*ਮ੍ਰਿਤਕ ਲੜਕੀ ਦੀ ਆਤਮਿਕ ਸ਼ਾਂਤੀ ਲਈ ਆਖੰਡ ਪਾਠ ਆਰੰਭ, ਭੋਗ ਸੋਮਵਾਰ ਨੂੰ

Saturday, December 29, 20120 comments


ਰਾਜਸੀ ਆਗੂ ਮਾਮਲੇ ਦਾ ਸਿਆਸੀ ਲਾਹਾ ਲੈਣ ਦੀ ਬਜਾਇ
ਪੀੜਤ ਪਰਿਵਾਰ ਦੇ ਦੁੱਖ ’ਚ ਸ਼ਰੀਕ ਹੋਣ- ਵਿਧਾਇਕ ਲੂੰਬਾ
*ਬੀਬੀ ਲੂੰਬਾ ਨੇ ਪੀੜਤ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ
ਬਾਦਸ਼ਾਹਪੁਰ/ਘੱਗਾ/ਪਾਤੜਾਂ (ਪਟਿਆਲਾ), 28 ਦਸੰਬਰ:/ਹਲਕਾ ਸ਼ੁਤਰਾਣਾ ਦੀ ਵਿਧਾਇਕ ਬੀਬੀ ਵਨਿੰਦਰ ਕੌਰ ਲੂੰਬਾ ਨੇ ਪਿੰਡ ਬਾਦਸ਼ਾਹਪੁਰ ਵਿਖੇ ਵਾਪਰੀ ਦੁਖਦਾਈ ਘਟਨਾ ਦਾ ਸਿਆਸੀ ਲਾਹਾ ਲੈਣ ਦਾ ਯਤਨ ਕਰ ਰਹੇ ਕੁਝ ਰਾਜਸੀ ਆਗੂਆਂ ਨੂੰ ਸਖ਼ਤ ਸ਼ਬਦਾਂ ’ਚ ਕਿਹਾ ਹੈ ਕਿ ਉਹ ਅਜਿਹਾ ਕਰਨ ਦੀ ਬਜਾਇ ਪੀੜਤ ਪਰਿਵਾਰ ਦੇ ਦੁੱਖ ਵਿੱਚ ਸ਼ਰੀਕ ਹੋਣ। ਬੀਬੀ ਲੂੰਬਾ ਪਿੰਡ ਬਾਦਸ਼ਾਹਪੁਰ ਵਿਖੇ ਪੀੜਤ ਪਰਿਵਾਰ ਦੇ ਮੈਂਬਰਾਂ ਨਾਲ ਦੁੱਖ ਸਾਂਝਾ ਕਰਨ ਲਈ ਪੁੱਜੇ ਹੋਏ ਸਨ। ਉਨ•ਾਂ ਕਿਹਾ ਕਿ ਧੀਆਂ ਭੈਣਾਂ ਸਭ ਦੀਆਂ ਸਾਂਝੀਆਂ ਹੁੰਦੀਆਂ ਹਨ, ਇਸ ਲਈ ਅਜਿਹੀ ਦੁੱਖਦਾਈ ਘਟਨਾ ’ਤੇ ਸਿਆਸੀ ਰੋਟੀਆਂ ਸੇਕਣ ਤੋਂ ਗੁਰੇਜ ਕਰਨਾ ਚਾਹੀਦਾ ਹੈ। ਇਸ ਮੌਕੇ ਬੀਬੀ ਲੂੰਬਾ ਨੇ ਕਿਹਾ ਕਿ ਕੁਝ ਲੋਕ ਅਤੇ ਸਿਆਸੀ ਪਾਰਟੀਆਂ ਦੇ ਨੁਮਾਇੰਦੇ ਪੀੜਤ ਪਰਿਵਾਰ ਦੇ ਦੁੱਖ ’ਚ ਸ਼ਰੀਕ ਹੋਣ ਦੀ ਬਜਾਇ ਇਸ ਮਾਮਲੇ ਤੋਂ ਰਾਜਸੀ ਲਾਹਾ ਲੈਣ ਲਈ ਧਰਨੇ ਅਤੇ ਬੇਤੁੱਕੀ ਬਿਆਨਬਾਜੀ ਦੇਣ ਵਰਗੀਆਂ ਬੇਹੂਦਾ ਕਾਰਵਾਈਆਂ ਕਰ ਰਹੇ ਹਨ, ਜਿਸ ਨਾਲ ਪੀੜਤ ਪਰਿਵਾਰ ਦੀਆਂ ਭਾਵਨਾਵਾਂ ਨੂੰ ਠੇਸ ਪੁੱਜ ਰਹੀ ਹੈ। ਉਨ•ਾਂ ਦੱਸਿਆ ਕਿ ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ ਵੱਲੋਂ ਇਸ ਮਾਮਲੇ ਨੂੰ ਪਹਿਲਾਂ ਹੀ ਗੰਭੀਰਤਾ ਨਾਲ ਲੈਂਦੇ ਹੋਏ ਦੋਸ਼ੀਆਂ ਨੂੰ ਸਖ਼ਤ ਸਜਾਵਾਂ ਦਿਵਾ ਕੇ ਪਰਿਵਾਰ ਨੂੰ ਪੂਰਾ ਇੰਨਸਾਫ਼ ਦਿਵਾਉਣ ਦੀਆਂ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਬੀਬੀ ਲੂੰਬਾ ਜੋ ਕਿ ਇਹ ਘਟਨਾ ਵਾਪਰਨ ਤੋਂ ਲੈਕੇ ਅੱਜ ਤੱਕ ਲਗਾਤਾਰ ਪੀੜਤ ਪਰਿਵਾਰ ਦੇ ਗ੍ਰਹਿ ਵਿਖੇ ਉਨ•ਾਂ ਦੇ ਦੁੱਖ ’ਚ ਸ਼ਰੀਕ ਹਨ, ਨੇ ਪਰਿਵਾਰ ਨੂੰ ਇਹ ਵੀ ਭਰੋਸਾ ਦਿੱਤਾ ਕਿ ਇਸ ਦੁਖਦਾਈ ਘਟਨਾ ਲਈ ਜਿੰਮੇਵਾਰ ਵਿਅਕਤੀਆਂ ਨੂੰ ਬਖ਼ਸਿਆ ਨਹੀਂ ਜਾਵੇਗਾ। ਉਨ•ਾਂ ਕਿਹਾ ਕਿ ਮੁੱਖ ਮੰਤਰੀ ਵੱਲੋਂ ਪੀੜਤ ਪਰਿਵਾਰ ਦੀ ਹਰ ਸੰਭਵ ਮਦਦ ਕਰਨ ਦੇ ਨਾਲ-ਨਾਲ ਮ੍ਰਿਤਕ ਲੜਕੀ ਦੀ ਭੈਣ ਨੂੰ ਸਰਕਾਰੀ ਨੌਕਰੀ ਦੇਣ ਦਾ ਵੀ ਭਰੋਸਾ ਦਿੱਤਾ ਗਿਆ ਹੈ। ਉਨ•ਾਂ ਦੱਸਿਆ ਕਿ ਪੀੜਤ ਲੜਕੀ ਦੀ ਆਤਮਿਕ ਸ਼ਾਂਤੀ ਲਈ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਖੰਡ ਪਾਠ ਅੱਜ ਪ੍ਰਾਰੰਭ ਕੀਤੇ ਗਏ ਹਨ, ਜਿਸ ਦਾ ਭੋਗ ਅਤੇ ਅੰਤਿਮ ਅਰਦਾਸ 31 ਦਸੰਬਰ ਨੂੰ ਪਿੰਡ ਬਾਦਸ਼ਾਹਪੁਰ ਦੇ ਗੁਰਦੁਆਰਾ ਸਾਹਿਬ ਵਿਖੇ ਹੀ ਹੋਵੇਗੀ। ਇਸੇ ਦੌਰਾਨ ਪੀੜਤ ਪਰਿਵਾਰ ਨੇ ਵੀ ਸਮੂਹ ਰਾਜਸੀ ਪਾਰਟੀਆਂ ਨੂੰ ਬੇਨਤੀ ਕੀਤੀ ਹੈ ਕਿ ਉਹ ਇਸ ਦੁਖਦਾਈ ਘਟਨਾ ਦਾ ਸਿਆਸੀ ਲਾਹਾ ਲੈਣ ਦੀ ਬਜਾਇ ਉਨ•ਾਂ ਦੇ ਦੁੱਖ ’ਚ ਸ਼ਰੀਕ ਹੋਣ। 
ਇਸ ਮੌਕੇ ਬੀਬੀ ਲੂੰਬਾ ਦੇ ਨਾਲ ਜ਼ਿਲ•ਾ ਪ੍ਰੀਸ਼ਦ ਦੇ ਚੇਅਰਮੈਨ ਸ. ਮਹਿੰਦਰ ਸਿੰਘ ਲਾਲਵਾ, ਸ਼੍ਰੋਮਣੀ ਕਮੇਟੀ ਮੈਂਬਰ ਸ. ਨਿਰਮਲ ਸਿੰਘ ਹਰਿਆਊ, ਸਰਕਲ ਜਥੇਦਾਰ ਸ. ਪਰਮਜੀਤ ਸਿੰਘ ਪੜਤਾ, ਸ. ਬਿੱਟੂ ਧਨੇਠਾ, ਸ. ਰਣਧੀਰ ਸਿੰਘ ਮਵੀ, ਸੁਖਵਿੰਦਰ ਸਿੰਘ ਬਰਾਸ, ਸ. ਗੁਰਸੇਵਕ ਸਿੰਘ ਮੁਣਸ਼ੀ, ਸ. ਸਰਬਜੀਤ ਸਿੰਘ ਵੈਦ, ਸ. ਗੁਰਿੰਦਰ ਸਿੰਘ, ਸ. ਸਤਨਾਮ ਸਿੰਘ ਭੰਗੂ, ਸ. ਪ੍ਰੇਮ ਸਿੰਘ ਭੰਗੂ, ਸ. ਜੈ ਸਿੰਘ ਉਪਲ ਅਤੇ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਦੇ ਹੋਰ ਆਗੂ ਵੀ ਮੌਜੂਦ ਸਨ।

Share this article :

Post a Comment

 
Support : Creating Website | Johny Template | Mas Template
Copyright © 2011. SAFALSOCHNEWS - All Rights Reserved
Template Created by Creating Website Published by Mas Template
Proudly powered by Blogger