ਮਾਨਸਾ, 24 ਦਸੰਬਰ ( ) : ਡਿਪਟੀ ਕਮਿਸ਼ਨਰ ਸ਼੍ਰੀ ਕੁਮਾਰ ਰਾਹੁਲ ਨੇ ਕਿਹਾ ਕਿ ਪੰਜਾਬ ਪੰਚਾਇਤੀ ਰਾਜ ਐਕਟ 1994 (ਸੋਧ ਐਕਟ ਨੰਬਰ 4 ਸਾਲ 2012) ਦੀ ਧਾਰਾ 10 ਅਤੇ 10 ਏ ਦੇ ਉਪਬੰਧਾਂ ਨੂੰ ਮੁੱਖ ਰੱਖਦੇ ਹੋਏ ਗਰਾਮ ਪੰਚਾਇਤ ਦੇ ਪੰਚਾਂ ਦੀ ਚੋਣ ਲਈ ਵਾਰਡ ਬਣਾਏ ਗਏ ਹਨ। ਉਨ੍ਹਾਂ ਕਿਹਾ ਕਿ ਇਸ ਮੰਤਵ ਲਈ ਗਰਾਮ ਸਭਾ ਖੇਤਰ ਨੂੰ ਪੰਚਾਂ ਦੀ ਗਿਣਤੀ ਅਨੁਸਾਰ ਵਾਰਡਾਂ ਵਿੱਚ ਵੰਡਿਆ ਗਿਆ ਹੈ। ਉਨ੍ਹਾਂ ਕਿਹਾ ਕਿ ਤਜਵੀਜਤ ਵਾਰਡਾਂ ਦੀ ਲਿਸਟ ਦੀ ਇੱਕ ਕਾਪੀ 20 ਦਸੰਬਰ ਨੂੰ ਜ਼ਿਲ੍ਹਾ ਵਿਕਾਸ ਅਤੇ ਪੰਚਾਇਤ ਅਫ਼ਸਰ ਮਾਨਸਾ, ਸਬੰਧਿਤ ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰਾਂ ਦੇ ਦਫ਼ਤਰ ਵਿੱਚ ਨੋਟਿਸ ਬੋਰਡ 'ਤੇ ਅਤੇ ਸਬੰਧਤ ਗਰਾਮ ਪੰਚਾਇਤਾਂ ਦੇ ਵਿੱਚ ਚਸਪਾ ਕਰਵਾ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਜੇਕਰ ਕੋਈ ਵਿਅਕਤੀ ਤਜਵੀਜਤ ਵਾਰਡਾਂ ਸਬੰਧੀ ਆਪਣਾ ਸੁਝਾਅ ਜਾਂ ਇਤਰਾਜ ਦੇਣਾ ਚਾਹੇ ਤਾਂ ਉਹ 7 ਦਿਨਾਂ ਦੇ ਅੰਦਰ-ਅੰਦਰ ਭਾਵ 27 ਦਸੰਬਰ ਤੱਕ ਡਿਪਟੀ ਕਮਿਸ਼ਨਰ ਦੇ ਪੇਸ਼ ਹੋ ਕੇ ਦੇ ਸਕਦਾ ਹੈ।

Post a Comment