਬੀਰ ਸਿੰਘ ਬਾਜਵਾ ਜੇ.ਈ ਮੰਡੀ ਬੋਰਡ, ਅਨਿਲ ਮਿੱਤਲ, ਹਰਵਿੰਦਰ ਸਿੰਘ ਟੋਨੀ ਪੀ.ਏ.ਟੂ ਸੰਸਦੀ ਸਕੱਤਰ, ਫੋਕਲ ਪੁਆਇੰਟ ਨਾਭਾ ਪ੍ਰਧਾਨ ਪਵਨ ਕੁਮਾਰ, ਅਮਰਜੀਤ ਸਿੰਘ, ਨਰਿੰਦਰ ਗੁਪਤਾ, ਅਤੁਲ ਕੁਮਾਰ, ਸੰਜੇ ਮਿੱਤਲ ਤੋਂ ਇਲਾਵਾ ਪਤਵੰਤੇ ਹਾਜਰ ਸਨ।
ਮੁੱਖ ਸੰਸਦੀ ਸਕੱਤਰ ਪ੍ਰਕਾਸ਼ ਚੰਦ ਗਰਗ ਨਾਭਾ ਵਿਖੇ ਰਾਜ ਕੁਮਾਰ ਗੁਪਤਾ ਦੇ ਗ੍ਰਹਿ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ।

Post a Comment